ਅੱਜ ਦਾ ਮੌਸਮ
ਉਤਰ ਭਾਰਤ ਵਿੱਚ ਕੜਾਕੇ ਦੀ ਠੰਢ ਜਾਰੀ
ਪੰਜਾਬ, ਹਰਿਆਣਾ, ਯੂ.ਪੀ ਅਤੇ ਦਿੱਲੀ ਨੂੰ ਸ਼ੀਤਲਹਿਰ ਤੋਂ ਨਹੀਂ ਮਿਲੀ ਰਾਹਤ

ਦਿੱਲੀ, 30ਜਨਵਰੀ(ਵਿਸ਼ਵ ਵਾਰਤਾ)- ਦੇਸ਼ ਦੇ ਕਈ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਦੇ ਚਲਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਪੰਜਾਬ ਸਮੇਤ ਕਈ ਰਾਜਾਂ ਵਿੱਚ ਕੋਹਰੇ ਅਤੇ ਸ਼ੀਤਲਹਿਰ ਨਾਲ ਆਮ ਜਨਜੀਵਨ ਪ੍ਰਭਾਵਿਤ ਹੈ। ਇਸ ਵਿੱਚ ਮੌਸਮ ਵਿਭਾਗ ਨੇ ਜੰਮੂ ਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਬਰਫਬਾਰੀ ਦੇ ਆਸਾਰ ਜ਼ਾਹਿਰ ਕੀਤੇ ਹਨ। ਉਥੇ ਹੀ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉਤਰ ਪ੍ਰਦੇਸ਼ , ਬਿਹਾਰ ਵਿੱਚ ਕੋਹਰੇ ਦੇ ਨਾਲ ਸ਼ੀਤਲਹਿਰ ਦਾ ਅਲਰਟ ਜਾਰੀ ਕੀਤਾ ਹੈ।






















