ਸਾਂਝਾ ਅਧਿਆਪਕ ਮੋਰਚਾ ਮੋਹਾਲੀ ਵਲੋਂ ਅਰਥੀ ਫੂਕ ਮੁਜਾਹਰਾ

ਚੰਡੀਗੜ੍ਹ 3 ਮਾਰਚ ( ਵਿਸ਼ਵ ਵਾਰਤਾ )-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਇਕਾਈ ਮੋਹਾਲੀ ਦੇ ਸਮੂਹ ਅਧਿਆਪਕਾਂ ਨੇ ਇਕੱਤਰ ਹੋਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਅਤੇ ਨਾਹਰੇਬਾਜ਼ੀ ਵੀ ਕੀਤੀ। ਧਰਨੇ ਨੂੰ ਸੰਬੋਧਿਤ ਹੁੰਦਿਆਂ ਸੁਰਜੀਤ ਸਿੰਘ, ਹਰਜੀਤ ਸਿੰਘ ਬਸੋਤਾ ਅਤੇ ਰਵਿੰਦਰ ਸਿੰਘ ਪੱਪੀ ਨੇ ਕਿਹਾ ਕਿ ਸਰਕਾਰ ਨਵੀਂ ਸਿੱਖਿਆ ਨੀਤੀ ਤਹਿਤ ਸਰਕਾਰੀ ਸਕੂਲਾਂ ਦਾ ਉਜਾੜਾ ਕਰਨ ਦੇ ਰਾਹ ਤੁਰੀ ਹੋਈ ਹੈ ਜਿਸ ਨੂੰ ਸੂਬੇ ਦੇ ਸਮੂਹ ਅਧਿਆਪਕ ਮੋੜਾ ਜਰੂਰ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤਾਨਾਸ਼ਾਹੀ ਸਕੱਤਰ ਜਰੀਏ ਆਨਲਾਈਨ ਸਿੱਖਿਆ ਨੂੰ ਸਕੂਲੀ ਸਿੱਖਿਆ ਦੇ ਬਦਲ ਵਜੋਂ ਪੇਸ਼ ਕਰਕੇ ਜੋ ਸਰਕਾਰੀ ਸਕੂਲ ਬੰਦ ਕਰਨ ਦੀ ਨੀਤੀ ਘੜ ਰਹੀ ਹੈ ਉਸਨੂੰ ਸਾਂਝਾ ਅਧਿਆਪਕ ਮੋਰਚਾ ਕਦੇ ਵੀ ਲਾਗੂ ਨਹੀਂ ਹੋਣ ਦੇਵੇਗਾ। ਉਨ੍ਹਾਂ ਮੰਗ ਕੀਤੀ ਕੀ ਮੌਜੂਦਾ ਰੇਸ਼ਨਲਾਈਜੇਸ਼ਨ ਰੱਦ ਕਰਕੇ 2018 ਵਿਚ ਸਾਂਝੇ ਮੋਰਚੇ ਵਲੋਂ ਦਿੱਤੇ ਸੁਝਾਅ ਅਨੁਸਾਰ ਨੀਤੀ ਲਾਗੂ ਕੀਤੀ ਜਾਵੇ, ਬਦਲੀਆਂ ਦੀ ਆੜ ਚ ਪੋਸਟਾਂ ਦਾ ਖਾਤਮਾ ਬੰਦ ਕੀਤਾ ਜਾਵੇ, ਸਾਰੇ ਸਕੂਲਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਨੂੰ ਜਨਤਕ ਕੀਤਾ ਜਾਵੇ,ਮਿਡਲ ਸਕੂਲਾਂ ਵਿੱਚ ਛੇ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਬਰਕਰਾਰ ਰੱਖਦਿਆਂ ਇਹਨਾਂ ਨੂੰ ਬਦਲੀ ਪ੍ਰਕਿਰਿਆ ਦੌਰਾਨ ਵੱਖਰੇ ਤੌਰ ਤੇ ਦਿਖਾਇਆ ਜਾਵੇ, ਜਿਲੇ ਤੋਂ ਬਾਹਰ ਭਰਤੀ/ਪਦਉੱਨਤ ਹੋਏ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਕਰਾਉਣ ਦਾ ਮੌਕਾ ਦਿੱਤਾ ਜਾਵੇ, ਮਿਡਲ ਸਕੂਲਾਂ ਵਿਚੋਂ 228 ਪੀ ਟੀ ਆਈਜ ਨੂੰ ਜਬਰੀ ਸ਼ਿਫਟ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ ਅਤੇ 1904 ਹੈੱਡ ਟੀਚਰਾਂ ਦੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ, ਹਰੇਕ ਕਾਡਰ ਦੀਆਂ ਬਕਾਇਆ ਤਰੱਕੀਆਂ ਨੇਪਰੇ ਚਾੜਿਆ ਜਾਵੇ, 5/3/19 ਨੂੰ ਕੈਬਨਿਟ ਸਬ ਕਮੇਟੀ ਨਾਲ ਹੋਏ ਫੈਸਲੇ ਮੁਤਾਬਿਕ ਸਮੁੱਚੀਆਂ ਵਿਕਟੇਮਾਈਜੇਸ਼ਨ ਰੱਦ ਕੀਤੀਆਂ ਜਾਣ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਮਹਿੰਗਾਈ ਭੱਤੇ ਜਾਰੀ ਕੀਤੇ ਜਾਣ, ਸਾਰੇ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ।
ਇਸ ਮੌਕੇ ਗੁਰਜੀਤ ਸਿੰਘ ਕੁੰਭੜਾ, ਸ਼ਮਸ਼ੇਰ ਸਿੰਘ ਜਾਸਤਨਾ ਕਲਾਂ, ਐਨ ਡੀ ਤਿਵਾੜੀ, ਮੈਡਮ ਸੋਨੀਆ ਬੇਰੀ, ਜਸਵਿੰਦਰ ਕੌਰ, ,ਪੂਨਮ ਰਾਣੀ,ਅਮਰੀਕ ਸਿੰਘ ਮਛਲੀ ਕਲਾਂ, ਸ਼ਮਸ਼ੇਰ ਸਿੰਘ ਦਾਊਂ, ਅਮਰੀਕ ਸਿੰਘ ਮਨਾਨਾ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ ਸਨੇਟਾ, ਬਲਜੀਤ ਸਿੰਘ ਸਨੇਟਾ, ਸੁਖਵਿੰਦਰ ਸਿੰਘ ਸੁੱਖੀ, ਸੰਦੀਪ ਸਿੰਘ, ਮਨਜਿੰਦਰ ਸਿੰਘ, ਰਜੇਸ਼ ਜੋਸ਼ੀ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਨਵਤੇਜ ਸਿੰਘ ਗਿੱਲ, ਰਵੀ ਕੁਮਾਰ ਰਾਣਾ, ਬਲਜੀਤ ਚੁੰਬਰ, ਬਲਬੀਰ ਸਿੰਘ, ਹਰਿੰਦਰ ਸਿੰਘ ਅਤੇ ਰਣਜੀਤ ਸਿੰਘ ਅਧਿਆਪਕ ਆਗੂ ਹਾਜਰ ਸਨ।






















