ਸੰਸਦ ਦਾ ਬਜਟ ਇਜਲਾਸ ਸ਼ੁਰੂ
ਖੇਤੀ ਸੁਧਾਰਾਂ ਦੇ ਜ਼ਰਿਏ ਕਿਸਾਨਾਂ ਨੂੰ ਨਵੀਆਂ ਸੁਵਿਧਾਵਾਂ ਅਤੇ ਨਵੇਂ ਅਧਿਕਾਰ ਵੀ ਦਿੱਤੇ ਹਨ-ਰਾਸ਼ਟਰਪਤੀ

ਦਿੱਲੀ, 29ਜਨਵਰੀ(ਵਿਸ਼ਵ ਵਾਰਤਾ)- ਸੰਸਦ ਦਾ ਪਹਿਲਾ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਇਜਲਾਸ ਦੀ ਸ਼ੁਰੂਆਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋਈ। ਆਪਣੇ ਭਾਸ਼ਣ ਵਿੱਚ ਰਾਸ਼ਟਰਪਤੀ ਨੇ ਤਿੰਨਾਂ ਕਾਨੂੰਨਾਂ ,ਕਿਸਾਨ ਅੰਦੋਲਨ ਅਤੇ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹੋਈ ਹਿੰਸਾ ਦਾ ਜ਼ਿਕਰ ਕੀਤਾ। ਇਸ ਦੌਰਾਨ ਰਾਸ਼ਟਰਪਤੀ ਨੇ ਸਪਸ਼ਟ ਕੀਤਾ ਕਿ ਤਿਰੰਗੇ ਅਤੇ ਗਣਤੰਤਰ ਦਿਵਸ ਵਰਗੇ ਪਵਿੱਤਰ ਦਿਨ ਦਾ ਅਪਮਾਨ ਬਰਦਾਸ਼ਤ ਨਹੀਂ ਹੈ।
ਤਿੰਨ ਖੇਤੀ ਕਾਨੂੰਨਾਂ ਤੇ ਰਾਸ਼ਟਰਪਤੀ ਨੇ ਕਿਹਾ ਕਿ ਮੇਰੀ ਸਰਕਾਰ ਇਹ ਸਪਸ਼ਟ ਕਰਨਾ ਚਾਹੁੰਦੀ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨ ਬਣਨ ਤੋਂ ਪਹਿਲਾਂ, ਪੁਰਾਣੀ ਵਿਵਸਥਾ ਦੇ ਤਹਿਤ ਜੋ ਅਧਿਕਾਰ ਤੇ ਸੁਵਿਧਾਵਾਂ ਸਨ ਉਹਨਾਂ ਵਿੱਚ ਕੋਈ ਕਮੀ ਨਹੀਂ ਹੋਈ ਹੈ। ਬਲਕਿ ਇਹ ਖੇਤੀ ਸੁਧਾਰਾਂ ਦੇ ਜ਼ਰਿਏ ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਸੁਵਿਧਾਵਾਂ ਉਪਲੱਬਧ ਕਰਵਾਉਣ ਦੇ ਨਾਲ-ਨਾਲ ਨਵੇਂ ਅਧਿਕਾਰ ਵੀ ਦਿੱਤੇ ਹਨ।






















