• Latest
  • Trending
ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

6 years ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

12 minutes ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

38 minutes ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

54 minutes ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

2 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

3 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

3 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

3 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

3 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

4 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

5 hours ago
Hindi News
English News
Monday, November 23, 2026
No Result
View All Result
23 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

February 21, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ
ਸਭਿਆਚਾਰ ਮਾਮਲਿਆਂ ਬਾਰੇ ਮੰਤਰੀ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਲਾਨਾ ਬਜਟ ਨੂੰ 2 ਕਰੋੜ ਰੁਪਏ ਕਰਨ ਦਾ ਐਲਾਨ
ਪੰਜਾਬ ਕਲਾ ਭਵਨ ਵਿਖੇ ਮਨਾਇਆ ਗਿਆ ‘ਅੰਤਰਰਾਸ਼ਟਰੀ ਮਾਂ ਬੋਲੀ ਦਿਵਸ’

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

ਚੰਡੀਗੜ, 21 ਫਰਵਰੀ (ਵਿਸ਼ਵ ਵਾਰਤਾ)-ਭਾਰਤ ਕਈ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਸੰਜੋਏ ਇੱਕ ਸੁੰਦਰ ਗੁਲਦਸਤਾ ਹੈ ਅਤੇ ਜਿਹੜੇ ਲੋਕ ਇੱਕ ਭਾਸ਼ਾ ਇੱਕ ਰਾਸ਼ਟਰ ਦਾ ਨਾਅਰਾ ਦੇ ਫਿਰਕੂ ਰੰਗਤ ਦੇਣ ਦਾ ਯਤਨ ਕਰ ਰਹੇ ਹਨ, ਉਹ ਅਸਲ ਵਿਚ ਦੇਸ਼ ਧ੍ਰੋਹੀ ਹਨ।ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਕੌਮਾਂਤਰੀ ਮਾਂ ਬੋਲੀ ਦਿਵਸ’  ਮੌਕੇ ਆਯੋਜਿਤ  ਸਮਾਰੋਹ  ਮੌਕੇ ਸੰਬੋਧਨ ਕਰਦਿਆਂ ਕੀਤਾ।
ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਕੁਝ ਲੋਕ ਇਸ ਗੁਲਦਸਤੇ ਵਿਚੋਂ ਕੁੱਝ ਫੁੱਲਾਂ ਨੂੰ ਬਾਹਰ ਕੱਢਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ, ਜੋ ਕਿ ਘੱਟ ਗਿਣਤੀਆਂ ਦੀ ਹੋਂਦ ਨੂੰ ਸਿੱਧਾ ਖਤਰਾ ਹੈ। ਉਨਾਂ ਇਹ ਵੀ ਕਿਹਾ ਕਿ ਅਨੇਕਤਾ ਵਿਚ ਏਕਤਾ ਹੀ ਸਾਡੇ ਦੇਸ਼ ਦੀ ਅਸਲ ਤਾਕਤ ਹੈ ਅਤੇ ਲੋਕਾਂ ਨੂੰ ਭਾਸ਼ਾ, ਧਰਮ ਜਾਂ ਜਾਤ ਦੇ ਨਾਂ ’ਤੇ ਨਹੀਂ ਵੰਡਿਆ ਜਾਣਾ ਚਾਹੀਦਾ।
ਸ੍ਰੀ ਚੰਨੀ ਨੇ ਇਹ ਵੀ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਪੰਜਾਬੀ 10ਵੀਂ ਜਮਾਤ ਤੱਕ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਅਦਾਲਤਾਂ ਦਾ ਕੰਮ ਵੀ ਪੰਜਾਬੀ ਭਾਸ਼ਾ ਵਿੱਚ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕ ਵੀ ਸਾਰੇ ਕੇਸ ਅਤੇ ਫੈਸਲੇ ਪੰਜਾਬੀ ਵਿਚ ਆਸਾਨੀ ਨਾਲ ਪੜ ਅਤੇ ਸਮਝ ਸਕਣ। 
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ  ਪੰਜਾਬੀ ਭਾਸ਼ਾ ਵਿਚ ਪੇਸ਼ੇਵਰ, ਤਕਨੀਕੀ ਅਤੇ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਸਿਲੇਬਸ ਦੀਆਂ ਕਿਤਾਬਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਇਸ ਮਾਮਲੇ ਵਿੱਚ ਸਭ ਤੋਂ ਮੋਹਰੀ ਬਣ ਗਿਆ ਹੈ।
ਸ੍ਰੀ ਚੰਨੀ ਨੇ ਐਲਾਨ ਕੀਤਾ ਕਿ ਇਸ ਸਾਲ ਪੰਜਾਬ ਕਲਾ ਪ੍ਰੀਸ਼ਦ ਲਈ ਇਸ ਸਾਲ 2 ਕਰੋੜ ਦਾ ਬਜਟ ਰੱਖਿਆ ਜਾਵੇਗਾ। ਉਨਾਂ ਹਰ ਸਾਲ ‘ਪੰਜਾਬ ਸਭਿਆਚਾਰਕ ਦਿਵਸ’ ਮਨਾਉਣ ਦਾ ਐਲਾਨ ਵੀ ਕੀਤਾ ਜਿਸ ਦੀ ਤਰੀਕ ਜਲਦੀ ਹੀ ਤੈਅ ਕਰ ਦਿੱਤੀ ਜਾਵੇਗੀ।
ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਉੱਘੇ ਪੰਜਾਬੀ ਕਵੀ ਪਦਮਸ਼੍ਰੀ ਡਾ: ਸੁਰਜੀਤ ਪਾਤਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼, ਉਪਦੇਸ਼ਾਂ ਅਤੇ ਕੁਰਬਾਨੀ ਦੇ ਮੁਤਾਬਕ ਸਾਨੂੰ ਸਾਰੀਆਂ ਭਾਸ਼ਾਵਾਂ ਅਤੇ ਸਭਿਆਚਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਵਿਚ ਗੱਲਬਾਤ ਕਰਨ ਵਿਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਵਿਸੇਸ ਤੌਰ ‘ਤੇ ਪ੍ਰਾਈਵੇਟ ਸਕੂਲਾਂ ਨੂੰ ਪੰਜਾਬੀ ਬੋਲਣ ਵਾਲੇ ਬੱਚਿਆਂ ਵਿਚ ਹੀਣ ਭਾਵਨਾ ਪੈਦਾ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਡਾ: ਰਾਜਿੰਦਰ ਪਾਲ ਸਿੰਘ ਬਰਾੜ, ਪੰਜਾਬ ਰਾਜ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਡਾ. ਜਲੌਰ ਸਿੰਘ ਖੀਵਾ ਨੇ ਮਾਂ ਬੋਲੀ ਪੰਜਾਬੀ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਪੱਖਾਂ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ।   
ਇਸ ਮੌਕੇ 120 ਸਾਲ ਪੁਰਾਣੇ ਪੰਜਾਬੀ ਗੀਤਾਂ ਦੀ ਲਾਇਬ੍ਰੇਰੀ ਸੰਭਾਲ ਕੇ ਰੱਖਣ ਵਾਲੇ ਪ੍ਰਸਿੱਧ ਪੰਜਾਬੀ ਪੇ੍ਰਮੀ ਗੁਰਮੁੱਖ ਸਿੰਘ ਲਾਲੀ ਅਤੇ 700 ਤੋਂ ਵੱਧ ਪੰਜਾਬੀ ਕਵੀਆਂ ਅਤੇ ਲੇਖਕਾਂ ਦੀਆਂ ਕਵਿਤਾਵਾਂ ਅਤੇ ਲੇਖਾਂ ਦਾ ਸੰਗ੍ਰਹਿ ਰੱਖਣ ਵਾਲੀ ‘ਪੰਜਾਬੀ ਕਵਿਤਾ ਵੈਬਸਾਈਟ’ ਚਲਾ ਰਹੇ ਕਰਮਜੀਤ ਸਿੰਘ ਗਠਵਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਦੇ ਪ੍ਰਚਾਰ ਬਾਰੇ ਕੁਝ ਕਿਤਾਬਾਂ ਵੀ ਜਾਰੀ ਕੀਤੀਆਂ ਗਈਆਂ। ੳੱੁਭਰਦੇ ਗਾਇਕਾਂ ਨੇ  ਰਵਾਇਤੀ ਪੰਜਾਬੀ ਲੋਕ ਗੀਤ ਅਤੇ ਸੂਫੀ ਗੀਤ ਪੇਸ਼ ਕੀਤੇ। ਮੰਤਰੀ ਨੇ ਸਨਮਾਨਿਤ ਕੀਤੀਆਂ ਗਈਆਂ ਸ਼ਖਸ਼ੀਅਤਾਂ, ਗੀਤ ਦੀਆਂ ਪੇਸ਼ਕਾਰੀਆਂ  ਕਰਨ ਵਾਲੇ ਨੌਜਵਾਨਾਂ ਅਤੇ ਉਹਨਾਂ ਲੇਖਕਾਂ ਜਿਨਾਂ ਦੀ ਕਿਤਾਬਾਂ ਜਾਰੀ ਕੀਤੀਆਂ ਗਈਆਂ ਲਈ ਨਕਦ ਇਨਾਮ ਦੇਣ ਦਾ ਐਲਾਨ ਵੀ ਕੀਤਾ।
ਉੱਘੇ ਪੰਜਾਬੀ ਲੇਖਕ ਨਿੰਦਰ ਘੁਗਿਆਣਵੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯੁਵਕ ਭਲਾਈ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਡਾ: ਨਿਰਮਲ ਜੌੜਾ ਨੇ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

by Navjot
November 23, 2026
0

ਵੈਲਿੰਗਟਨ, 23 ਨਵੰਬਰ (ਵਿਸ਼ਵ ਵਾਰਤਾ) ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਨੇ ਸ਼ਾਨਦਾਰ ਖੇਡਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਨ ਤੋਂ...

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

Most Popular

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
6 days ago
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 