ਇਤਿਹਾਸਕ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ
20 ਕਿਸਾਨ ਆਗੂਆਂ ਨੂੰ ਦਿੱਲੀ ਪੁਲਿਸ ਨੇ ਕੀਤੇ ਨੋਟਿਸ ਜਾਰੀ
ਦਿੱਲੀ,28 ਜਨਵਰੀ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ ਟਰੈਕਟਰ ਮਾਰਚ ਦੇ ਸੰਬੰਧ ਵਿੱਚ ਪੁਲਿਸ ਨਾਲ ਹੋਏ ਸਮਝੋਤੇ ਨੂੰ ਤੋੜਨ ਦੇ ਲਈ ਯੋਗੇਂਦਰ ਯਾਦਵ, ਬਲਦੇਵ ਸਿੰਘ ਸਿਰਸਾ, ਬਲਵੀਰ ਸਿੰਘ ਰਾਜੇਵਾਲ ਸਮੇਤ 20 ਹੋਰ ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਹਨ। ਦਿੱਲੀ ਪੁਲਿਸ ਦੇ ਅਨੁਸਾਰ ਉਹਨਾਂ ਨੂੰ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।























