ਇਤਿਹਾਸਕ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ
ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿੱਚ ਚੱਲ ਰਹੀ ਮੀਟਿੰਗ ਹੋਈ ਖਤਮ
11 ਵੇਂ ਗੇੜ ਦੀ ਮੀਟਿੰਗ ਵੀ ਰਹੀ ਬੇਸਿੱਟਾ
ਅਗਲੀ ਮੀਟਿੰਗ ਦੀ ਤਾਰੀਖ ਨਹੀਂ ਕੀਤੀ ਗਈ ਤੈਅ
ਕਿਸਾਨ ਅੰਦੋਲਨ ਜਾਰੀ ਰਹੇਗਾ-ਕਿਸਾਨ ਜੱਥੇਬੰਦੀਆਂ

ਨਵੀਂ ਦਿੱਲੀ, 22 ਜਨਵਰੀ(ਵਿਸ਼ਵ ਵਾਰਤਾ) – ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੋ ਹਰ ਵਾਰ ਬੇਸਿੱਟਾ ਰਹੀਆਂ ਹਨ। ਅੱਜ ਦੀ ਮੀਟਿੰਗ ਜੋ ਕਿ 11ਵੇਂ ਗੇੜ ਦੀ ਮੀਟਿੰਗ ਸੀ ਉਹ ਵੀ ਬੇਨਤੀਜਾ ਹੀ ਰਹੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਕਿਸਾਨ ਜੱਥੇਬੰਦੀਆਂ ਕੇਂਦਰ ਵੱਲੋਂ ਡੇਢ ਸਾਲ ਲਈ ਕਾਨੂੰਨਾਂ ਨੂੰ ਸਸਪੈਂਡ ਕਰਨ ਦੇ ਪ੍ਰਸਤਾਵ ਤੇ ਇਕ ਵਾਰ ਫੇਰ ਵਿਚਾਰ ਵਟਾਂਦਰਾ ਕਰਨ ।






















