ਸਾਬਕਾ ਮੰਤਰੀ ਕਾਲੀਆ ਨੇ ਕੀਤੀ ਬਠਿੰਡਾ ਲੀਡਰਸ਼ਿਪ ਨਾਲ ਮੀਟਿੰਗ ਉਮੀਦਵਾਰਾਂ ਤੇ ਹੋਈ ਚਰਚਾ
–ਚੋਣ ਕਮਿਸ਼ਨ ਸੁਰੱਖਿਆ ਪ੍ਰਬੰਧਾਂ ਹੇਠ ਚੋਣਾਂ ਲੜਨੀਆਂ ਬਣਾਵੇ ਯਕੀਨੀ : ਮਨੋਰੰਜਨ ਕਾਲੀਆ
–ਭਾਜਪਾ ਦੇ ਸਾਬਕਾ ਮੰਤਰੀ ਦਾ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਬਠਿੰਡਾ 23 ਜਨਵਰੀ (ਕੁਲਬੀਰ ਬੀਰਾ):- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਵਿਰੋਧ ਝੱਲ ਰਹੀ ਭਾਜਪਾ ਦਾ ਸਥਾਨਕ ਚੋਰਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਟਵਾਂ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਸੀ ਪ੍ਰੰਤੂ ਅੱਜ ਨਗਰ ਨਿਗਮ ਬਠਿੰਡਾ ਵਿਖੇ ਪਹੁੰਚੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਜ਼ਿਲਾ ਲੀਡਰਸ਼ਿਪ ਨਾਲ ਕੀਤੀ ਗਈ ਲੰਬੀ ਮੀਟਿੰਗ ਅਤੇ ਉਮੀਦਵਾਰਾਂ ਦੇ ਐਲਾਨ ਤੇ ਕੀਤੀ ਗਈ ਚਰਚਾ ਉਪਰੰਤ ਐਲਾਨ ਕਰ ਦਿੱਤਾ ਹੈ ਕਿ ਭਾਜਪਾ ਸਥਾਨਕ ਚੋਣਾਂ ਪੂਰੀ ਤਿਆਰੀ ਨਾਲ ਲੜੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਇਨ੍ਹਾਂ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਦਾ ਐਲਾਨ ਸਤਾਈ ਜਨਵਰੀ ਤੱਕ ਕਰ ਦਿੱਤਾ ਜਾਵੇਗਾ ਸਾਬਕਾ ਮੰਤਰੀ ਨੇ ਪੰਜਾਬ ਦੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਬਠਿੰਡਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਚੋਣਾਂ ਸੁਰੱਖਿਆ ਪ੍ਰਬੰਧਾਂ ਹੇਠ ਨਿਰਪੱਖ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਸੁਰੱਖਿਆ ਤੇ ਪ੍ਰਚਾਰ ਲਈ ਕਿਸੇ ਵੀ ਤਰ੍ਹਾਂ ਦੇ ਹੋਣ ਵਾਲੇ ਵਿਰੋਧ ਜਾਂ ਰੁਕਾਵਟਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣ ਦੀ ਅਪੀਲ ਕੀਤੀ ਬਠਿੰਡਾ ਪਹੁੰਚੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮੋਠੂ ਸਿੰਘ ਕੋਟੜਾ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਅਤੇ ਹੋਟਲ ਦੇ ਬਾਹਰ ਪੁਲਸ ਦੇ ਜ਼ਬਰਦਸਤ ਬੈਰੀਕੇਡ ਦੇ ਬਾਵਜੂਦ ਕਿਸਾਨ ਹੋਟਲ ਦੇ ਨਜ਼ਦੀਕ ਪਹੁੰਚੇ ਅਤੇ ਮੋਦੀ ਸਰਕਾਰ ਅਤੇ ਭਾਜਪਾ ਲੀਡਰਸ਼ਿਪ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਜਿਸ ਦੇ ਕਾਲੇ ਕਾਨੂੰਨ ਮਾਰੂ ਸਾਬਤ ਹੋਣਗੇ ਅਤੇ ਉਹ ਇਨ੍ਹਾਂ ਖੇਤੀ ਬਿਲਾਂ ਦੇ ਰੱਦ ਹੋਣ ਤੱਕ ਲੜਾਈ ਲੜਦੇ ਰਹਿਣਗੇ ਅਤੇ ਨਿਗਮ ਚੋਣਾਂ ਵਿਚ ਵੀ ਭਾਜਪਾ ਉਮੀਦਵਾਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ






















