ਹੱਕਾਂ ਲਈ ਲੜ ਰਿਹਾ ਕਿਸਾਨ-ਪੰਜਾਬ ਦੀਆਂ ਸੜਕਾਂ ਜਾਮ, ਖੇਤੀ ਬਿੱਲ ਰੱਦ ਕਰਨ ਦੀ ਬੁਲੰਦ ਹੋਈ ਆਵਾਜ਼
ਬਠਿੰਡਾ ਦੀਆਂ ਹਾਈਵੇ ਜਾਮ, ਕਿਸਾਨਾਂ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 6 ਫਰਵਰੀ ( ਕੁਲਬੀਰ ਬੀਰਾ )- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਭਖਵਾਂ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ ਅੱਜ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਤਿੰਨ ਘੰਟਿਆਂ ਦੇ ਦੇਸ਼ ਵਿਆਪੀ ਚੱਕਾ ਜਾਮ ਮੌਕੇ ਪੂਰੇ ਦੇਸ਼ ਦੀਆਂ ਸੜਕਾਂ ਜਾਮ ਨਜ਼ਰ ਆਈਆਂ ਅਤੇ ਹਰ ਪਾਸੇ ਕਿਸਾਨ ਆਪਣੀਆਂ ਹੱਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਏ ਦੇਸ਼ ਵਿਆਪੀ ਚੱਕਾ ਜਾਮ ਮੌਕੇ ਪੰਜਾਬ ਦੀਆਂ ਮੁੱਖ ਸੜਕਾਂ ਵੀ ਜਾਮ ਰਹੀਆਂ ਇਸੇ ਲਡ਼ੀ ਤਹਿਤ ਜ਼ਿਲਾ ਬਠਿੰਡਾ ਤੋਂ ਚੰਡੀਗੜ੍ਹ ਅੰਮ੍ਰਿਤਸਰ ਫਿਰੋਜ਼ਪੁਰ ਡੱਬਵਾਲੀ ਅਬੋਹਰ ਮੁਕਤਸਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਤੇ ਕਿਸਾਨਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ ਬਠਿੰਡਾ ਦੇ ਘਨ੍ਹੱਈਆ ਚੌਕ ਵਿਚਕਿਸਾਨ ਸੰਘਰਸ਼ ਸਮਰਥਨ ਕਮੇਟੀ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਆਗੂ ਹਰਪ੍ਰੀਤ ਸਿੰਘ ਕਾਮਰੇਡ ਮਹੀਂਪਾਲਸੀਪੀਆਈ ਐਮ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਹਰਦੇਵ ਸਿੰਘ ਬਾਂਡੀ ਸਮੇਤ ਭਰਾਤਰੀ ਜਥੇਬੰਦੀਆਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਸੜਕਾਂ ਜਾਮ ਕਰਕੇ ਖੇਤੀ ਬਿੱਲ ਰੱਦ ਕਰਨ ਦੀ ਮੰਗ ਕੀਤੀ ਗਈ ਇਸੇ ਲੜੀ ਤਹਿਤ ਕਿਸਾਨਾਂ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਵੱਖ ਵੱਖ ਸਟੇਟ ਸੜਕਾਂ ਤੇ ਰੋਸ ਪ੍ਰਦਰਸ਼ਨ ਕੀਤੇ ਗਏ ਆਗੂਆਂ ਨੇ ਦੋਸ਼ ਲਾਏ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਜੋ ਧੱਕੇ ਨਾਲ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ ਜਦੋਂਕਿ ਕਿਸਾਨ ਇਨ੍ਹਾਂ ਬਿੱਲਾਂ ਨੂੰ ਕਿਸੇ ਵੀ ਤਰੀਕੇ ਨਾਲ ਲਾਗੂ ਨਹੀਂ ਹੋਣ ਦੇਣਗੇ ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਦੇਸ਼ ਦੇ ਕਿਸਾਨ ਵਿਰੋਧੀ ਹੈ ਪ੍ਰੰਤੂ ਜਦੋਂ ਤੱਕ ਏ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਭਾਵੇਂ ਇਸ ਲਈ ਕੋਈ ਵੀ ਕੁਰਬਾਨੀ ਦੇਣੀ ਪਵੇ ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਪਾਰਕ ਘਰਾਣਿਆਂ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਦਾ ਖਿਡੌਣਾ ਬਣ ਕੇ ਕਾਲੇ ਕਾਨੂੰਨ ਪਾਸ ਕਰ ਰਹੇ ਹਨ ਜਿਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਇਸ ਮੌਕੇ ਦੇਸ਼ ਵਿਆਪੀ ਚੱਕਾ ਜਾਮ ਕਰਕੇ ਲੋਕਾਂ ਨੂੰ ਵੀ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਇਸ ਇਸ ਸੰਘਰਸ਼ ਦੀ ਹਮਾਇਤ ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਵੀ ਕੀਤੀ ਗਈ ਅਤੇ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਤਾਂ ਜੋ ਕਿਸਾਨਾਂ ਦੀ ਡਟਵੀਂ ਹਮਾਇਤ ਕੀਤੀ ਜਾ ਸਕੇ l






















