ਇਤਿਹਾਸਕ ਕਿਸਾਨ ਅੰਦੋਲਨ
ਚੰਡੀਗੜ੍ਹ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਸੜਕਾਂ ਤੇ ਉਤਰੇ ਵਕੀਲ
ਚੰਡੀਗੜ੍ਹ 12 ਫਰਵਰੀ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਿਹੇ ਕਿਸਾਨ ਅੰਦੋਲਨ ਨੂੰ ਲਗਭਗ 80 ਦਿਨ ਹੋ ਗਏ ਹਨ ਅਤੇ ਕਿਸਾਨ ਲਗਾਤਾਰ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ। ਹੁਣ ਕਿਸਾਨਾਂ ਦੇ ਸਮਰਥਨ ਵਿੱਚ ਚੰਡੀਗੜ੍ਹ ਵਿੱਚ ਵਕੀਲ ਵੀ ਸੜਕਾਂ ਤੇ ਉਤਰ ਆਏ ਹਨ। ਕਿਸਾਨਾਂ ਦੇ ਸਮਰਥਨ ਵਿੱਚ ਵਕੀਲਾਂ ਨੇ ਵਿਸ਼ਾਲ ਕਾਰ ਰੈਲੀ ਦਾ ਆਯੋਜਨ ਕੀਤਾ। ਜ਼ਿਲਾ ਬਾਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਟ੍ਰਾਈਸਿਟੀ ਵਿੱਚ ਵੱਡੀ ਸੰਖਿਆ ਵਿੱਚ ਵਕੀਲਾਂ ਨੇ ਇਸ ਕਾਰ ਰੈਲੀ ਵਿੱਚ ਹਿੱਸਾ ਲਿਆ।























