4 ਲੱਖ 75 ਹਜਾਰ ਰੁਪਏ ਦੀ ਜਾਅਲੀ ਕਰੰਸੀ ਕੀਤੀ ਬਰਾਮਦ

ਮਾਨਸਾ 6 ਫਰਵਰੀ (ਵਿਸ਼ਵ ਵਾਰਤਾ)-ਮਾਨਸਾ ਪੁਲੀਸ ਨੇ ਕਾਊਟਰ ਇੰਟੈਲੀਜੈਂਸ ਬਠਿੰਡਾ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ 2 ਵਿਅਕਤੀਆਂ ਪਰਗਟ ਸਿੰਘ ਉਰਫ ਜੀਤੀ ਵਾਸੀ ਬੀਰ ਕਲਾਂ (ਸੰਗਰੂਰ) ਅਤੇ ਰਾਜ ਰਾਣੀ ਵਾਸੀ ਮਾਨਸਾ ਨੂੰ ਕਾਬੂ ਕਰਕੇ 4 ਲੱਖ 75 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਨੇੜੇ ਆ ਰਹੀਆ ਨਗਰ ਕੌੰਸਲ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਨਾਕੇ ਬੰਦੀ ਦੌਰਾਨ ਇਹ ਦੌਨੋ ਜਾਣੇ ਰਾਸ਼ੀ ਸਮੇਤ ਪੁਲੀਸ ਦੇ ਹੱਥ ਲੱਗੇ।
ਮਾਨਸਾ ਦੇ ਸੀਨੀਅਰ ਪੁਲੀਸ ਕਪਤਾਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਪ੍ਰਗਟ ਸਿੰਘ ਅਤੇ ਰਾਜ ਰਾਣੀ ਅਜਿਹੀ ਜਾਅਲੀ ਕਰੰਸੀ ਨੂੰ ਲੈ ਕੇ ਆ ਰਹੇ ਸਨ ਕਿ ਪੁਲੀਸ ਵੱਲੋਂ ਸ਼ੱਕ ਦੇ ਅਧਾਰ ਤੇ ਲਈ ਗਈ ਤਲਾਸ਼ੀ ਦੌਰਾਨ ਕਾਬੂ ਆ ਗਏ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਜਗਦੀਸ਼ ਕੁਮਾਰ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਅਤੇ ਸ:ਥ: ਸਮਸ਼ੇਰ ਸਿੰਘ ਸਮੇਤ ਪੁਲੀਸ ਪਾਰਟੀ ਵੱਲੋਂ ਕਾਊਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨਾਲ ਤੁਰੰਤ ਸਾਂਝੀ ਕਾਰਵਾਈ ਕਰਦੇ ਹੋਏ ਠੂਠਿਆਵਾਲੀ ਰੋਡ ਨੇੜੇ ਰਾਜਸਥਾਨੀ ਝੁੱਗੀਆਂ ਦੇ ਨਾਕਾਬੰਦੀ ਕਰਕੇ ਸ਼ੱਕੀ ਵਿਆਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇਨ੍ਹਾਂ ਦੇ ਕਬਜੇ ‘ਚੋ ਇਹ ਸਾਰੀ ਰਾਸ਼ੀ ਲਈ ਗਈ।
ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਦੋਨਾ ਜਣਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਅਤੇ ਉਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਜਾਅਲੀ ਕਰੰਸੀ ਕਿੱਥੋ ਲਿਆਂਦੀ ਗਈ ਅਤੇ ਕਿੱਥੇ ਸਪਲਾਈ ਕਰਨੀ ਸੀ ਸਬੰਧੀ ਪੜਤਾਲ ਕੀਤੀ ਜਾਵੇਗੀ।
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ
ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ...






















