• Latest
  • Trending
ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

6 years ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

4 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

March 1, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ
ਵਿਭਾਗਾਂ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਚੁੱਕਿਆ ਕਦਮ

ਚੰਡੀਗੜ੍ਹ, 1 ਮਾਰਚ (ਵਿਸ਼ਵ ਵਾਰਤਾ)-ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗਾਂ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਅਤੇ ਹੋਰ ਕਾਰਜਸ਼ੀਲ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਇਨ੍ਹਾਂ ਚਾਰ ਵਿਭਾਗਾਂ ਦੀ ਪੁਨਰਗਠਨ ਯੋਜਨਾ ਨੂੰ ਮਨਜ਼ੂਰੀ ਦਿੱਤੀ।
ਵਧੇਰੇ ਮਾਲੀਆ ਇਕੱਠਾ ਕਰਨ ਦੇ ਉਦੇਸ਼ ਨਾਲ ਆਬਕਾਰੀ ਤੇ ਕਰ ਵਿਭਾਗ ਵਿੱਚ ਕੈਬਨਿਟ ਨੇ ਕਰ ਕਮਿਸ਼ਨਰੇਟ ਵਿੱਚ 110 ਨਵੀਆਂ ਅਸਾਮੀਆਂ ਅਤੇ ਆਬਕਾਰੀ ਕਮਿਸ਼ਨਰੇਟ ਵਿੱਚ 59 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦਿੱਤੀ।
ਜ਼ਿਕਰਯੋਗ ਹੈ ਕਿ ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਇਹ ਸੇਵਾਵਾਂ ਵੀ ਵਿਭਾਗ ਦੇ ਦਾਇਰੇ ਵਿੱਚ ਆਈਆਂ ਹਨ ਅਤੇ ਆਡਿਟ ਦਾ ਨਵਾਂ ਕੰਮਕਾਜ ਵੀ ਵਿਭਾਗ ਵੱਲੋਂ ਦੇਖਿਆ ਜਾਣ ਵਾਲਾ ਹੈ ਜਿਸ ਵਿੱਚ ਜੀ.ਐਸ.ਟੀ. ਰਜਿਸਟਰਡ ਲੋਕਾਂ ਦੇ ਰਿਕਾਰਡ, ਰਿਟਰਨਜ਼ ਤੇ ਹੋਰ ਦਸਤਾਵੇਜ਼ਾਂ ਨੂੰ ਘੋਖਣਾ ਸ਼ਾਮਲ ਹੈ। ਇਹ ਵੀ ਯਕੀਨੀ ਬਣਾਉਣਾ ਕਿ ਜੀ.ਐਸ.ਟੀ. ਐਕਟ ਅਧੀਨ ਐਲਾਨੀ ਟਰਨਓਵਰ, ਅਦਾ ਕੀਤਾ ਕਰ, ਰਿਫੰਡ ਦਾ ਦਾਅਵਾ, ਲਿਆ ਹੋਇਆ ਇਨਪੁੱਟ ਟੈਕਸ ਕਰੈਡਿਟ ਅਤੇ ਹੋਰ ਪਾਲਣਾ ਦੇ ਮੁਲਾਂਕਣ ਸਹੀ ਹੈ। ਨਤੀਜੇ ਵਜੋਂ ਰਜਿਸਟਰਡ ਡੀਲਰਾਂ ਦੀ ਗਿਣਤੀ 2.50 ਲੱਖ ਤੋਂ ਵਧ ਕੇ 3.55 ਲੱਖ ਹੋਈ ਹੈ ਜਿਸ ਨਾਲ ਕੰਮ ਦਾ ਬੋਝ ਵੀ ਵਧਿਆ ਹੈ। ਇਸ ਕਰਕੇ ਵਧੇ ਹੋਏ ਕੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਨ ਲਈ ਟੈਕਸ ਕਮਿਸ਼ਨਰੇਟ ਵਿੱਚ ਮਜ਼ਬੂਤ ਕਰਮਚਾਰੀ ਅਧਾਰ ਸਥਾਪਤ ਕਰਨ ਦੀ ਲੋੜ ਸੀ।
ਇਸੇ ਤਰ੍ਹਾਂ ਆਬਕਾਰੀ ਮਾਲੀਆ ਤੇ ਪ੍ਰਸ਼ਾਸਨ ਵੀ ਆਬਕਾਰੀ ਤੇ ਕਰ ਵਿਭਾਗ ਦਾ ਮਹੱਤਵਪੂਰਨ ਹਿੱਸਾ ਸੀ। 1990-91 ਵਿੱਚ ਸੂਬੇ ਦਾ ਆਬਕਾਰੀ ਮਾਲੀਆ 435.79 ਕਰੋੜ ਰੁਪਏ ਸੀ ਜੋ 2020-21 (ਪ੍ਰਸਤਾਵਿਤ ਅੰਕੜੇ) ਵਿੱਚ ਵਧ ਕੇ 5794 ਕਰੋੜ ਰੁਪਏ ਹੋ ਗਿਆ। ਇਸ ਦੇ 2021-22 ਵਿੱਚ 7000 ਕਰੋੜ ਹੋਣ ਦੀ ਸੰਭਾਵਨਾ ਹੈ। ਹਾਲ ਹੀ ਦੇ ਸਾਲਾਂ ਵਿੱਚ ਆਬਾਕਾਰੀ ਸਬੰਧੀ ਗਤੀਵਿਧੀਆਂ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਆਬਕਾਰੀ ਨੀਤੀ ਦਾ ਨਿਰਮਾਣ ਅਤੇ ਇਸ ਨੂੰ ਲਾਗੂ ਕਰਨਾ ਸਮੇਂ ਦੀ ਖਪਤ ਅਤੇ ਪੂਰੇ ਸਮੇਂ ਦਾ ਅਭਿਆਸ ਹੈ।
ਇਹ ਵੀ ਗੌਰਤਲਬ ਹੈ ਕਿ ਆਬਕਾਰੀ ਤੇ ਕਰ ਵਿਭਾਗ 8 ਅਕਤੂਬਰ, 2018 ਵਿੱਚ ਦੋ ਕਮਿਸ਼ਨਰੇਟਾਂ (ਕਰ ਕਮਿਸ਼ਨਰੇਟ ਤੇ ਆਬਕਾਰੀ ਕਮਿਸ਼ਨਰੇਟ) ਵਿੱਚ ਵੰਡਿਆ ਗਿਆ ਸੀ। ਆਬਕਾਰੀ ਕਮਿਸ਼ਨਰੇਟ ਵਾਲੇ ਪਾਸੇ ਤਾਇਨਾਤ ਕੀਤਾ ਸਟਾਫ ਅਤੇ ਅਧਿਕਾਰੀ ਟਾਂਵੇ-ਵਿਰਲੇ ਸਨ। ਆਬਕਾਰੀ ਤੇ ਕਰ ਵਿਭਾਗ ਨੂੰ ਆਬਕਾਰੀ ਕਮਿਸ਼ਨਰੇਟ ਤੇ ਕਰ ਕਮਿਸ਼ਨਰੇਟ ਵਿੱਚ ਵੰਡਣ ਤੋਂ ਬਾਅਦ ਅਧਿਕਾਰੀਆਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਵਿੱਚ ਵਾਧਾ ਹੋ ਗਿਆ। ਵਧੇਰੇ ਮਾਲੀਆ ਇਕੱਠ ਕਰਨ ਲਈ ਵਧੇਰੇ ਕੋਸ਼ਿਸ਼ਾਂ ਅਤੇ ਸਮਰਪਣ ਭਾਵਨਾ ਦੀ ਜ਼ਰੂਰਤ ਸੀ।
ਮੰਤਰੀ ਮੰਡਲ ਨੇ ਨਗਰ ਤੇ ਗਰਾਮ ਯੋਜਨਾ ਡਾਇਰੈਕਟੋਰੇਟ ਦੇ ਪੁਨਰਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ। ਹੁਣ ਡਾਇਰੈਕਟਰ ਨਗਰ ਤੇ ਗਰਾਮ ਯੋਜਨਾ ਦਾ ਵੱਖਰਾ ਅਹੁਦਾ ਹੋਵੇਗਾ ਜਿਹੜਾ ਯੋਜਨਾ ਦੇ ਨਾਲ ਸੂਬੇ ਵਿੱਚ ਲਾਇਸੈਂਸਿੰਗ, ਰੈਗੂਲੇਟਰੀ ਤੇ ਐਨਫੋਰਸਮੈਂਟ ਦੇ ਕੰਮਕਾਜ ਦਾ ਵੀ ਮੁਖੀ ਹੋਵੇਗਾ ਜਿਹੜਾ ਪਹਿਲਾ ਮੁੱਖ ਪ੍ਰਸ਼ਾਸਕ ਦੇ ਅਧੀਨ ਆਉਂਦਾ ਸੀ। ਇਸੇ ਤਰ੍ਹਾਂ ਡਾਇਰੈਕਟਰ ਨਗਰ ਤੇ ਗਰਾਮ ਯੋਜਨਾ ਦੀ ਬਣਤਰ ਵਿੱਚ 2 ਗਰਾਮ ਤੇ ਨਗਰ ਯੋਜਨਾਕਾਰ (ਸੀ.ਟੀ.ਪੀਜ਼), 13 ਸੀਨੀਅਰ ਨਗਰ ਯੋਜਨਾਕਾਰ (ਐਸ.ਟੀ.ਪੀਜ਼), 37 ਡਿਪਟੀ ਨਗਰ ਯੋਜਨਾਕਾਰ (ਡੀ.ਟੀ.ਪੀਜ਼), 84 ਸਹਾਇਕ ਨਗਰ ਯੋਜਨਾਕਾਰ (ਏ.ਟੀ.ਪੀਜ਼) ਯੋਜਨਾ, ਲਾਇਸੈਂਸਿੰਗ, ਰੈਗੂਲੇਟਰੀ ਤੇ ਐਨਫੋਰਸਮੈਂਟ ਦੇ ਕੰਮ ਲਈ ਹੋਣਗੇ। ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲਾ ਪੱਧਰੀ ਅਧਿਕਾਰੀ ਹੋਣਗੇ। ਕੈਬਨਿਟ ਨੇ ਨਵੀਆਂ ਸਿਰਜਣਾ ਕੀਤੀਆਂ ਤੇ ਖਾਲੀਆਂ ਅਸਾਮੀਆਂ ਭਰਨ ਤੋਂ ਇਲਾਵਾ 101 ਗੈਰ ਜ਼ਰੂਰੀ ਅਸਾਮੀਆਂ ਦੀ ਥਾਂ ‘ਤੇ ਵਿਭਾਗ ਵਿੱਚ 175 ਨਵੀਆਂ ਤੇ ਹੋਰ ਵਧੇਰੇ ਤਰਕਸੰਗਤ ਅਸਾਮੀਆਂ ਦੀ ਵੀ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਨੌਜਵਾਨਾਂ ਨੂੰ ਨੌਕਰੀ ਮਿਲੇਗੀ।
ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਨਾਲ ਇਨ੍ਹਾਂ ਨਾਲ ਜੁੜੇ ਹਸਪਤਾਲਾਂ ਤੇ ਸਰਕਾਰੀ ਨਰਸਿੰਗ ਕਾਲਜਾਂ ਤੋਂ ਇਲਾਵਾ ਸਰਕਾਰੀ ਡੈਂਟਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਅਤੇ ਸਰਕਾਰੀ ਆਯੁਰਵੈਦਿਕ ਕਾਲਜ/ਹਸਪਤਾਲ/ਫਾਰਮੇਸੀ, ਪਟਿਆਲਾ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 1154 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਗਈ ਜਦੋਂ ਕਿ ਪੁਨਰਗਠਨ ਤਹਿਤ 606 ਅਸਾਮੀਆਂ ਖਤਮ ਕਰ ਦਿੱਤੀਆਂ। ਜ਼ਿਕਰਯੋਗ ਹੈ ਕਿ ਖੋਜ ਤੇ ਮੈਡੀਕਲ ਸਿੱਖਿਆ ਡਾਇਰੈਕਟੋਰੇਟ, ਪੰਜਾਬ ਦੀ ਸਥਾਪਨਾ 1973 ਵਿੱਚ ਹੋਈ ਸੀ। ਬਦਲਦੇ ਸਮੇਂ ਨਾਲ ਵਿਭਾਗ ਵੱਲੋਂ ਪੁਨਰਗਠਨ ਦਾ ਕੰਮ ਸ਼ੁਰੂ ਕੀਤਾ ਗਿਆ ਜੋ ਮੌਜੂਦਾ ਸਮੇਂ ਦੀਆਂ ਲੋੜਾਂ ਨੂੰ ਦਰਸਾਉਂਦਾ ਹੈ।
ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਕੰਮਕਾਜ ਨੂੰ ਹੋਰ ਕਾਰਜਸ਼ੀਲ ਦੀ ਕੋਸ਼ਿਸ਼ ਵਜੋਂ ਮੰਤਰੀ ਮੰਡਲ ਨੇ ਇਸ ਦੇ ਪੁਨਰਗਠਨ ਅਤੇ ਖਾਲੀ ਅਸਾਮੀਆਂ ਭਰਨ ਲਈ ਭਰਤੀ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਹ ਕਦਮ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਹੋਰ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਹਾਈ ਸਿੱਧ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

by Navjot
November 23, 2026
0

ਟਿਊਰਿਨ, 23 ਨਵੰਬਰ (ਵਿਸ਼ਵ ਵਾਰਤਾ) ਕਾਰਲੋਸ ਅਲਕਾਰਾਜ਼ ਨੇ ਐਤਵਾਰ ਨੂੰ ATP ਫਾਈਨਲਜ਼ ਦੇ ਫਾਈਨਲ ਮੁਕਾਬਲੇ ਵਿੱਚ ਅਲੈਗਜ਼ੈਂਡਰ ਜ਼ਵੇਰੇਵ ਨੂੰ 6-2,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Most Popular

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
1 week ago
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 