• Latest
  • Trending
ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

7 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

9 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

9 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

9 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

9 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

9 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

10 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

11 hours ago
Hindi News
English News
Monday, November 23, 2026
No Result
View All Result
11 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ

January 25, 2021
in ਖਬਰਾਂ, ਪੰਜਾਬ
ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਰੱਖਿਆ ਨੀਂਹ ਪੱਥਰ

 ਚੰਨੀ ਨੂੰ ਜਲ੍ਹਿਆਂਵਾਲਾ ਬਾਗ਼ ਦੇ ਸਾਰੇ 1500 ਸ਼ਹੀਦਾਂ ਦੀ ਸ਼ਨਾਖ਼ਤ ਕਰਨ ਵਾਸਤੇ ਮੁਕੰਮਲ ਖੋਜ ਕਰਨ ਲਈ ਕਿਹਾ

 ਸੈਰ ਸਪਾਟਾ ਮੰਤਰੀ ਨੇ ਸੂਬਾ ਸਰਕਾਰ ਤਰਫੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 29 ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 25 ਜਨਵਰੀ:(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ੍ਹਿਆਂਵਾਲਾ ਬਾਗ਼ ਦੁਖਾਂਤ ਦੇ ਗੁਮਨਾਮ ਨਾਇਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇਕ ਕਵਿਤਾ “ਸਾਲਾਂ ਬਾਅਦ ਵੀ, (ਅਸੀਂ) ਸ਼ਹੀਦਾਂ ਦਾ ਦਰਦ ਸੀਨੇ ਵਿੱਚ ਸੰਜੋ ਰੱਖਿਆ ਹੈ” ਰਾਹੀਂ ਭਾਵੁਕ ਸ਼ਰਧਾਂਜਲੀ ਦਿੰਦਿਆਂ ਵਰਚੁਅਲ ਤੌਰ ਉਤੇ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪਾਰਕ ਦਾ ਨੀਂਹ ਪੱਥਰ ਰੱਖਿਆ।

ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਇਹ ਯਾਦਗਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਦੀ ਅਲੋਚਨਾ ਕਰਨ ਵਾਲਿਆਂ ‘ਤੇ ਵਰ੍ਹਦਿਆਂ ਕਿਹਾ ਕਿ ਹਰੇਕ ਪੰਜਾਬੀ ਨੂੰ ਇਸ ਲਾਸਾਨੀ ਦੁਖਾਂਤ ਨੂੰ ਯਾਦ ਕਰਨ ਦਾ ਹੱਕ ਹੈ ਜਿਸ ਨੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ। ਸ਼ਤਾਬਦੀ ਸਮਾਰੋਹ ਦੇ ਜਸ਼ਨਾਂ ਨੂੰ ਇਕ ਖੁਸ਼ੀ ਭਰਿਆ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਜਲ੍ਹਿਆਂਵਾਲਾ ਬਾਗ਼ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸਮਾਗਮ ਦੇ ਰਾਸ਼ਟਰੀ ਪੱਧਰ ਦੇ ਜਸ਼ਨਾਂ ਵਿਚ ਵੀ ਹਿੱਸਾ ਲੈਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਵਿਖੇ ਜਲ੍ਹਿਆਂਵਾਲਾ ਬਾਗ਼ ਚੇਅਰ ਸਥਾਪਤ ਕਰਨ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਮਨੁੱਖਤਾਵਾਦੀ ਦੁਖਾਂਤ ਵਿੱਚੋਂ ਇੱਕ ਇਸ ਦੁਖਦਾਇਕ ਘਟਨਾ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਰੋਹ ਦਾ ਐਲਾਨ ਕੀਤਾ। ਉਹਨਾਂ ਕਤਲੇਆਮ ਸਬੰਧੀ ਰੁਖਸ਼ੰਦਾ ਜਲੀਲ ਦੀ ਕਵਿਤਾ ਦੀਆਂ ਸਤਰਾਂ ਵੀ ਪੜ੍ਹੀਆਂ, “ਅਸਮਾਨ ਇੱਥੇ ਹਰ ਰੋਜ਼ ਰੋਣ ਲਈ ਆਉਂਦਾ ਹੈ, ਤੀਰ ਹਾਲੇ ਵੀ ਪੰਜਾਬ ਦੇ ਸੀਨੇ ਨੂੰ ਵਿੰਨ੍ਹਦੇ ਹਨ।”

ਮੁੱਖ ਮੰਤਰੀ ਨੇ ਦੱਸਿਆਂ ਕਿ ਇਸ ਕਤਲੇਆਮ ਵਿੱਚ ਹੋਈਆਂ ਮੌਤਾਂ ਦੀ ਸਹੀ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਉਹਨਾਂ ਨੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪੂਰੇ ਅੰਕੜਿਆਂ ਦੀ ਘੋਖ ਕੀਤੀ ਜਾਵੇ ਤਾਂ ਜੋ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਦੇ ਪਿੰਡਾਂ ਵਿਚ ਛੋਟੀਆਂ ਯਾਦਗਾਰਾਂ ਸਥਾਪਤ ਕੀਤੀਆਂ ਜਾਣ। ਜਨਰਲ ਡਾਇਰ ਵਲੋਂ ਉਥੇ ਇਕੱਠੇ ਹੋਏ 5000 ਲੋਕਾਂ ਵਿੱਚੋਂ 200-300 ਮੌਤਾਂ ਦੇ ਅੰਕੜਿਆਂ ਸਬੰਧੀ ਦਿੱਤੇ ਹਵਾਲਾ ਬਾਰੇ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਜੀ ਨੇ 1500 ਮੌਤਾਂ ਦਾ ਹਵਾਲਾ ਦਿੱਤਾ ਸੀ, ਜਿਨ੍ਹਾਂ ਵਿੱਚੋਂ ਸਿਰਫ 492 ਸ਼ਹੀਦਾਂ ਦੇ ਨਾਮ ਮੌਜੂਦ ਹਨ।

ਉਹਨਾਂ ਕਾਲਾ ਪਾਣੀ ਵਿਖੇ ਸੈਲੂਲਰ ਜੇਲ੍ਹ ਦੇ ਆਪਣੇ ਦੌਰੇ ਨੂੰ ਯਾਦ ਕੀਤਾ ਜਿੱਥੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਸਨ ਜਿਨ੍ਹਾਂ ਬਾਰੇ ਕਿਸੇ ਨੂੰ ਨਹੀਂ ਪਤਾ। ਉਹਨਾਂ ਨੇ ਸ੍ਰੀ ਚੰਨੀ ਨੂੰ ਇਹਨਾਂ ਸ਼ਹੀਦਾਂ ਦੀ ਸੰਪੂਰਨ ਜਾਣਕਾਰੀ ਹਾਸਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਹਨਾਂ ਸ਼ਹੀਦਾਂ ਲਈ ਯਾਦਗਾਰਾਂ ਦਾ ਨਿਰਮਾਣ ਕੀਤਾ ਜਾਵੇਗਾ।

ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸ਼ਨਾਖ਼ਤ ਕੀਤੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ 492 ਪਰਿਵਾਰਾਂ ਵਿੱਚੋਂ 29 ਪਰਿਵਾਰਕ ਮੈਂਬਰਾਂ ਨੂੰ ਕਲਸ਼ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ। ਸ਼ਨਾਖ਼ਤ ਕੀਤੇ ਗਏ ਸ਼ਹੀਦਾਂ ਵਿਚ ਖੁਸ਼ੀ ਰਾਮ, ਹਰੀ ਰਾਮ, ਸੁੰਦਰ ਸਿੰਘ ਪੁੱਤਰ ਗਿਆਨ ਸਿੰਘ, ਵਾਸੂ ਮੱਲ, ਜੈ ਨਾਰਾਇਣ, ਗੋਪਾਲ ਸਿੰਘ, ਤਾਰਾ ਚੰਦ, ਬਿਸ਼ਨ ਦਾਸ, ਬਖਸ਼ੀਸ਼ ਸਿੰਘ, ਪ੍ਰੇਮ ਸਿੰਘ, ਬੀਬੀ ਹਰ ਕੌਰ, ਦਿਆਲ ਸਿੰਘ, ਸੁੰਦਰ ਸਿੰਘ ਪੁੱਤਰ ਨੱਥੂ, ਠਾਕੁਰ ਸਿੰਘ, ਬੂਹੜ ਸਿੰਘ ਪੁੱਤਰ ਤੇਜਾ ਸਿੰਘ, ਬੂਹੜ ਸਿੰਘ ਪੁੱਤਰ ਦੇਵਾ ਸਿੰਘ, ਝੰਡਾ ਸਿੰਘ, ਗੰਡਾ ਸਿੰਘ, ਨੱਥਾ ਸਿੰਘ, ਲਛਮਣ ਸਿੰਘ ਪੁੱਤਰ ਹੀਰਾ ਸਿੰਘ, ਬਿਸ਼ਨ ਸਿੰਘ, ਲਛਮਣ ਸਿੰਘ ਪੁੱਤਰ ਦਿਆਲ ਸਿੰਘ , ਬਾਵਾ ਸਿੰਘ, ਅਮੀ ਚੰਦ, ਚੇਤ ਸਿੰਘ, ਬੁੱਢਾ ਸਿੰਘ, ਸੋਹਣ ਸਿੰਘ, ਤਾਰਾ ਸਿੰਘ ਅਤੇ ਈਸ਼ਰ ਸਿੰਘ ਸ਼ਾਮਲ ਹਨ।

ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰੀ ਪਾਰਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ ਅੰਮ੍ਰਿਤ ਆਨੰਦ ਪਾਰਕ ਵਿਖੇ 4490 ਵਰਗ ਮੀਟਰ ਵਿੱਚ ਬਣਾਇਆ ਜਾਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਯਾਦਗਾਰ ਸਾਬਤ ਹੋਵੇਗਾ। ਇਸ ਯਾਦਗਾਰ ਨੂੰ 3.52 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ। ਇਸ ਪਵਿੱਤਰ ਯਾਦਗਾਰ ਨੂੰ ਬਣਾਉਣ ਲਈ ਸ਼ਹੀਦਾਂ ਦੇ ਰਿਸ਼ਤੇਦਾਰਾਂ ਜਾਂ ਪੰਚਾਇਤਾਂ/ਸਰਪੰਚਾਂ/ਕੌਂਸਲਰਾਂ ਦੁਆਰਾ ਲਿਆਂਦੀ ਮਿੱਟੀ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਵਿਲੱਖਣ ਯਾਦਗਾਰ ਨੂੰ ਇਸ ਤਰ੍ਹਾਂ ਡਿਜਾਇਨ ਕੀਤਾ ਗਿਆ ਹੈ ਜਿਵੇਂ ਪੰਜ ਸੰਗਮਰਮਰ ਦੇ ਖੰਭ ਆਸਮਾਨ ਵਿੱਚ ਨੂੰ ਛੂਹ ਰਹੇ ਰਹੇ ਹੋਣ। ਇਸ ਯਾਦਗਾਰ ਦੇ 15 ਅਗਸਤ, 2021 ਤੱਕ ਤਿਆਰ ਹੋਣ ਅਤੇ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੀ ਉਮੀਦ ਹੈ। ਨੌਜਵਾਨ ਨੂੰ ਇਸ ਦੁਖਦਾਈ ਘਟਨਾ ਨਾਲ ਜੋੜਨ ਦੇ ਉਦੇਸ਼ ਨਾਲ ਵਿਸਾਖੀ ਦੇ ਨੇੜੇ ਜੀ.ਐਨ.ਡੀ.ਯੂ. ਵਲੋਂ ਸਾਹਿਤਕ ਸਮਾਗਮ ਆਯੋਜਤ ਕੀਤਾ ਜਾਵੇਗਾ।

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਨੂੰਯਾਦਗਾਰੀ ਪ੍ਰਾਜੈਕਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂੰ ਕਰਵਾਇਆ। ਇਹ ਨਿਵੇਕਲੀ ਯਾਦਗਾਰ ਅਸਮਾਨ ਛੂੰਹਦੇ ਸੰਗਮਰਮਰ ਦੇ ਪੰਜ ਖੰਭਾਂ ਵਜੋਂ ਚਿਤਵੀ ਅਤੇ ਉਲੀਕੀ ਗਈ ਹੈ। ਇਹ ਖੰਭ ਵੱਖੋ-ਵੱਖ ਉਮਰ ਵਰਗਾਂ ਦੇ ਸ਼ਹੀਦਾਂ; ਜਿਵੇਂ ਬੱਚਿਆਂ, ਨੌਜਵਾਨਾਂ, ਅੱਧਖੜ ਉਮਰ ਦੇ ਵਿਅਕਤੀਆਂ ਅਤੇ ਬਜ਼ੁਰਗਾਂ ਦੀ ਅਜੇਤੂ ਭਾਵਨਾ ਦੇ ਪ੍ਰਤੀਕ ਹਨ। ਇਹ ਖੰਭ ਹੱਥ ਦੀਆਂ ਪੰਜੇ ਉਂਗਲਾਂ ਦੇ ਵੀ ਸੂਚਕ ਹਨ ਅਤੇ ਇਨ੍ਹਾਂ ਸ਼ਹੀਦਾਂ ਦੀ ਇਕਮੁੱਠ ਤਾਕਤ ਦੀ ਤਰਜਮਾਨੀ ਕਰਦੇ ਹਨ। ਚਿੱਟਾ ਰੰਗ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦੀ ਪਾਕੀਜ਼ਗੀ ਨੂੰ ਦਰਸਾਉਂਦਾ ਹੈ। ਇਹ ਖੰਭ ਇਕ ਗੋਲਾਕਾਰ ਮੰਚ ਤੋਂ ਉਪਰ ਉਠੇ ਹੋਏ ਹਨ ਅਤੇ ਇਨ੍ਹਾਂ ਦੇ ਦਰਮਿਆਨ ਖਾਲੀ ਜਗ੍ਹਾ ਹੈ, ਜੋ ਉਨ੍ਹਾਂ ਦੀ ਸ਼ਹਾਦਤ ਨਾਲ ਪੈਦਾ ਹੋਏ ਖਲਾਅ ਦੀ ਪ੍ਰਤੀਕ ਹੈ। ਇਸ ਯਾਦਗਾਰ ਦੇ ਹਰਿਆਵਲ ਚੌਗਿਰਦੇ ਦੇ ਦੁਆਲੇ ਇਕ ਅੰਡਾਕਾਰ ਰਸਤਾ ਬਣਾਇਆ ਗਿਆ ਹੈ ਅਤੇ ਇਸ ਸਥਾਨ ਦੇ ਹਰਿਆਵਲ ਭਰਪੂਰ ਸੁੰਦਰੀਕਰਨ ਨੂੰ ਇਸ ਤਰ੍ਹਾਂ ਦੀ ਤਰਤੀਬ ਦਿੱਤੀ ਗਈ ਹੈ ਤਾਂ ਜੋ ਇਹ ਪ੍ਰਸਤਾਵਿਤ ਯਾਦਗਾਰ ਦੇ ਢਾਂਚੇ ਨੂੰ ਪ੍ਰਭਾਵਿਤ ਨਾ ਕਰੇ। ਸਮੁੱਚੀ ਯਾਦਗਾਰ ਸ਼ਾਨਦਾਰ ਹਰਿਆਲੀ ਭਰਪੂਰ ਪਾਰਕ ਦੀ ਵਿਲੱਖਣਤਾ ਨੂੰ ਸੁਹਜਾਤਮਕ ਢੰਗ ਨਾਲ ਦਰਸਾਉਂਦੀ ਹੈ, ਜੋ ਇਸ ਅਨੂਠੀ ਯਾਦਗਾਰ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਾਉਂਦੀ ਹੈ। ਇਨ੍ਹਾਂ ਸ਼ਹੀਦਾਂ ਦੇ ਪਿੰਡਾਂ ਤੋਂ ਲਿਆਂਦੀ ਜਾਣ ਵਾਲੀ ਮਿੱਟੀ ਇਸ ਪਵਿੱਤਰ ਮੰਚ ਦੇ ਹੇਠਾਂ ਪਾਈ ਜਾਵੇਗੀ, ਜੋ ਇਨ੍ਹਾਂ ਯੋਧਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਏਸੇ ਮਿੱਟੀ ਉਤੇ ਸਥਾਪਤ ਹੋਏ ਖੰਭ ਅਸਮਾਨ ਨੂੰ ਛੂਹਣਗੇ। ਇਸ ਮੰਚ ਨੂੰ ਆਪਣੇ ਕਲਾਵੇ ਵਿੱਚ ਲੈਂਦੀਆਂ ਕੰਧਾਂ ‘ਤੇ ਲੱਗੇ ਪੱਥਰਾਂ ਉਪਰ ਸ਼ਹੀਦਾਂ ਦੇ ਨਾਮ ਉਕਰੇ ਹੋਣਗੇ। ਇਕ ਛੋਟਾ ਜਿਹਾ ਹੋਰ ਮੰਚ ਵੀ ਇਨ੍ਹਾਂ ਖੰਭਾਂ ਦੇ ਸਾਹਮਣੇ ਸਥਾਪਤ ਕੀਤੇ ਜਾਣ ਦੀ ਯੋਜਨਾ ਹੈ, ਜਿੱਥੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਵਜੋਂ ਫੁੱਲਮਾਲਾਵਾਂ ਭੇਟ ਕੀਤੀਆਂ ਜਾ ਸਕਣਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 