26ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਦੀ ਦਿੱਲੀ ਪੁਲਿਸ ਨਾਲ ਮੀਟਿੰਗ ਵਿੱਚ ਨਹੀਂ ਨਿਕਲਿਆ ਕੋਈ ਹੱਲ
ਕੱਲ੍ਹ ਨੂੰ ਫਿਰ ਤੋਂ ਹੋਵੇਗੀ ਮੀਟਿੰਗ
ਅਸੀਂ ਟਰੈਕਟਰ ਪਰੇਡ ਦਿੱਲੀ ਵਿੱਚ ਹੀ ਕਰਾਂਗੇ-ਕਿਸਾਨ

ਨਵੀਂ ਦਿੱਲੀ, 21 ਜਨਵਰੀ(ਵਿਸ਼ਵ ਵਾਰਤਾ)- 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਦੇ ਐਲਾਨ ਨੂੰ ਲੈ ਕੇ ਦਿੱਲੀ ਪੁਲਿਸ ਅਤੇ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਕੋਈ ਵੀ ਹੱਲ ਨਹੀਂ ਨਿਕਲਿਆ। ਦਿੱਲੀ ਪੁਲਿਸ ਟਰੈਕਟਰ ਪਰੇਡ ਦੀ ਇਜ਼ਾਜਤ ਨਹੀਂ ਦੇ ਰਹੀ ਜਦ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਹ 26 ਜਨਵਰੀ ਨੂੰ ਟਰੈਕਟਰ ਪਰੇਡ ਦਿੱਲੀ ਵਿੱਚ ਹੀ ਕਰਨਗੇ।






















