ਇਸ ਸਮੇਂ ਦੀ ਵੱਡੀ ਖਬਰ
ਦਿੱਲੀ ਹਿੰਸਾ ਮਾਮਲੇ ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਕਾਂਗਰਸ ਸਾਂਸਦ ਤੇ 6 ਪੱਤਰਕਾਰਾਂ ਨੂੰ ਵੱਡੀ ਰਾਹਤ
ਗ੍ਰਿਫਤਾਰੀ ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 9ਫਰਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੇ ਦੌਰਾਨ ਹੋਈ ਹਿੰਸਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਸ ਵਿੱਚ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਅਤੇ 6 ਪੱਤਰਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ ਇਸ ਮਸਲੇ ਦੀ ਸੁਣਵਾਈ ਕਰਦੇ ਹੋਏ ਇਹਨਾਂ ਸਾਰਿਆਂ ਦੀ ਗ੍ਰਿਫਤਾਰੀ ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਯੂਪੀ, ਮੱਧ ਪ੍ਰਦੇਸ਼, ਹਰਿਆਣਾ, ਦਿੱਲੀ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਇਸ ਮਾਮਲੇ ਵਿੱਚ ਦੋ ਹਫਤੇ ਬਾਅਦ ਸੁਣਵਾਈ ਹੋਵੇਗੀ।
ਇਸ ਮਾਮਲੇ ਵਿੱਚ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਅਤੇ ਛੇ ਪੱਤਰਕਾਰਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਸਨ। ਇਹਨਾਂ ਲੋਕਾਂ ਤੇ ਕਿਸਾਨ ਟਰੈਕਟਰ ਰੈਲੀ ਵਾਲੇ ਦਿਨ ਗਲਤ ਟਵੀਟ ਕਰ ਦੰਗਾ ਭੜਕਾਉਣ ਦਾ ਆਰੋਪ ਲੱਗਾ ਹੈ। ਇਹਨਾਂ ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਹੋਇਆ ਹੈ।






















