ਇਤਿਹਾਸਕ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ- ਲਿਆ ਗਿਆ ਵੱਡਾ ਫੈਸਲਾ
ਐਨ.ਸੀ.ਆਰ ਵਿੱਚ ਇੰਟਰਨੈੱਟ ਸੇਵਾਵਾਂ ਕੀਤੀਆਂ ਗਈਆਂ ਬੰਦ

ਨਵੀਂ ਦਿੱਲੀ, 26ਜਨਵਰੀ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਦੇ ਚੱਲਦਿਆਂ ਅੱਜ ਕੀਤੇ ਜਾ ਰਹੇ ਟਰੈਕਟਰ ਮਾਰਚ ਵਿੱਚ ਹਿੰਸਾਤਮਕ ਫੈਲਾਅ ਨੂੰ ਰੋਕਣ ਲਈ ਦਿੱਲੀ-ਐਨ.ਸੀ.ਆਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।ਹੁਣ ਦਿੱਲੀ ਵਿੱਚ ਇੰਟਰਨੈਟ ਸੇਵਾਵਾਂ ਅੱਜ ਰਾਤ 12ਵਜੇ ਤੱਕ ਬੰਦ ਰਹਿਣਗੀਆਂ।






















