ਆਲ ਪਾਰਟੀ ਮੀਟਿੰਗ ਦੇ ਸਾਂਝੇ ਮਤੇ ਵਿਚ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਦੀ ਮੰਗ ਕੀਤੀ – ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ, 2 ਫਰਵਰੀ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਆਲ ਪਾਰਟੀ ਮੀਟਿੰਗ ਵਿੱਚ ਬੋਲਦਿਆ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਵਿਚ ਬਸਪਾ ਦਾ ਪੂਰਾ ਸਮਰਥਨ ਹੈ ਤੇ ਪੰਜਾਬ ਸਰਕਾਰ ਦੇ ਮਤੇ ਦਾ ਸਮਰਥਨ ਕਰਦੀ ਹੈ। ਲੇਕਿਨ ਇਸ ਮਤੇ ਵਿੱਚ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਦਾ ਮੁੱਦਾ ਵੀ ਜੋੜਿਆਂ ਜਾਣਾ ਚਾਹੀਦਾ ਹੈ। ਪੰਦਰਾਂ ਮਿੰਟਾਂ ਦੀ ਬੇਬਾਕੀ ਦੇ ਬੋਲਾਂ ਨਾਲ ਨੌਜਵਾਨ ਆਗੂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਿਛਲੀ ਆਲ ਪਾਰਟੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਆਲ ਪਾਰਟੀ ਵਫ਼ਦ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦੇ ਫੈਂਸਲੇ ਕੀਤਾ ਸੀ ਲੇਕਿਨ ਅੱਠ ਮਹੀਨੇ ਬੀਤ ਜਾਣ ਤੋਂ ਬਾਦ ਸਰਕਾਰ ਨੇ ਡੱਕਾ ਨਹੀਂ ਤੋੜਿਆ। ਮੌਜੂਦਾ ਮੀਟਿੰਗ ਨੂੰ ਬਸਪਾ ਪੰਜਾਬ ਨੇ ਜਾਭਾ ਦਾ ਭੇੜ ਐਲਾਨ ਕੀਤਾ।






















