ਵੱਡੀ ਖ਼ਬਰ – ਸਪੈਸ਼ਲ ਬ੍ਰਾਂਚ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ
ਦੀਪ ਸਿੱਧੂ ਦੀ ਭਾਲ ‘ਚ ਪੰਜਾਬ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਵਿਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ

ਨਵੀਂ ਦਿੱਲੀ 9 ਫ਼ਰਵਰੀ ( ਵਿਸ਼ਵ ਵਾਰਤਾ)-ਦਿੱਲੀ ਹਿੰਸਾ ਮਾਮਲੇ ‘ਚ ਲੋੜੀਂਦੇ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਬ੍ਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਉਸ ਉੱਪਰ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ।ਦੀਪ ਸਿੱਧੂ ਦੀ ਭਾਲ ‘ਚ ਪੰਜਾਬ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਵਿਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਥੋੜ੍ਹੀ ਦੇਰ ਵਿਚ ਦਿੱਲੀ ਪੁਲਿਸ ਪ੍ਰੈੱਸ ਕਾਨਫਰੰਸ ਕਰੇਗੀ ਜਿਸ ਤੋਂ ਬਾਅਦ ਖੁਲਾਸਾ ਹੋਵੇਗਾ ਕਿ ਉਸ ਦੀ ਗ੍ਰਿਫ਼ਤਾਰੀ ਕਿਵੇਂ ਤੇ ਕਿੱਥੋਂ ਹੋਈ ਹੈ।






















