• Latest
  • Trending
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

6 years ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

10 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

30 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

3 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

5 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

6 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

March 3, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ
ਨਾਬਾਰਡ ਨੂੰ ਸਹਾਇਤਾ ਰਾਸ਼ੀ ਸਹਿਕਾਰੀ ਬੈਂਕਾਂ ਰਾਹੀਂ ਜਾਰੀ ਕਰਨ ਦੀ ਕੀਤੀ ਅਪੀਲ: ਸਹਿਕਾਰਤਾ ਮੰਤਰੀ
ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦੇ ਪੰਜਾਬ ਰਾਜ ਸਹਿਕਾਰੀ ਬੈਂਕਾਂ ਵਿੱਚ ਰਲੇਵੇਂ ਉਪਰੰਤ ਚੁਣੌਤੀਆਂ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ
ਬੈਂਕਾਂ ਦੀ ਕਾਇਆ ਕਲਪ ਲਈ ਗੋਲਡ ਲੋਨ ਤੇ ਬੀਮਾ ਸਕੀਮਾਂ ਦੇ ਨਾਲ ਨਵੀਂ ਭਰਤੀ ਅਤੇ ਕੰਪਿਊਟਰੀਕਰਨ ਦਾ ਕੀਤਾ ਜਾ ਰਿਹਾ ਕੰਮ
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ‘ਸਹਿਕਾਰੀ ਬੈਂਕਾਂ ਲਈ ਨਵੇਂ ਵਪਾਰਕ ਮੌਕਿਆਂ ਅਤੇ ਮਾਈਕਰੋ ਫਾਇਨਾਂਸ’ ਬਾਰੇ ਕਰਵਾਈ ਗਈ ਵਰਕਸ਼ਾਪ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

ਚੰਡੀਗੜ੍ਹ, 3 ਮਾਰਚ (ਵਿਸ਼ਵ ਵਾਰਤਾ)-ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਦੇ ਮੁਕਾਬਲੇ ਦਾ ਸੱਦਾ ਦਿੰਦਿਆਂ ਸਹਿਕਾਰੀ ਬੈਂਕਾਂ ਦੀ ਮੁਕੰਮਲ ਕਾਇਆ ਕਲਪ ਕਰਨ ਲਈ ਵਿਆਪਕ ਯੋਜਨਾਵਾਂ ਦਾ ਐਲਾਨ ਕਰਦਿਆਂ ਗੋਲਡ ਲੋਨ, ਬੀਮਾ ਸਕੀਮਾਂ ਸ਼ੁਰੂ ਕਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਬੈਂਕਾਂ ਵਿੱਚ ਸਟਾਫ ਦੀ ਕਮੀ ਲਈ ਨਵੀਂ ਭਰਤੀ ਕਰਨ, ਨੈਟ ਬੈਂਕਿੰਗ ਆਦਿ ਸੇਵਾਵਾਂ ਲਈ ਨਵੀਂ ਤਕਨਾਲੋਜੀ ਅਪਣਾਉਣ ਅਤੇ ਸਹਿਕਾਰੀ ਸੁਸਾਇਟੀਆਂ ਦੇ ਕੰਪਿਊਟਰੀਕਰਨ ਦੇ ਕੰਮ ਨੇਪਰੇ ਨੇਪਰੇ ਚਾੜ੍ਹਨ ਦੀ ਗੱਲ ਕਰਦਿਆਂ ਸਹਿਕਾਰੀ ਬੈਂਕ ਨੂੰ ਸੂਬੇ ਦਾ ਮੋਹਰੀ ਬੈਂਕ ਬਣਾਉਣ ਦਾ ਤਹੱਈਆ ਕੀਤਾ।
ਇਹ ਗੱਲ ਸਹਿਕਾਰਤਾ ਮੰਤਰੀ ਸ. ਰੰਧਾਵਾ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ (ਪੀ.ਐਸ.ਸੀ.ਬੀ.) ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਇਥੇ ‘ਸਹਿਕਾਰੀ ਬੈਂਕਾਂ ਲਈ ਨਵੇਂ ਵਪਾਰਕ ਮੌਕਿਆਂ ਅਤੇ ਮਾਈਕਰੋ ਫਾਇਨਾਂਸ’ ਬਾਰੇ ਕਰਵਾਈ ਗਈ ਵਰਕਸ਼ਾਪ’ ਦਾ ਉਦਘਾਟਨ ਕਰਦਿਆਂ ਕਹੀ।
ਸ. ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰੀ ਬੈਂਕਾਂ ਦੀਆਂ 802 ਬਰਾਂਚਾਂ ਹਨ ਅਤੇ ਪੰਜਾਬ ਦੇ ਦੂਰ-ਦੁਰਾਡੇ ਸਥਿਤ ਦਿਹਾਤੀ ਖੇਤਰਾਂ ਤੱਕ ਇਸ ਬੈਂਕ ਦੀ ਪਹੁੰਚ ਹੈ ਪ੍ਰੰਤੂ ਬੈਂਕ ਦੀ ਕਾਰਜਪ੍ਰਣਾਲੀ ਵਿੱਚ ਪੇਸ਼ੇਵਾਰਨਾ ਪਹੁੰਚ ਦੀ ਘਾਟ ਕਾਰਨ ਪ੍ਰਾਈਵੇਟ ਬੈਂਕ ਵੱਧ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲਾ ਕਰਨ ਲਈ ਆਪਣੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਦੇ ਨਾਲ ਤੇਜ਼ ਤਰਾਰ ਮਾਰਕੀਟਿੰਗ ਰਣਨੀਤੀਆਂ ਵੀ ਅਪਣਾਉਣੀਆਂ ਪੈਣਗੀਆਂ ਕਿਉਂਕਿ ਇਸ ਬੈਂਕ ਦਾ ਸਿੱਧਾ ਸਬੰਧ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਹਨ। ਜੇਕਰ ਬੈਂਕ ਆਰਥਿਕ ਤੌਰ ‘ਤੇ ਮਜ਼ਬੂਤ ਹੋਵੇਗਾ ਤਾਂ ਸੂਬੇ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਨਾਲ ਸਾਧਾਰਣ ਲੋਕਾਂ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਬੈਂਕਾਂ ਵਿੱਚ ਹੁੰਦੀਆਂ ਧਾਂਦਲੀਆਂ ਅਤੇ ਡਿਊਟੀ ਵਿੱਚ ਕੋਤਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਅਨੁਸ਼ਾਸਹੀਣਤਾ ਨੂੰ ਨਾ ਬਰਦਾਸ਼ਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਤਕੜੇ ਕਰਜ਼ਦਾਰਾਂ ਖਿਲਾਫ ਕਾਰਵਾਈ ਲਈ ਬੈਂਕ ਅਧਿਕਾਰੀ ਸਖਤੀ ਨਾਲ ਪੇਸ਼ ਆਉਣ।
ਸਹਿਕਾਰਤਾ ਮੰਤਰੀ ਨੇ ਨਾਬਾਰਡ ਦਾ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਧੰਨਵਾਦ ਕਰਦਿਆਂ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਨਾਬਾਰਡ ਸੂਬਾ ਸਰਕਾਰ ਨੂੰ ਫੰਡ ਜਾਰੀ ਕਰਦਿਆਂ ਇਹ ਸ਼ਰਤ ਲਗਾਏ ਕਿ ਇਨ੍ਹਾਂ ਦੀ ਵਰਤੋਂ ਸਹਿਕਾਰੀ ਬੈਂਕਾਂ ਰਾਹੀਂ ਕੀਤੀ ਜਾਵੇ ਜਿਸ ਨਾਲ ਬੈਂਕਾਂ ਹੋਰ ਪੈਰਾਂ ਸਿਰ ਹੋਣਗੇ। ਉਨ੍ਹਾਂ ਕਿਹਾ ਕਿ ਰਿਜ਼ਰਵ ਬੈਂਕ ਵੱਲੋਂ ਇੰਡੀਆ ਵੱਲੋਂ ਸਿਧਾਂਤਕ ਪ੍ਰਵਾਨਗੀ ਮਿਲਣ ਉਪਰੰਤ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਵਿੱਚ ਰਲੇਵੇਂ ਨੂੰ ਹਰੀ ਝੰਡੀ ਮਿਲ ਗਈ ਹੈ ਅਤੇ ਹੁਣ ਇਹ ਜਲਦ ਹੋ ਜਾਵੇਗਾ ਜਿਸ ਨਾਲ ਜਿੱਥੇ ਬੈਂਕ ਮਜ਼ਬੂਤ ਹੋਵੇਗਾ ਉਥੇ ਰਲੇਵੇਂ ਨਾਲ ਨਵੀਆਂ ਚੁਣੌਤੀਆਂ ਸਾਹਮਣਾ ਕਰਨ ਲਈ ਬੈਂਕ ਕਰਮੀ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਬੈਂਕ ਵਿੱਚ 1600 ਸਟਾਫ ਦੀ ਭਰਤੀ ਦੀ ਯੋਜਨਾ ਹੈ ਜਿਸ ਵਿੱਚੋਂ ਪਹਿਲੇ ਪੜਾਅ ਵਿੱਚ 800 ਸਟਾਫ ਦੀ ਭਰਤੀ ਜਲਦ ਕਰ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਨਾਬਾਰਡ ਦੇ ਚੀਫ ਜਨਰਲ ਮੈਨੇਜਰ ਰਾਜੀਵ ਸਵੈਚ ਨੇ ਬੋਲਦਿਆਂ ਕਿਹਾ ਕਿ ਸਹਿਕਾਰੀ ਬੈਂਕ 100 ਸਾਲ ਪੁਰਾਣੀ ਸੰਸਥਾ ਹੈ ਜਿਹੜੀ ਅਜਿਹੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨਾਲ ਡੀਲ ਕਰਦੀ ਹੈ ਜਿਨ੍ਹਾਂ ਨਾਲ ਕੋਈ ਹੋਰ ਕੰਮ ਨਹੀਂ ਕਰਦਾ। ਇਹ ਕਿਸਾਨ ਆਪਣੀ ਫਸਲ ਪਾਲਣ ਵਾਸਤੇ ਬੀਜ ਅਤੇ ਖਾਦਾਂ ਲਈ ਬੈਂਕ ਤੋਂ ਕਰਜ਼ੇ ਲੈਂਦੇ ਹਨ ਅਤੇ ਸਹਿਕਾਰੀ ਬੈਂਕ ਦਾ ਮਨੋਰਥ ਵੀ ਅਜਿਹੇ ਕਿਸਾਨਾਂ ਦੀ ਮੱਦਦ ਕਰਨਾ ਹੁੰਦਾ ਹੈ। ਇਸ ਲਈ ਸਹਿਕਾਰੀ ਬੈਂਕਾਂ ਨੂੰ ਵਿੱਤੀ ਤੌਰ ‘ਤੇ ਤਕੜਾ ਹੋਣਾ ਪਵੇਗਾ ਜਿਸ ਲਈ ਨਵੀਂ ਚੁਣੌਤੀਆਂ ਨੂੰ ਸਰ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਾਬਾਰਡ ਅਜਿਹੇ ਬੈਂਕਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿੰਦਾ ਹੈ।
ਇਸ ਮੌਕੇ ਬੋਲਦਿਆਂ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਕਿਹਾ ਕਿ ਬੈਂਕ ਨੇ ਮਾਈਕਰੋ ਫਾਈਨਾਂਸ ਨਾਲ ਆਪਣੇ ਕਰਜ਼ਿਆਂ ਵਿਚ ਵਿਭਿੰਨਤਾ ਲਿਆਂਦੀ ਹੈ ਜਿਸ ਨਾਲ ਬੈਂਕ ਨੂੰ ਨਵੇਂ ਗਾਹਕ ਸਬੰਧੀ ਇਕ ਆਧਾਰ ਤਿਆਰ ਕਰਨ ਅਤੇ ਚੰਗੇ ਮੁਨਾਫੇ ਦੀ ਕਮਾਈ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਬੀਮਾ ਅਤੇ ਸਟਾਕ ਹੋਲਡਿੰਗ ਕਾਰਪੋਰੇਸ਼ਨਾਂ ਨਾਲ ਤਾਲਮੇਲ ਕਰਕੇ ਬੈਂਕ ਨੇ ਵਧੇਰੇ ਫੀਸ ਅਧਾਰਤ ਆਮਦਨ ਦੀ ਕਮਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਟਾਕ ਹੋਲਡਿੰਗ ਕਾਰਪੋਰੇਸਨ ਆਫ ਇੰਡੀਆ ਲਿਮਟਿਡ ਨਾਲ ਸਾਂਝੇ ਤੌਰ ‘ਤੇ ਚੰਡੀਗੜ੍ਹ ਅਤੇ ਪੰਜਾਬ ਭਰ ਦੀਆਂ ਬੈਂਕ ਦੀਆਂ ਸਾਖਾਵਾਂ ਰਾਹੀਂ ਈ-ਸਟੈਂਪ ਪੇਪਰ ਜਾਰੀ ਕਰਨ ਸਬੰਧੀ ਇਕ ਹੋਰ ਨਵੀਂ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਡੇਅਰੀ ਖੇਤਰ ਨੂੰ ਵੀ ਬੈਂਕਾਂ ਦੀ ਕਰਜ਼ਾ ਯੋਜਨਾ ਅਧੀਨ ਲਿਆਉਣ ਲਈ ਕਿਹਾ।
ਪੰਜਾਬ ਰਾਜ ਸਹਿਕਾਰੀ ਬੈਂਕ ਦੀ ਐਮ.ਡੀ. ਹਰਗੁਣਜੀਤ ਕੌਰ ਨੇ ਕਿਹਾ ਕਿ ਪੀ.ਐਸ.ਸੀ.ਬੀ. ਪਿਛਲੇ ਲੰਬੇ ਸਮੇਂ ਤੋਂ ਆਮ ਤੌਰ ‘ਤੇ ਕਿਸਾਨਾਂ ਨੂੰ ਵੱਖ-ਵੱਖ ਉਦੇਸ਼ਾਂ ਲਈ ਕਰਜ਼ੇ ਅਤੇ ਸ਼ਹਿਰੀ ਗਾਹਕਾਂ ਨੂੰ ਰਿਟੇਲ ਸਬੰਧੀ ਕਰਜ਼ੇ ਦਿੰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੈਂਕ ਨਾਬਾਰਡ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੈ-ਸਹਾਇਤਾ ਗਰੁੱਪਾਂ ਨੂੰ ਕਰਜ਼ਾ ਦੇ ਕੇ ਸਮਾਜ ਦੇ ਸਭ ਤੋਂਕਮਜ਼ੋਰ ਵਰਗਾਂ ਨੂੰ ਮਾਈਕਰੋ ਵਿੱਤੀ ਕਰਜ਼ੇ ਵੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਨਾਬਾਰਡ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਜੁਆਇੰਟ ਲਾਇਬਿਲਿਟੀ ਗਰੁੱਪਾਂ (ਜੇ.ਐਲ.ਜੀ.) ਦੇ ਗਠਨ ਲਈ ਪੜਾਅਵਾਰ ਢੰਗ ਨਾਲ ਫੰਡਾਂ ਦੀ ਉਪਲੱਬਧਤਾ ਅਤੇ ਹੋਰ ਯੋਗਤਾ ਸਬੰਧੀ ਸ਼ਰਤਾਂ ਦੇ ਆਧਾਰ ‘ਤੇ ਐਮ.ਪੀ.ਸੀ.ਏ.ਐਸ.ਐਸ./ਐਮ.ਪੀ.ਸੀ.ਐਸ/ਐਕਸ-ਐਫ.ਐਲ.ਸੀ. ਕੌਂਸਲਰ ਨੂੰ 4000 ਰੁਪਏ ਦਿੱਤੇ ਜਾ ਰਹੇ ਹਨ। ਐਮ.ਡੀ. ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਬੈਂਕ ਜੀਵਨ ਬੀਮਾ, ਆਮ ਬੀਮਾ ਅਤੇ ਸਿਹਤ ਬੀਮੇ ਲਈ ਨਾਮਵਰ ਬੀਮਾ ਕੰਪਨੀਆਂ ਦਾ ਕਾਰਪੋਰੇਟ ਏਜੰਟ ਬਣ ਗਿਆ ਹੈ।
ਇਸ ਦੌਰਾਨ, ਏ.ਐਮ.ਡੀ. (ਬੈਂਕਿੰਗ) ਜੇ.ਐਸ. ਸਿੱਧੂ ਨੇ ਕਿਹਾ ਕਿ ਸਾਲ 2018-19 ਵਿੱਚ ਬੈਂਕ ਨੇ ਇੱਕ ਨਵੀਂ ਲੋਨ ਸਕੀਮ ਤਹਿਤ ਜੇ.ਐਲ.ਜੀਜ ਨੂੰ ਡੀ.ਸੀ.ਸੀ.ਬੀ. ਵੱਲੋਂ ਐਮ.ਪੀ.ਸੀ.ਐਸ.ਐਸ./ਐਮ.ਪੀ.ਸੀ.ਐਸ. ਰਾਹੀਂ ਕਾਰੋਬਾਰੀ ਨੁਮਾਇੰਦਿਆਂ ਵਜੋਂ ਸਿੱਧਾ ਕਰਜ਼ਾ ਮੁਹੱਈਆ ਕਰਵਾਇਆ। ਇਸ ਯੋਜਨਾ ਤਹਿਤ 4 ਵਿਅਕਤੀਆਂ ਦੇ ਸਮੂਹਾਂ ਨੂੰ ਕਰਜ਼ੇ ਸਬੰਧੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ ਜੋ ਸਾਂਝੇ ਤੌਰ ‘ਤੇ ਗਰੰਟੀ ਪੇਸ਼ ਕਰਕੇ ਇਕੱਲੇ ਜਾਂ ਸਮੂਹਿਕ ਵਿਧੀ ਰਾਹੀਂ ਬੈਂਕ ਵਿੱਚ ਲੋਨ ਲੈਣ ਆਉਂਦੇ ਹਨ। ਏ.ਐਮ.ਡੀ. ਨੇ ਕਿਹਾ ਕਿ ਹਰੇਕ ਮੈਂਬਰ ਨੂੰ ਗਰੁੱਪ ਦੀ ਨਿੱਜੀ ਅਤੇ ਸਮੂਹਿਕ ਦੇਣਦਾਰੀ ਦੇ ਅਧਾਰ ‘ਤੇ 50000 ਰੁਪਏ ਤੱਕ ਦਾ ਕਰਜ਼ਾ ਲੈਣ ਦੀ ਆਗਿਆ ਹੋਵੇਗੀ, ਇਸ ਦਾ ਅਰਥ ਹੈ ਕਿ ਚਾਰ ਮੈਂਬਰਾਂ ਦੇ ਸਮੂਹ ਨੂੰ ਜ਼ਰੂਰਤ ਅਨੁਸਾਰ ਵੱਧ ਤੋਂ ਵੱਧ 2 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਨਿੱਜੀ ਤੇ ਸਮੂਹਿਕ ਗਰੰਟੀ ਤੋਂ ਇਲਾਵਾ ਕੁਝ ਨਹੀਂ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ 31 ਜਨਵਰੀ, 2021 ਤੱਕ ਪੰਜਾਬ ਦੇ ਡੀ.ਸੀ.ਸੀ.ਬੀਜ ਨੇ ਕਰੀਬ 2600 ਜੇ.ਐਲ.ਜੀਜ ਨੂੰ 53.24 ਕਰੋੜ ਰੁਪਏ ਦਾ ਕਰਜ਼ਾ ਦਿੱਤਾ।
ਖੇਤੀਬਾੜੀ ਸਹਿਕਾਰੀ ਸਟਾਫ ਟਰੇਨਿੰਗ ਇੰਸਟੀਚਿਊਟ ਦੇ ਪ੍ਰਿੰਸੀਪਲ ਐਸ.ਐਸ. ਬਰਾੜ ਨੇ ਵਰਕਸ਼ਾਪ ਦਾ ਮੰਚ ਸੰਚਾਲਨ ਕੀਤਾ। ਇਸ ਮੌਕੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਚਰਨਦੇਵ ਸਿੰਘ ਮਾਨ, ਨਾਬਾਰਡ ਦੇ ਜਨਰਲ ਮੈਨੇਜਰ ਪਾਰਥੋ ਸਾਹਾ, ਕਰਿੱਡ ਤੋਂ ਪ੍ਰੋਫੈਸਰ ਸਤੀਸ਼ ਵਰਮਾ, ਵਰਕਸ਼ਾਪ ਦੇ ਇੰਚਾਰਜ ਸਹਾਇਕ ਜਨਰਲ ਮੈਨੇਜਰ ਪ੍ਰਗਤੀ ਜੱਗਾ ਸਣੇ ਸਮੂਹ ਜ਼ਿਲਾ ਸਹਿਕਾਰੀ ਬੈਂਕਾਂ ਦੇ ਐਮ.ਡੀ. ਤੇ ਜ਼ਿਲਾ ਮੈਨੇਜਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 