ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਜਾਰੀ
ਕਰੀਬ ਅੱਧੇ ਘੰਟੇ ਬਾਅਦ ਹੀ ਲਈ ਗਈ ਬ੍ਰੇਕ
ਕੇਂਦਰ ਵੱਲੋਂ ਕਿਸਾਨਾਂ ਨੂੰ ਪ੍ਰਸਤਾਵ ਤੇ ਮੁੜ ਵਿਚਾਰ ਕਰਨ ਦੀ ਸਲਾਹ

ਨਵੀਂ ਦਿੱਲੀ, 22ਜਨਵਰੀ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਵਿਗਿਆਨ ਭਵਨ ਵਿਖੇ ਚੱਲ ਰਹੀ ਮੀਟਿੰਗ ਵਿੱਚ ਮਹਿਜ਼ ਅੱਧੇ ਘੰਟੇ ਬਾਅਦ ਹੀ ਬ੍ਰੇਕ ਲਈ ਗਈ। ਜਿਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਆਗੂਆਂ ਨੂੰ ਕੇਂਦਰ ਵੱਲੋਂ ਦਿੱਤੇ ਗਏ ਪ੍ਰਸਤਾਵ ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਦੱਸ ਦੱਇਏ ਕਿ ਕਿਸਾਨ ਆਗੂਆਂ ਨੇ ਪਹਿਲਾਂ ਹੀ ਕੇਂਦਰ ਦੇ ਪ੍ਰਸਤਾਵ ਨੂੰ ਨਾ ਮਨਜ਼ੂਰ ਕਰ ਦਿੱਤਾ ਸੀ। ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਤੋਂ ਇਲਾਵਾ ਕੇਂਦਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਪਿਊਸ਼ ਗੋਇਲ ਤੇ ਸੋਮ ਪ੍ਰਕਾਸ਼ ਹਾਜ਼ਰ ਹਨ।






















