ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

ਚੰਡੀਗੜ੍ਹ, 21ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਚੱਲ ਰਹੇ ਸੈਸ਼ਨ ਦੀਆਂ ਪਰੀਖਿਆਵਾਂ 26ਫਰਵਰੀ ਤੋਂ 12ਮਾਰਚ ਤੱਕ ਹੋਣਗੀਆਂ। ਸਾਰੇ ਸਕੂਲਾਂ ਨੂੰ ਬੋਰਡ ਦੀਆਂ ਪਰੀਖਿਆਵਾਂ ਦੇ ਦੌਰਾਨ ਕੋਵਿਡ-19 ਗਾਈਡਲਾਈਨ ਦਾ ਸਖਤੀ ਨਾਲ ਪਾਲਣ ਕਰਨ ਦੀ ਹਿਦਾਇਤ ਦਿੱਤੀ ਗਈ ਹੈ।






















