ਦਿੱਲੀ ਪੁਲਿਸ ਨੇ ਕੀਤਾ ਵੱਡਾ ਐਲਾਨ
ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਨੂੰ ਦਿੱਲੀ ਪੁਲਿਸ ਵੱਲੋਂ ਦਿੱਤਾ ਜਾਵੇਗਾ ਇਨਾਮ

ਚੰਡੀਗੜ੍ਹ, 14 ਫਰਵਰੀ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਹੋਈ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀਪ ਸਿੱਧੂ ਅਤੇ ਇਕਬਾਲ ਸਿੰਘ ਪਹਿਲਾਂ ਤੋਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਹੁਣ ਦਿੱਲੀ ਪੁਲਿਸ ਨੇ ਇਕ ਵੱਡਾ ਐਲਾਨ ਕਰਦਿਆਂ ਹੋਇਆਂ ਦੋਸ਼ੀ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਰੱਖ ਦਿੱਤਾ ਹੈ। ਇਸ ਸੰਬੰਧੀ ਦਿੱਲੀ ਪੁਲਿਸ ਕਰਾਇਮ ਬ੍ਰਾਂਚ ਵੱਲੋਂ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।






















