ਸੀਰਮ ਇੰਸਟੀਚਿਊਟ ਆਫ ਇੰਡੀਆ ਪੁਣੇ ਵਿਖੇ ਲੱਗੀ ਭਿਆਨਕ ਅੱਗ

ਚੰਡੀਗੜ੍ਹ, 21 ਜਨਵਰੀ(ਵਿਸ਼ਵ ਵਾਰਤਾ)- ਮਹਾਰਾਸ਼ਟਰ ਦੇ ਪੁਣੇ ਵਿੱਚ ਸਥਿਤ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਨਵੇਂ ਪਲਾਂਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਵਜ੍ਹਾ ਅਜੇ ਤੱਕ ਸਾਫ ਨਹੀਂ ਹੋਈ ਹੈ। ਇਸ ਗੱਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਟ ਸਰਕਟ ਨਾਲ ਲੱਗੀ ਹੈ। ਸੀਰਟ ਇੰਸਟੀਚਿਊਟ ਆਫ ਇੰਡੀਆ ਹੀ ਕੋਰੋਨਾ ਵੈਕਸੀਨ ਕੋਵਿਡਸ਼ੀਲ ਬਣਾ ਰਹੀ ਹੈ ਜਿਸ ਦੀ ਸਪਲਾਈ ਭਾਰਤ ਸਮੇਤ ਹੋਰ ਕਈ ਦੇਸ਼ਾਂ ਵਿੱਚ ਕੀਤੀ ਜਾ ਰਹੀ ਹੈ।






















