ਬੂਥਗੜ੍ਹ ਏਰੀਏ ਵਿਚ 11,924 ਬੱਚਿਆਂ ਨੂੰ ਪਿਲਾਈਆਂ ਪੋਲੀਓ-ਰੋਕੂ ਬੂੰਦਾਂ
ਟੀਚਾ ਪਾਰ, ਸਫ਼ਲਤਾ ਨਾਲ ਨੇਪਰੇ ਚੜ੍ਹੀ ਪਲਸ ਪੋਲੀਓ ਮੁਹਿੰਮ : ਐਸ.ਐਮ.ਓ. ਡਾ. ਕੁਲਦੀਪ ਸਿੰਘ

ਬੂਥਗੜ੍ਹ ਮੋਹਾਲੀ, 2 ਫ਼ਰਵਰੀ (ਸਤੀਸ਼ ਕੁਮਾਰ ਪੱਪੀ)-ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਕੁਲ 11924 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 5735 ਬੱਚਿਆਂ, ਦੂਜੇ ਦਿਨ 3692 ਬੱਚਿਆਂ ਅਤੇ ਤੀਜੇ ਦਿਨ 2497 ਬੱਚਿਆਂ ਨੂੰ ਦਵਾਈ ਪਿਲਾਈ ਗਈ। ਪੀ.ਐਚ.ਸੀ. ਬੂਥਗੜ੍ਹ ਅਧੀਨ ਪੈਂਦੇ ਏਰੀਏ ਵਿਚ 10628 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਸੀ ਜਿਹੜਾ ਪਾਰ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਇਸ ਮੁਹਿੰਮ ਤਹਿਤ ਉੱਚ ਜੋਖਮ ਵਾਲੇ ਖੇਤਰ, ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਸਮੇਤ ਸਾਰੇ ਖੇਤਰ ਕਵਰ ਕੀਤੇ ਗਏ।
ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਜੇ ਕੋਈ ਬੱਚਾ ਕਿਸੇ ਕਾਰਨ ਦਵਾਈ ਪੀਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਸ ਦੇ ਮਾਪੇ ਬੱਚੇ ਨੂੰ ਨੇੜਲੀ ਸਿਹਤ ਸੰਸਥਾ ਵਿਚ ਲਿਜਾ ਕੇ ਦਵਾਈ ਪਿਲਾ ਸਕਦੇ ਹਨ। ਉਨ੍ਹਾਂ ਮੁਹਿੰਮ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਡਾਕਟਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਏਐਨਐਮਜ਼, ਸਿਹਤ ਵਰਕਰਾਂ ਦਾ ਧਨਵਾਦ ਕੀਤਾ। ਇਸ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ 98 ਰੈਗੂਲਰ ਟੀਮਾਂ ਅਤੇ 16 ਮੋਬਾਈਲ ਟੀਮਾਂ ਤੈਨਾਤ ਕੀਤੀਆਂ ਗਈਆਂ ਸਨ। 16 ਸੁਪਰਵਾਈਜ਼ਰ ਇਸ ਮੁਹਿੰਮ ’ਤੇ ਲਗਾਤਾਰ ਨਿਗਰਾਨੀ ਰੱਖ ਰਹੇ ਸਨ। ਡਾ. ਕੁਲਦੀਪ ਸਿੰਘ ਨੇ ਖ਼ੁਦ ਤਿੰਨੇ ਦਿਨ ਥਾਂ ਥਾਂ ਜਾ ਕੇ ਮੁਹਿੰਮ ਦਾ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਪੰਜ ਸਾਲ ਤੋਂ ਹੇਠਲੇ ਉਮਰ ਦੇ ਹਰ ਬੱਚੇ ਨੂੰ ਦਵਾਈ ਪਿਲਾਉਣਾ ਜ਼ਰੂਰੀ ਹੈ ਤਾਕਿ ਇਸ ਬੀਮਾਰੀ ਨੂੰ ਹਮੇਸ਼ਾ ਲਈ ਦੂਰ ਰਖਿਆ ਜਾ ਸਕੇ। ਵਿਸ਼ਵ ਸਿਹਤ ਸੰਸਥਾ ਨੇ 27 ਮਾਰਚ 2014 ਨੂੰ ਭਾਰਤ ਨੂੰ ਪੋਲੀਓ ਮੁਕਤ ਦੇਸ਼ ਐਲਾਨ ਦਿਤਾ ਸੀ। ਵੇਖਿਆ ਗਿਆ ਹੈ ਕਿ ਜਿਹੜੇ ਬੱਚੇ ਪੋਲੀਓ ਰੋਕੂ ਦਵਾਈ ਪੀਂਦੇ ਹਨ, ਉਹ ਘੱਟ ਬੀਮਾਰ ਹੁੰਦੇ ਹਨ ਅਤੇ ਉਨ੍ਹਾਂ ਦੇ ਕੁਪੋਸ਼ਣ-ਗ੍ਰਸਤ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ। ਇਸ ਮੌਕੇ ਨੋਡਲ ਅਫ਼ਸਰ ਡਾ. ਸਿਮਨ ਢਿੱਲੋਂ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਬੀ.ਐਸ.ਏ. ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ
ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...






















