ਸਿੰਘੂ ਬਾਰਡਰ ਤੇ ਹੋ ਰਿਹਾ ਜ਼ਬਰਦਸਤ ਹੰਗਾਮਾ-ਸਥਾਨਕ ਲੋਕਾਂ ਤੇ ਪੁਲਿਸ ਵਿਚਾਲੇ ਹੋਈ ਝੜਪ
ਸਥਾਨਕ ਲੋਕਾਂ ਨੇ ਕਿਸਾਨ ਅੰਦੋਲਨ ਖਿਲਾਫ ਪ੍ਰਦਰਸ਼ਨ ਕੀਤਾ ਸ਼ੁਰੂ
ਪ੍ਰਦਰਸ਼ਨਕਾਰੀ ਕਰ ਰਹੇ ਹਨ ਪੱਥਰਬਾਜ਼ੀ ਤੇ ਡਾਂਗਾ ਨਾਲ ਹਮਲਾ
ਪੁਲਿਸ ਨੇ ਸੰਭਾਲਿਆ ਮੋਰਚਾ

ਨਵੀਂ ਦਿੱਲੀ, 29 ਜਨਵਰੀ(ਵਿਸ਼ਵ ਵਾਰਤਾ)- ਸਿੰਘੂ ਬਾਰਡਰ ਤੇ ਸਥਾਨਕ ਲੋਕਾਂ ਨੇ ਕਿਸਾਨ ਅੰਦੋਲਨ ਕਰ ਰਹੇ ਕਿਸਾਨਾਂ ਦੇ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ । ਜਿਸ ਵਿੱਚ ਸਥਾਨਕ ਲੋਕਾਂ ਨੇ ਉਥੇ ਆ ਕੇ ਹੰਗਾਮਾ ਕਰ ਦਿੱਤਾ। ਜਿਸ ਦੌਰਾਨ ਪ੍ਰਦਰਸ਼ਨਕਾਰੀ ਪੱਥਰਬਾਜ਼ੀ ਕਰ ਰਹੇ ਹਨ ਅਤੇ ਡਾਂਗਾ ਨਾਲ ਹਮਲਾ ਕਰ ਰਹੇ ਹਨ। ਦਿੱਲੀ ਪੁਲਿਸ ਨੇ ਲੋਕਾਂ ਨੂੰ ਹਟਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਪੁਲਿਸ ਨੇ ਸਥਿਤੀ ਨੂੰ ਸੰਭਾਲਣ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਹੈ।






















