ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ
ਸਿੰਘੂ ,ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ 31 ਜਨਵਰੀ ਤੱਕ ਇੰਟਰਨੈਟ ਸੇਵਾਵਾਂ ਬੰਦ

ਦਿੱਲੀ 30ਜਨਵਰੀ(ਵਿਸ਼ਵ ਵਾਰਤਾ)- ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਬਾਰਡਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਫੈਸਲਾ ਗ੍ਰਹਿ ਮੰਤਰਾਲੇ ਵੱਲੋਂ ਲਿਆ ਗਿਆ ਹੈ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ 29ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਬਾਰਡਰ ਤੋਂ ਇਲਾਵਾ ਨਾਲ ਲੱਗਦੇ ਖੇਤਰਾਂ ਵਿੱਚ ਵੀ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ।






















