• Latest
  • Trending
ਪਹਾੜੀ ਸੂੁਬਿਆਂ ਨੂੰ ਵੱਧ ਟੈਕਸ ਰਿਆਇਤਾਂ ਦੇਣ ਖਿਲਾਫ ਆਪ ਵਿਧਾਇਕਾਂ ਨੇ ਦਿੱਲੀ ’ਚ ਦਿੱਤਾ ਧਰਨਾ

ਪਹਾੜੀ ਸੂੁਬਿਆਂ ਨੂੰ ਵੱਧ ਟੈਕਸ ਰਿਆਇਤਾਂ ਦੇਣ ਖਿਲਾਫ ਆਪ ਵਿਧਾਇਕਾਂ ਨੇ ਦਿੱਲੀ ’ਚ ਦਿੱਤਾ ਧਰਨਾ

9 years ago
National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

9 minutes ago
IPL 2026: ਪੰਜਾਬ ਆਪਣਾ ਲਗਾਤਾਰ ਪੰਜਵਾਂ ਮੈਚ ਹਾਰਿਆ, ਮੁੰਬਈ ਨੇ 6 ਵਿਕਟਾਂ ਨਾਲ ਹਰਾਇਆ

IPL 2026: ਪੰਜਾਬ ਆਪਣਾ ਲਗਾਤਾਰ ਪੰਜਵਾਂ ਮੈਚ ਹਾਰਿਆ, ਮੁੰਬਈ ਨੇ 6 ਵਿਕਟਾਂ ਨਾਲ ਹਰਾਇਆ

15 minutes ago
Big News: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੜ੍ਹੋ ਕੀਮਤਾਂ

Big News: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੜ੍ਹੋ ਕੀਮਤਾਂ

21 minutes ago
Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ!  ਛਾਇਆ ਘੁੱਪ ਹਨੇਰਾ

ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ! ਛਾਇਆ ਘੁੱਪ ਹਨੇਰਾ

10 hours ago
IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

10 hours ago
Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

11 hours ago
Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

11 hours ago
ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

12 hours ago
ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

12 hours ago
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

12 hours ago
Hindi News
English News
Friday, May 15, 2026
No Result
View All Result
33 °c
Chandigarh
36 ° Sat
37 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਹਾੜੀ ਸੂੁਬਿਆਂ ਨੂੰ ਵੱਧ ਟੈਕਸ ਰਿਆਇਤਾਂ ਦੇਣ ਖਿਲਾਫ ਆਪ ਵਿਧਾਇਕਾਂ ਨੇ ਦਿੱਲੀ ’ਚ ਦਿੱਤਾ ਧਰਨਾ

August 24, 2017
in ਰਾਸ਼ਟਰੀ
ਪਹਾੜੀ ਸੂੁਬਿਆਂ ਨੂੰ ਵੱਧ ਟੈਕਸ ਰਿਆਇਤਾਂ ਦੇਣ ਖਿਲਾਫ ਆਪ ਵਿਧਾਇਕਾਂ ਨੇ ਦਿੱਲੀ ’ਚ ਦਿੱਤਾ ਧਰਨਾ

ਨਵੀਂ ਦਿੱਲੀ,  24 ਅਗਸਤ (ਵਿਸ਼ਵ ਵਾਰਤਾ)-ਕੇਂਦਰ ਦੀ ਮੋਦੀ ਸਰਕਾਰ ਦੁਆਰਾ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਕੇ ਪਹਾੜੀ ਰਾਜਾਂ ਨੂੰ ਦਿੱਤੀਆਂ ਟੈਕਸ ਰਿਆਇਤਾਂ ਨੂੰ ਅਗਲੇ 10 ਸਾਲਾਂ ਤੱਕ ਹੋਰ ਵਧਾਉਣ ਦੇ ਫੈਸਲੇ ਦੇ ਵਿਰੁੱਧ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਨਿਵਾਸ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਪੁਲਿਸ ਨੇ ਰਸਤੇ ਵਿਚ ਹੀ ਰੋਕ ਲਿਆ। ਪੁਲਿਸ ਦੁਆਰਾ ਰੋਕੇ ਜਾਣ ਤੋਂ ਬਾਅਦ ਵਿਧਾਇਕ ਸੜਕ ਉਤੇ ਹੀ ਧਰਨੇ ‘ਤੇ ਬੈਠ ਗਏ ਅਤੇ ਹਰਸਿਮਰਤ ਬਾਦਲ ਅਤੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਧਰਨੇ ਦੀ ਅਗਵਾਈ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਕਰ ਰਹੇ ਸਨ। ਇਸ ਉਪਰੰਤ ਆਪ ਵਿਧਾਇਕਾਂ ਨੂੰ ਦਿੱਲੀ ਪੁਲਿਸ ਬੱਸ ਵਿਚ ਬੈਠਾ ਕੇ ਲੈ ਗਈ।
ਧਰਨੇ ਸਥਲ ‘ਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ 1999 ਵਿਚ ਵਾਜਪਾਈ ਸਰਕਾਰ ਨੇ ਪਹਾੜੀ ਰਾਜਾਂ ਨੂੰ ਸਾਰੇ ਕੇਂਦਰੀ ਟੈਕਸਾਂ ਜਿੰਨਾਂ ਵਿਚ ਐਕਸਾਇਜ ਡਿਊਟੀ, ਸੈਲ ਟੈਕਸ, ਇਨਕਮ ਟੈਕਸ ਆਦਿ ਵਿਚ ਰਿਆਇਤ ਦਿੱਤੀ ਸੀ। ਉਨਾਂ ਕਿਹਾ ਕਿ ਇਹ ਧਰਨਾ ਹਰਸਿਮਰਤ ਬਾਦਲ ਦੇ ਨਿਵਾਸ ਬਾਹਰ ਇਸ ਲਈ ਦਿੱਤਾ ਜਾ ਰਿਹਾ ਹੈ ਕਿਉਂ ਜੋ ਵਾਜਪਾਈ ਸਰਕਾਰ ਵਿਚ ਉਨਾਂ ਦੇ ਪਤੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਦਯੋਗ ਮੰਤਰੀ ਸਨ ਅਤੇ ਹੁਣ ਜਦੋਂ ਇਸ ਟੈਕਸ ਛੋਟ ਵਿਚ ਵਾਧਾ ਕੀਤਾ ਗਿਆ ਹੈ ਤਾਂ ਹਰਸਿਮਰਤ ਬਾਦਲ ਕੇਂਦਰ ਵਿਚ ਮੰਤਰੀ ਹੈ। ਉਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੰਜਾਬ ਨਾਲ ਹੋਏ ਇਸ ਧੱਕੇ ਅਤੇ ਪੰਜਾਬ ਦੇ ਉਦਯੋਗਾਂ ਦੀ ਤਬਾਹੀ ਲਈ ਪੂਰੀ ਤੌਰ ਤੇ ਜਿੰਮੇਵਾਰ ਹੈ। ਉਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੀ ਇਸਨੂੰ 10 ਸਾਲਾਂ ਲਈ ਅੱਗੇ ਵਧਾਇਆ ਸੀ। ਇਸ ਲਈ ਕਾਂਗਰਸ ਵੀ ਪੰਜਾਬ ਦੇ ਉਦਯੋਗਾਂ ਦੀ ਤਬਾਹੀ ਲਈ ਬਰਾਬਰ ਦੀ ਜਿੰਮੇਵਾਰ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਪੂਰੇ ਦੇਸ਼ ਵਿਚ ‘ਇਕ ਦੇਸ਼, ਇਕ ਟੈਕਸ’ ਦਾ ਨਾਅਰਾ ਮਾਰ ਰਹੀ ਹੈ ਅਤੇ ਦੂਜੇ ਪਾਸੇ ਚੋਰ ਮੋਰੀ ਰਾਹੀਂ ਪੰਜਾਬ ਦੇ ਉਦਯੋਗਾਂ ਅਤੇ ਅਰਥ ਵਿਵਸਥਾ ਨੂੰ ਤਬਾਹ ਕਰਨ ਦੇ ਮੰਤਵ ਨਾਲ ਗੁਆਂਢੀ ਰਾਜਾਂ ਨੂੰ ਟੈਕਸ ਰਿਆਇਤਾਂ ਦੇ ਰਹੀ ਹੈ। ਉਨਾਂ ਕਿਹਾ ਕਿ ਅੰਕੜਿਆਂ ਮੁਤਾਬਿਕ 4284 ਉਦਯੋਗਿਕ ਯੂਨਿਟਾਂ ਨੂੰ ਰਿਆਇਤ ਦਿੱਤੀ ਗਈ ਹੈ। ਜਿਸ ਨਾਲ ਕਿ ਕੇਂਦਰ ਸਰਕਾਰ ਨੇ 27, 413 ਕਰੋੜ ਦੀ ਰਾਸ਼ੀ ਸਬਸਿਡੀ ਵਜੋਂ ਪ੍ਰਦਾਨ ਕੀਤੀ ਹੈ। ਖਹਿਰਾ ਨੇ ਕਿਹਾ ਕਿ ਇਸ ਸਭ ਨਾਲ ਪੰਜਾਬ ਵਿਚੋਂ ਉਦਯੋਗਾਂ ਦਾ ਪਲਾਇਨ ਹੋਇਆ ਹੈ।
ਖਹਿਰਾ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਇਸ ਸਮੇਂ ਸੰਪੂਰਣ ਤਬਾਹੀ ਦੀ ਕਗਾਰ ਉਤੇ ਖੜੇ ਹਨ ਅਤੇ ਇਸ ਤਰ•ਾਂ ਦੇ ਫੈਸਲਿਆਂ ਨਾਲ ਉਸਨੂੰ ਹੋਰ ਧੱਕਾ ਲਗੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਥੋੜੇ ਦਿਨ ਪਹਿਲਾਂ ਹੀ ਬਿਆਨ ਦੇ ਕੇ ਇਹ ਮੰਨਿਆ ਹੈ ਕਿ ਪਿਛਲੀ ਸਮੇਂ ਦੌਰਾਨ ਪੰਜਾਬ ਵਿਚੋਂ 30 ਹਜਾਰ ਦੇ ਕਰੀਬ ਉਦਯੋਗ ਜਾਂ ਤਾਂ ਬਾਹਰ ਚਲੇ ਗਏ ਹਨ ਜਾਂ ਉਹ ਬੰਦ ਹੋ ਗਏ ਹਨ। ਉਨਾਂ ਕਿਹਾ ਕਿ ਇਨਾਂ ਟੈਕਸ ਰਿਆਇਤਾਂ ਦੇ ਚਲਦਿਆਂ ਮੰਡੀ ਗੋਬਿੰਦਗੜ ਦੇ ਸਟੀਲ ਉਦਯੋਗ, ਲੁਧਿਆਣਾ ਦੇ ਹੌਜਰੀ ਉਦਯੋਗ, ਗੋਰਾਇਆ ਅਤੇ ਬਟਾਲਾ ਦੇ ਲਘੂ ਉਦਯੋਗ, ਜਲੰਧਰ ਦੇ ਖੇਡ ਅਤੇ ਚਮੜਾ ਉਦਯੋਗ ਅਤੇ ਮਾਲਵਾ ਖੇਤਰ ਦੇ ਕਪਾਹ ਉਦਯੋਗ ਸੰਪੂਰਣ ਤੌਰ ਤੇ ਤਬਾਹ ਹੋ ਗਏ ਹਨ। ਉਨਾਂ ਕਿਹਾ ਕਿ ਇਹ ਫੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਵਿਰੁੱਧ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਨਾਲ ਧੱਕਾ ਕਰਨ ਵਾਲਾ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਜਗਾਉਣ ਵਾਲਾ ਹੈ ਜੋ ਕਿ ਹਰ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਰਿਅਇਤਾਂ ਦੀ ਮੰਗ ਕਰਨ ਜਾਂਦੇ ਹਨ। ਉਨਾਂ ਕਿਹਾ ਕਿ ਮੋਦੀ ਸਰਕਾਰ ਨੇ  ਪੰਜਾਬ ਵਿਚ ਆਤਮ ਹੱਤਿਆ ਕਰ ਰਹੇ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਪੰਜਾਬ ਦੇ ਉਦਯੋਗਪਤੀਆਂ ਨੂੰ ਵੀ ਤਬਾਹ ਕਰਨ ਦਾ ਨਿਸਚੈ ਕਰ ਲਿਆ ਹੈ। ਉਨਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆਪ ਆਗੂਆਂ ਨਾਲ ਆ ਕੇ ਧਰਨੇ ਵਿਚ ਬੈਠਣ ਦੀ ਸਲਾਹ ਦਿੰਦੇ ਹਨ।
ਖਹਿਰਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਾਂ ਅਤੇ ਖੇਤੀਬਾੜੀ ਨੂੰ ਤਬਾਹ ਕਰਨ ਲਈ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਇਕੋ ਜਿੰਨੇ ਜਿੰਮੇਵਾਰ ਹਨ। ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੀ ਅਰਥ ਵਿਵਸਥਾ ਨੂੰ ਤਹਿਸ ਨਹਿਸ ਕਰਨ ਵਾਲਾ ਇਹ ਫੈਸਲਾ ਫੌਰੀ ਤੌਰ ਤੇ ਵਾਪਿਸ ਲਿਆ ਜਾਵੇ ਅਤੇ ਪੰਜਾਬ ਵਿਚ ਖੇਤੀ ਅਧਾਰਿਤ ਉਦਯੋਗ ਲਗਾਉਣ ਲਈ ਸਪੈਸ਼ਲ ਪੈਕੇਜ ਦਿੱਤਾ ਜਾਵੇ। ਹਰਸਿਮਰਤ ਬਾਦਲ ਦੇ ਅਸਤੀਫੇ ਦੀ ਮੰਗ ਕਰਦਿਆਂ ਆਪ ਆਗੂਆਂ ਨੇ ਕਿਹਾ ਕਿ ਜਾਂ ਤਾਂ ਉਹ ਮੋਦੀ ਸਰਕਾਰ ਦੀ ਕੈਬਿਨੇਟ ਵਿਚੋਂ ਬਾਹਰ ਨਿਕਲ ਜਾਣ ਨਹੀਂ ਤਾਂ ਇਹ ਸਿੱਧ ਹੋਵੇਗਾ ਕਿ ਉਹ ਕੁਰਸੀ ਦੀ ਖਾਤਿਰ ਪੰਜਾਬ ਦੇ ਹੱਕਾਂ ਲਈ ਲੜਨ ਵਿਚ ਅਸਮਰਥ ਹਨ ਅਤੇ ਆਪਣੇ ਪਤੀ ਸੁਖਬੀਰ ਬਾਦਲ ਵਾਂਗ ਪੰਜਾਬ ਵਿਚੋਂ ਉਦਯੋਗਾਂ ਦੇ ਪਲਾਇਨ ਲਈ ਜਿੰਮੇਵਾਰ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਅਮਨ ਅਰੋੜਾ, ਵਿਧਾਇਕ ਐਚ.ਐਸ. ਫੂਲਕਾ, ਨਾਜਰ ਸਿੰਘ ਮਾਨਸ਼ਾਹੀਆ, ਪ੍ਰੋ. ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਮਾਸਟਰ ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ, ਜਗਦੇਵ ਸਿੰਘ ਕਮਾਲੂ, ਹਰਪਾਲ ਚੀਮਾ, ਅਮਰਜੀਤ ਸੰਧੋਆ, ਜਗਤਾਰ ਸਿੰਘ ਹਿਸੋਵਾਲ, ਜੈ ਕਿਸ਼ਨ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮੀਤ ਹੇਅਰ ਅਤੇ ਪਿਰਮਲ ਸਿੰਘ ਧੌਲਾ ਵੀ ਧਰਨੇ ਦੌਰਾਨ ਮੌਜੂਦ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

by Ranjit Singh
May 15, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ ਨਵੀਂ ਦਿੱਲੀ, 15 ਮਈ 2026: ਪ੍ਰਧਾਨ ਮੰਤਰੀ ਨਰਿੰਦਰ...

Big News: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੜ੍ਹੋ ਕੀਮਤਾਂ

Big News: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੜ੍ਹੋ ਕੀਮਤਾਂ

by Ranjit Singh
May 15, 2026
0

Big News: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੜ੍ਹੋ ਕੀਮਤਾਂ ਨਵੀਂ ਦਿੱਲੀ, 15 ਮਈ 2026: ਈਰਾਨ ਅਤੇ ਅਮਰੀਕਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ

by Ranjit Singh
May 15, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ ਹੋਣਗੇ ਚਾਰ ਦੇਸ਼ਾਂ ਦੇ ਦੌਰੇ ‘ਤੇ ਰਵਾਨਾ ਨਵੀਂ ਦਿੱਲੀ, 15 ਮਈ 2026: ਪ੍ਰਧਾਨ ਮੰਤਰੀ ਨਰਿੰਦਰ...

Most Popular

ICC Women’s T20 World Cup 2026 ਲਈ ਭਾਰਤੀ ਟੀਮ ਦਾ ਐਲਾਨ

ICC Women’s T20 World Cup 2026 ਲਈ ਭਾਰਤੀ ਟੀਮ ਦਾ ਐਲਾਨ

by Jaspreet Kaur
2 weeks ago
0

ICC Women's T20 World Cup 2026 ਲਈ ਭਾਰਤੀ ਟੀਮ ਦਾ ਐਲਾਨ - 12 ਜੂਨ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ; ਜਾਣੋ ਕੌਣ-ਕੌਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 