ਦੇਸ਼ ਵਿੱਚ ਲਗਾਤਾਰ ਕੋਰੋਨਾ ਮਰੀਜਾਂ ਦੀ ਸੰਖਿਆ ਵਿੱਚ ਭਾਰੀ ਗਿਰਾਵਟ
ਕੋਰੋਨਾ ਪ੍ਰਭਾਵਿਤ ਮਰੀਜਾਂ ਦੀ ਸੰਖਿਆ ਇਕ ਕਰੋੜ, 7ਲੱਖ, 33 ਹਜ਼ਾਰ, 131

ਦਿੱਲੀ, 30ਜਨਵਰੀ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਮਰੀਜਾਂ ਦੀ ਸੰਖਿਆ ਘੱਟ ਜ਼ਰੂਰ ਹੋਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਕੋਰੋਨਾ ਵਾਇਰਸ ਨੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪ੍ਰਭਾਵਿਤ ਮਰੀਜਾਂ ਦੀ ਸੰਖਿਆ ਇਕ ਕਰੋੜ, 7ਲੱਖ 33ਹਜ਼ਾਰ131 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਪ੍ਰਭਾਵਿਤ ਦੇ 13,083 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 137 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਵਿਭਾਗ ਦੇ ਮੁਤਾਬਕ ਦੇਸ਼ ਵਿੱਚ ਹੁਣ ਤੱਕ1,04,09,160 ਲੋਕ ਰਿਕਵਰ ਹੋ ਚੁੱਕੇ ਹਨ। ਜਦੋਂ ਕਿ ਇਸ ਸਮੇਂ 1,69,824 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚੋ ਹੋਈਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਮ੍ਰਿਤਕਾਂ ਦੀ ਸੰਖਿਆ ਵੱਧ ਕੇ ਹੁਣ 1,54,147 ਹੋ ਗਈ ਹੈ ਆਈਸੀਐਮਆਰ ਦੇ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੇ ਅੰਦਰ 7,56,329 ਕੋਰੋਨਾ ਟੈਸਟ ਲਏ ਗਏ ਹਨ।






















