• Latest
  • Trending
ਸ਼੍ਰੋਮਣੀ ਅਕਾਲੀ ਦਲ ਸਮਾਜ ਦੇ ਵਰਗ ਨਾਲ ਧੋਖਾ ਕਿਉਂ ਕੀਤਾ ਬਜਟ ਇਜਲਾਸ ਦੌਰਾਨ ਇਹ ਦੱਸਣ ਲਈ ਕਾਂਗਰਸ ਸਰਕਾਰ ਨੁੰ ਮਜਬੂਰ ਕਰੇਗਾ

ਸ਼੍ਰੋਮਣੀ ਅਕਾਲੀ ਦਲ ਸਮਾਜ ਦੇ ਵਰਗ ਨਾਲ ਧੋਖਾ ਕਿਉਂ ਕੀਤਾ ਬਜਟ ਇਜਲਾਸ ਦੌਰਾਨ ਇਹ ਦੱਸਣ ਲਈ ਕਾਂਗਰਸ ਸਰਕਾਰ ਨੁੰ ਮਜਬੂਰ ਕਰੇਗਾ

6 years ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

2 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

4 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਸਮਾਜ ਦੇ ਵਰਗ ਨਾਲ ਧੋਖਾ ਕਿਉਂ ਕੀਤਾ ਬਜਟ ਇਜਲਾਸ ਦੌਰਾਨ ਇਹ ਦੱਸਣ ਲਈ ਕਾਂਗਰਸ ਸਰਕਾਰ ਨੁੰ ਮਜਬੂਰ ਕਰੇਗਾ

February 28, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਸਮਾਜ ਦੇ ਵਰਗ ਨਾਲ ਧੋਖਾ ਕਿਉਂ ਕੀਤਾ ਬਜਟ ਇਜਲਾਸ ਦੌਰਾਨ ਇਹ ਦੱਸਣ ਲਈ ਕਾਂਗਰਸ ਸਰਕਾਰ ਨੁੰ ਮਜਬੂਰ ਕਰੇਗਾ
ਸ਼੍ਰੋਮਣੀ ਅਕਾਲੀ ਦਲ ਸਮਾਜ ਦੇ ਵਰਗ ਨਾਲ ਧੋਖਾ ਕਿਉਂ ਕੀਤਾ ਬਜਟ ਇਜਲਾਸ ਦੌਰਾਨ ਇਹ ਦੱਸਣ ਲਈ ਕਾਂਗਰਸ ਸਰਕਾਰ ਨੁੰ ਮਜਬੂਰ ਕਰੇਗਾ
ਪੰਜਾਬ ਕਾਂਗਰਸ ਨੂੰ ਪੁੱਛਿਆ ਕਿ ਉਹ ਆਪਣੀ ਹੀ ਸਰਕਾਰ ਵੱਲੋਂ ਤਿਆਰ ਕੀਤੇ ਰਾਜਪਾਲ ਦੇ ਭਾਸ਼ਣ ਖਿਲਾਫ ਜਾਅਲੀ ਰੋਸ ਪ੍ਰਦਰਸ਼ਨ ਕਿਉਂ ਕਰ ਰਹੀ ਹੈ ?
ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮੁਖ਼ਤਾਰ ਅੰਸਾਰੀ ਵਰਗੇ ਗੈਂਗਸਟਰਾਂ ਦੇ ਹੱਕ ਵਿਚ ਸੁਪਰੀਮ ਕੋਰਟ ਵਿਚ ਡੱਟਣ ਨਾਲ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਖਰਾਬ ਹੋਈ

ਸ਼੍ਰੋਮਣੀ ਅਕਾਲੀ ਦਲ ਸਮਾਜ ਦੇ ਵਰਗ ਨਾਲ ਧੋਖਾ ਕਿਉਂ ਕੀਤਾ ਬਜਟ ਇਜਲਾਸ ਦੌਰਾਨ ਇਹ ਦੱਸਣ ਲਈ ਕਾਂਗਰਸ ਸਰਕਾਰ ਨੁੰ ਮਜਬੂਰ ਕਰੇਗਾ

ਚੰਡੀਗੜ੍ਹ, 28 ਫਰਵਰੀ ( ਵਿਸ਼ਵ ਵਾਰਤਾ )-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਉਹ ਆਉਂਦੇ ਬਜਟ ਇਜਲਾਸ ਦੌਰਾਨ ਕਾਂਗਰਸ ਸਰਕਾਰ ਨੂੰ ਇਹ ਦੱਸਣ ਲਈ ਮਜਬੂਰ ਕਰ ਦੇਵੇਗਾ ਕਿ ਉਸਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਿਉਂ ਕੀਤਾ ਤੇ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਲੋਕਾਂ ਨੂੰ ਦੱਸਣ ਕਿ ਉਹ ਆਪਣੀ ਹੀ ਸਰਕਾਰ ਵੱਲੋਂ ਤਿਆਰ ਕੀਤੇ ਰਾਜਪਾਲ ਦੇ ਭਾਸ਼ਣ ਖਿਲਾਫ ਜਾਅਲੀ ਰੋਸ ਪ੍ਰਦਰਸ਼ਨ ਕਿਉਂ ਕਰ ਰਹੇ ਹਨ।
ਅਕਾਲੀ ਦਲ ਨੇ ਕਿਹਾ ਕਿ ਇਕ ਪਾਸੇ ਲਾਲ ਗਲੀਚਾ ਵਿਛਾ ਕੇ ਰਾਜਪਾਲ ਦਾ ਸਵਾਗਤ ਕਰਨ ਤੇ ਦੂਜੇ ਪਾਸੇ ਉਸੇ ਹੀ ਪਾਰਟੀ ਵੱਲੋਂ ਘਿਰਾਓ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਅਕਾਲੀ ਦਲ ਨੇ ਪੰਜਾਬ ਕਾਂਗਰਸ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹਨਾਂ ਦੀ ਪਾਰਟੀ ਦੇ ਵਿਧਾਇਕ ਕਿਸ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ।
ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਕਿਸਾਨ, ਖੇਤ ਮਜ਼ਦੂਰ, ਨੌਜਵਾਨ, ਅਨੁਸੂਚਿਤ ਜਾਤੀ ਤੇ ਪਛੜੀਆਂ ਸ਼ੇ੍ਰਣੀਆਂ ਦੇ ਲੋਕ ਹੋਦ ਜਾਂ ਫਿਰ ਸਰਕਾਰੀ ਮੁਲਾਜ਼ਮ ਜਾਂ  ਵਪਾਰ ਤੇ ਉਦਯੋਗ ਦੇ ਲੋਕ ਹਰ ਵਰਗ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੂਰਖ ਬਣਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਹਰ ਘਰ ਵਿਚ ਫਾਰਮ ਭੇਜ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਲਿਖਤੀ ਭਰੋਸਾ ਦੁਆਇਆ ਬਲਕਿ ਉਹਨਾਂ ਨੇ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ’ਤੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਵੀ ਚੁੱਕੀ ਸੀ।
ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਲੋਕਾਂ ਨੁੰ ਦੱਸਣ ਕਿ ਉਹਨਾਂ ਨੇ ਕੌਮੀ ਤੇ ਪ੍ਰਾਈਵੇਟ ਬੈਂਕਾਂ ਦੇ ਨਾਲ ਨਾਲ ਸਹਿਕਾਰੀ ਸੁਸਾਇਟੀਆਂ ਤੇ ਆੜ੍ਹਤੀਆਂ ਤੋਂ ਲਿਆ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਿਉਂ ਕੀਤਾ ਜਦਕਿ ਉਹਨਾਂ ਦਾ ਅਜਿਹਾ ਕੋਈ ਵਾਅਦਾ ਪੂਰਾ ਕਰਨ ਦਾ ਇਰਾਦਾ ਨਹੀਂ ਸੀ। ਉਹਨਾਂ ਕਿਹਾ ਕਿ ਇਸ ਧੋਖੇ ਨਾਲ ਕਿਸਾਨ ਹੋਰ ਕਰਜ਼ਈ ਹੋ ਗਏ ਹਨ। ਉਹਨਾਂ ਕਿਹਾ ਕਿ ਕਰਜ਼ਾ ਮੁਆਫੀ ਸਕੀਮ ’ਤੇ ਭਰੋਸਾ ਕਰ ਕੇ ਕਿਸਾਨਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਨਹੀਂ ਤਾਰੀਆਂ।  ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਦੇ ਖਿਲਾਫ ਵੀ ਵਸੂਲੀ ਲਈ ਮੁਕੱਦਮੇ ਚਲਾਏ ਜਾ ਰਹੇ ਹਨ ਤੇ ਇਹਨਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ।
ਸ੍ਰੀ ਮਜੀਠੀਆ ਨੇ ਕਿਹਾ ਕਿ ਇਸੇ ਤਰੀਕੇ ਨੌਜਵਾਨਾਂ ਦੀ ਪਿੱਠ ਵਿਚ ਸਰਕਾਰ ਨੇ ਛੁਰਾ ਮਾਰਿਆ ਤੇ ਸਰਕਾਰੀ ਨੌਕਰੀਆਂ ਦੇਣ ਦੀ ਥਾਂ ’ਤੇ ਪਿਛਲੇ ਚਾਰ ਸਾਲਾਂ ਵਿਚ ਸਰਕਾਰੀ ਨੌਕਰੀਆਂ ਖ਼ਤਮ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਨਾਲ ਕੀਤੇ ਗਏ 2500 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਅਨੁਸਾਰ ਇਹਨਾਂ ਨੂੰ ਕੋਈ ਬੇਰੋਜ਼ਗਾਰੀ ਭੱਤਾ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਲੱਖਾਂ  ਐਸ ਸੀ ਭਾਈਚਾਰੇ ਦੇ ਵਿਦਿਆਰਥੀਆਂ ਨੇ ਇਸ ਕਰ ਕੇ ਮਾਨਸਿਕ ਤਸ਼ੱਦਦ ਝੱਲਿਆ ਕਿਉਂਕਿ ਸਰਕਾਰ ਨੇ ਉਹਨਾਂ ਦੀ ਐਸ ਸੀ ਸਕਾਲਰਸ਼ਿਪ ਫੀਸ ਮੁਆਫ ਕਰਨ ਤੋਂ ਨਾਂਹ ਕਰ ਦਿੱਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਮੁੱਖ ਸਕੱਤਰ ਵਿੰਨੀ ਮਹਾਜਨ ਰਾਹੀਂ ਐਸ ਸੀ ਸਕਾਲਰਸ਼ਿਪ ਘੁਟਾਲੇ ਦੇ ਮੁੱਖ ਦੋਸ਼ੀ ਐਸਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੁੰ ਹੀ ਕਲੀਨ ਚਿੱਟ ਦੇ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਮੁੱਖ ਸਕੱਤਰ ਤੇ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਹੱਕ ਵਿਚ ਡੱਟ ਕੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਕਿਉਂਕਿ ਉਸਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਰੱਖ ਕੇ ਯੂ ਪੀ ਭੇਜਣ ਤੋਂ ਨਾਂਹ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਾਂ ਸੁਪਰੀਮ ਕੋਰਟ ਵਿਚ ਕੇਸ ਲੜਨ ਵਾਸਤੇ 50 ਲੱਖ ਰੁਪਏ ਦੇ ਕੇ ਵਕੀਲ ਵੀ ਕੀਤਾ ਹੋਇਆ ਹੈ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਅੰਸਾਰੀ ਜਿਸਦੀ ਅਨੇਕਾਂ ਕੇਸਾਂ ਵਿਚ ਯੂ ਪੀ ਵਿਚ ਜ਼ਰੂਰਤ ਹੈ, ਨੁੰ ਯੂ ਪੀ ਨਾ ਭੇਜਿਆ ਜਾਣਾ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਇਹ ਸਭ  ਕੁਝ ਤਾਂ ਹੀ ਕੀਤਾ ਜਾ ਰਿਹਾ ਹੈ ਤਾਂ ਜੋ 2022 ਦੀਆਂ ਚੋਣਾਂ ਵਿਚ ਵਿਰੋਧੀ ਧਿਰ ਨੁੰ ਧਮਕਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸਦਾ ਸੂਬੇ ਦੀ ਅਮਨ ਕਾਨੂੰਨ ਵਿਵਸਥਾ ’ਤੇ ਗੰਭੀਰ ਅਸਰ ਪਵੇਗਾ ਤੇ ਕਾਂਗਰਸੀ ਵੀ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਆ ਸਕਦੇ ਹਨ ਜਿਵੇਂ ਕਿ ਅਸੀਂ ਫਰੀਦਕੋਟ ਵਿਚ ਗੁਰਲਾਲ ਭਲਵਾਨ ਦੇ ਮਾਮਲੇ ਵਿਚ ਵੇਖਿਆ ਹੈ।
ਸ੍ਰੀ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਭ ਦਾ ਸੂਬੇ ਦੇ ਅਰਥਚਾਰੇ ’ਤੇ ਮਾਰੂ ਪ੍ਰਭਾਵ ਪਵੇਗਾ। ਉਹਨਾਂ ਕਿਹਾ ਕਿ ਸੂਬੇ ਵਿਚ ਕੋਈ ਨਿਵੇਸ਼ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਜਿਹਨਾਂ ਨੇ ਸੂਬੇ ਵਿਚ ਨਿਵੇਸ਼ ਕਰਨ ਦਾ ਯਤਨ ਕੀਤਾ, ਉਹਨਾਂ ਨੂੰ ਵੀ ਵਾਅਦੇ ਅਨੁਸਾਰ 5 ਰੁਪਏ ਪ੍ਰਤੀ ਯੁਨਿਟ ਬਿਜਲੀ ਸਪਲਾਈ ਦੇਣ ਤੋਂ ਸਰਕਾਰ ਦੇ ਇਨਕਾਰ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਖੜੋਤ ਦੇ ਨਾਲ ਨਾਲ ਸੂਬੇ ਵਿਚ ਪ੍ਰਤੀ ਵਿਅਕਤੀ ਆਮਦਨ  ਵਿਚ ਗਿਰਾਵਟ ਦਰਜ ਕੀਤੀ ਗਈ ਤੇ ਪਹਿਲੀ ਵਾਰ ਇਹ ਕੌਮੀ ਆਮਦਨ ਨਾਲੋਂ ਵੀ ਘੱਟ ਗਈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਵੀ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ ਕਿਉਂਕਿ ਸਰਕਾਰ ਕਾਂਟਰੈਕਟ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਇਨਕਾਰੀ ਹੈ, ਹਜ਼ਾਰਾਂ ਕਰੋੜਾਂ ਰੁਪਏ ਦੇ ਬਕਾਏ ਅਦਾ ਨਹੀਂ ਕਰ ਰਹੀ, ਇਸਨੇ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੀ ਥਾਂ ’ਤੇ ਕੇਂਦਰ ਸਰਕਾਰ ਦੇ ਸਕੇਲ ’ਤੇ ਮੁਲਾਜ਼ਮ ਭਰਤੀ ਕਰ ਰਹੀਹੈ ਤੇ ਛੇਵੇਂ ਪੇਅ ਕਮਿਸ਼ਨ ਦੀÇ ਰਪੋਰਟ ਜਾਰੀਹੋਣ ਵਿਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੁਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Most Popular

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
2 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 