ਚੰਡੀਗੜ, 5 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲਾ ਐਸ.ਬੀ.ਐਸ. ਨਗਰ ਜ਼ਿਲਾ ਅਧੀਨ ਪੈਂਦੇ ਦੇ ਹਲਕਾ ਬਲਾਚੌਰ ਦੇ ਬਲਾਕ ਸੜੋਆ ਦੇ ਪਿੰਡ ਚੰਦਿਆਣੀ ਕਲਾਂ, ਮੰਗੂਪੁਰ, ਮਾਹੀਪੁਰ, ਕੁੱਕੜਸੂਹਾ ਦੇ ਜੰਗਲੀ ਖੇਤਰਾਂ ਵਿੱਚੋਂ ਖੈਰ ਦੀ ਲੱਕੜ ਚੋਰੀ ਕੀਤੇ ਜਾਣ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਪ੍ਰਮੁੱਖ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ ਜਾਂਚ ਰਿਪੋਰਟ 5 ਦਿਨਾਂ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਸ. ਧਰਮਸੋਤ ਨੇ ਕਿਹਾ ਕਿ ਪ੍ਰਮੁੱਖ ਮੁੱਖ ਵਣਪਾਲ ਨੂੰ ਉਕਤ ਸਬੰਧਤ ਖੇਤਰ ਦੇ ਨਜ਼ਦੀਕ ਲੱਕੜ ਚੋਰੀ ਦੇ ਮਾਮਲੇ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਦੀ ਹਦਾਇਤ ਵੀ ਕੀਤੀ। ਉਨਾ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਲੱਕੜ ਚੋਰੀ ਦੇ ਮਾਮਲੇ ‘ਚ ਸ਼ਾਮਲ ਕਿਸੇ ਵਿਅਕਤੀ ਜਾਂ ਕਿਸੇ ਵੀ ਤਰਾ ਦੀ ਸਿੱਧੀ ਜਾਂ ਅਸਿੱਧੀ ਮਦਦ ਕਰਨ ਦੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਸ. ਧਰਮਸੋਤ ਨੇ ਸੂਬੇ ਦੇ ਸਮੁੱਚੇ ਜੰਗਲਾਤ ਖੇਤਰਾਂ ‘ਚ ਦਿਨ ਤੇ ਰਾਤ ਸਮੇਂ ਗਸ਼ਤ ਵਧਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਜੰਗਲਾਤ ਦੀ ਲੱਕੜ ਦੀ ਚੋਰੀ ਅਤੇ ਨਜਾਇਜ਼ ਕਟਾਈ ਰੋਕਣ ਜ਼ਿੰਮੇਵਾਰੀ ਸਬੰਧਤ ਖੇਤਰ ਦੇ ਜੰਗਲਾਤ ਅਧਿਕਾਰੀਆਂ ਦੀ ਹੈ ਅਤੇ ਉਹ ਆਪਣੇ ਅਧੀਨ ਪੈਂਦੇ ਖੇਤਰ ‘ਚ ਲੋੜੀਂਦੇ ਕਦਮ ਚੁੱਕਣੇ ਯਕੀਨੀ ਬਣਾਉਣ। ਉਨਾ ਕਿਹਾ ਕਿ ਜੰਗਲਾਤ ਅਧਿਕਾਰੀ ਨੂੰ ਲੱਕੜ ਦੀ ਗੈਰ ਕਾਨੂੰਨੀ ਚੋਰੀ ਰੋਕਣ ਲਈ ਰਾਤ ਤੇ ਦਿਨ ਦੀ ਗਸ਼ਤ ਵਧਾਉਣ ਨੂੰ ਯਕੀਨੀ ਬਣਾਉਣ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ‘ਚੋਂ ਹਰ ਤਰਾ ਦੇ ਮਾਫੀਏ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...