ਬਹਿਬਲ ਕਲਾਂ ਕਾਂਡ ਨਾਲ ਜੁੜੀ ਵੱਡੀ ਖ਼ਬਰ
ਮੁਸ਼ਕਲਾਂ ਨਾਲ ਘਿਰੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਪਹੁੰਚੇ ਹਾਈ ਕੋਰਟ
ਐਸ.ਆਈ.ਟੀ ਵੱਲੋਂ ਪੇਸ਼ ਕੀਤੇ ਚਲਾਨ ਨੂੰ ਰੱਦ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ, 28ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਜੋ ਕਿ ਇਹਨੀਂ ਦਿਨੀਂ ਕਾਫੀ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਨ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕਰਕੇ ਮੰਗ ਕੀਤੀ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਹਨਾਂ ਖਿਲਾਫ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਨੂੰ ਰੱਦ ਕੀਤਾ ਜਾਵੇ,ਉਹਨਾਂ ਕਿਹਾ ਹੈ ਕਿ ਬਹਿਬਲ ਗੋਲੀ ਕਾਂਡ ਨਾਲ ਉਹਨਾਂ ਦਾ ਕੋਈ ਸਿੱਧਾ ਸੰਬੰਧ ਨਹੀਂ ਹੈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਆਈ. ਜੀ ਪੰਜਾਬ ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਐਸ.ਆਈ.ਟੀ ਨੇ ਪਿਛਲੇ ਦਿਨੀਂ ਜ਼ਿਲ੍ਹਾ ਫਰੀਦਕੋਟ ਦੀ ਅਦਾਲਤ ਵਿੱਚ ਧਾਰਾ 302 ਅਧੀਨ ਸੁਮੇਧ ਸਿੰਘ ਸੈਣੀ ਖਿਲਾਫ ਚਲਾਨ ਪੇਸ਼ ਕੀਤਾ ਸੀ।
ਇਸ ਤੋਂ ਪਹਿਲਾਂ ਵੀ ਸਾਬਕਾ ਡੀ.ਜੀ.ਪੀ ਦੇ ਖਿਲਾਫ ਇਕ ਆਈ.ਏ.ਐਸ ਦੇ ਲੜਕੇ ਨੂੰ ਅਗਵਾ ਕਰਕੇ ਮਾਰਨ ਦੇ ਦੋਸ਼ ਹੇਠ ਧਾਰਾ 302 ਅਧੀਨ ਹੀ ਮੁਹਾਲੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।






















