ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਿਆਰਵੀਂ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਇਮਤਿਹਾਨਾਂ ਦੀ ਡੇਟ ਸ਼ੀਟ ਜਾਰੀ

ਐਸ.ਏ.ਐਸ ਨਗਰ,28ਜਨਵਰੀ(ਸਤੀਸ਼ ਕੁਮਾਰ ਪੱਪੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਗਿਆਰਵੀਂ ਅਤੇ ਬਾਰਵੀਂ ਦੇ ਪ੍ਰੀ-ਬੋਰਡ ਇਮਤਿਹਾਨਾਂ ਦੀ ਸਮਾਂ ਸਾਰਣੀ(ਡੇਟ ਸ਼ੀਟ) ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰ(ਸੈਕੰਡਰੀ ਸਿੱਖਿਆ) ਅਤੇ ਸਮੂਹ ਸਕੂਲ ਮੁੱਖੀਆਂ ਨੂੰ ਕਿਹਾ ਹੈ ਕਿ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀ-ਪ੍ਰੀਖਿਆ ਬੋਰਡ ਲਈ ਸਮਾਂ ਸਾਰਣੀ ਹੇਠ ਲਿਖੇ ਅਨੁਸਾਰ ਤਹਿ ਕੀਤੀ ਗਈ ਹੈ। ਇਸ ਅਨੁਸਾਰ ਹੀ ਵਿਦਿਆਰਥੀਆਂ ਦੇ ਇਮਤਿਹਾਨ ਲੈ ਲਏ ਜਾਣ। ਇਹ ਇਮਤਿਹਾਨ 15 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਤੱਕ ਚੱਲਣਗੇ। ਬੋਰਡ ਵੱਲੋਂ ਜਾਰੀ ਸਮਾਂ ਸਾਰਣੀ ਇਸ ਪ੍ਰਕਾਰ ਹੈ।























