
ਮੋਹਾਲੀ 3 ਫ਼ਰਵਰੀ ( ਵਿਸ਼ਵ ਵਾਰਤਾ )- ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਉਤੇ ਕਿਸਾਨ/ਇਨਸਾਨ ਮਾਰੂ ਕਾਲੇ ਕਾਨੂੰਨਾ ਨੂੰ ਰੱਦ ਕਰਨ ਅਤੇ ਹਾਲ ਹੀ ਕੇਂਦਰ ਦੀ ਭਾਜਪਾ ਸਾਰਕਾਰ ਵੱਲੋਂ ਵਿਚ ਸ਼ਰੁੂ ਕੀਤੀਆਂ ਧੱਕੇਸ਼ਾਹੀਆਂ ਅਤੇ ਵਧੀਕੀਆਂ ਦੇ ਵਿਰੋਧ ਵਿਚ 6 ਫਰਵਰੀ ਨੂੰ ਸਾਰੇ ਦੇਸ ਵਿਚ ਚੱਕਾ ਜਾਮ ਦੇ ਸੱਦੇ ਦੌਰਾਨ ਦੇਸ ਭਰ ਦੀਆਂ ਇਪਟਾ ਇਕਾਈਆਂ ਦੇ ਕਾਰਕੁਨ, ਰੰਗਕਰਮੀ ਤੇ ਕਲਾਕਾਰ ਸ਼ਮੂਲੀਅਤ ਕਰਨਗੇ।
ਇਹ ਜਾਣਕਾਰੀ ਦਿੰਦੇ ਇਪਟਾ ਦੇ ਕੌਮੀ ਜਨਰਲ ਸੱਕਤਰ ਰਾਕੇਸ਼ ਵੇਦਾ, ਸੂਬਾਈ ਪ੍ਰਧਾਨ ਸੰਜੀਵਨ ਸਿੰਘ ਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਦੱਸਿਆਂ ਕਿ ਇਪਟਾ ਦੇ ਕਾਰਕੁਨ ਦੇਸ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ’ਤੇ ਅਮਲ ਕਰਦੇ ਹੋਏ ਪੂਰੀ ਤਨਦੇਹੀ ਨਾਲ ਵੱਧ ਚੜ ਕੇ ਸ਼ਮੂਲੀਅਤ ਕਰ ਰਹੇ ਹਨ ਅਤੇ ਅੱਗੋਂ ਵੀ ਕਰਦੇ ਰਹਿਣਗੇ।ਉਨਾਂ ਅੱਗੇ ਕਿਹਾ ਕਿ ਪਹਿਲੀ ਨਜ਼ਰੇ ਤਾਂ ਇਹ ਤਿੰਨੇ ਕਾਲੇ ਕਾਨੂੰਨ ਕਿਸਾਨ ਵਿਰੋਧੀ ਲੱਗ ਰਹੇ ਨੇ ਜਾਂ ਜੋ ਤਬਕੇ ਖੇਤੀ ਨਾਲ ਜੁੜੇ ਹਨ, ਉਨਾਂ ਲਈ ਨੁਕਸਾਨਦਾਇਕ ਜਾਪ ਰਹੇ ਹਨ ਪਰ ਇਹ ਵਰਤਾਰਾ ਇਨਸਾਨ ਵਿਰੋਧੀ ਹੈ।ਕਿਸਾਨ ਦੇ ਨਾਲ-ਨਾਲ ਇਹ ਇਨਸਾਨ ਦੇ ਲਈ ਵੀ ਮਾਰੂ ਹੈ।
ਜ਼ਿਕਰਯੋਗ ਹੈ ਕਿ ਇਪਟਾ, ਪੰਜਾਬ ਦੇ ਆਗੂਆਂ ਬਠਿੰਡਾ ਤੋਂ ਜੇ.ਸੀ.ਪਰਿੰਦਾ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਦਲਬਾਰ ਸਿੰਘ ਚੱਠਾ ਸੇਖਵਾਂ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰ ਪਾਲ ਨੀਨਾ, ਰੋਪੜ ਤੋਂ ਸੁਿਰੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅਮਿੰ੍ਰਤਸਰ ਤੋਂ ਬਲਬੀਰ ਮੂਧਲ, ਗੁਰਦਾਸਪੁਰ ਤੋਂ ਗੁਰਮੀਤ ਪਾਹੜਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ਸ਼ਰਮਾਂ ਤੇ ਰਾਜਵਿੰਦਰ ਸਮਰਾਲਾ, ਨਵਾਂ ਸ਼ਹਿਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਮੋਗੇ ਤੋਂ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌਸ਼ਿਕ ਤੇ ਗੁਰਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਪ੍ਰੋਫੈਸਰ ਗੁਰਪ੍ਰੀਤ ਸਿੰਘ, ਫਜ਼ਿਲਕਾ ਤੋਂ ਸੁਖਦੀਪ ਸਿੰਘ ਭੁੱਲਰ ਹੋਰਾਂ ਨੂੰ ਇਪਟਾ ਦੀ ਸੂਬਾ ਇਕਾਈ ਦੇ ਫੈਸਲੇ ਤੋਂ ਜਾਣੂੰ ਕਰਾਵਾਉਂਦੇ ਕੇਂਦਰ ਵਿਚਲੇ ਹਾਕਿਮ ਦੇ ਕਿਸਾਨ ਤੇ ਇਨਸਾਨ ਵਿਰੋਧੀ ਵੀ ਰੱਵਈਏ ਵਿਰੁੱਧ ਕਿਸਾਨਾ ਵੱਲੋਂ ਆਰੰਭੇ ਸੰਘਰਸ਼ ਦੀ ਅਧੀਨ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਦੌਰਾਨ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।






















