ਟਰੈਕਟਰ ਰੈਲੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਪ੍ਰਿਯੰਕਾ ਗਾਂਧੀ ਨੇ ਵੀ ਲਗਵਾਈ ਹਾਜ਼ਰੀ
ਰਸਤੇ ਵਿੱਚ ਹੋਏ ਹਾਦਸੇ ਦੌਰਾਨ ਵਾਲ-ਵਾਲ ਬਚੀ ਪ੍ਰਿਯੰਕਾ ਗਾਂਧੀ

ਚੰਡੀਗੜ੍ਹ, 4 ਫਰਵਰੀ(ਵਿਸ਼ਵ ਵਾਰਤਾ) ਇਤਿਹਾਸਕ ਟਰੈਕਟਰ ਰੈਲੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਨਮਿਤ ਯੂ.ਪੀ ਦੇ ਜ਼ਿਲ੍ਹਾ ਰਾਮ ਪੁਰ ਦੇ ਪਿੰਡ ਡਿਬਡਿਬਾ ਵਿਖੇ ਅੱਜ ਪਾਏ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਲ ਇੰਡੀਆ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਨਵਰੀਤ ਸਿੰਘ ਦੀ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਰੈਲੀ ਦੌਰਾਨ ਹੋਈ ਘਟਨਾ ਵਿੱਚ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਪ੍ਰਿਯੰਕਾ ਗਾਂਧੀ ਜਦੋਂ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਜਾ ਰਹੀ ਸੀ ਤਾਂ ਰਸਤੇ ਵਿੱਚ ਹਾਪੁੜ ਸ਼ਹਿਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਪ੍ਰਿਯੰਕਾ ਦੀਆਂ ਸਰੁੱਖਿਆ ਗੱਡੀਆਂ ਆਪਸ ਵਿੱਚ ਟਕਰਾ ਗਈਆਂ ਪਰ ਹਾਦਸੇ ਦੌਰਾਨ ਪ੍ਰਿਯੰਕਾ ਸਮੇਤ ਕਿਸੇ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।






















