• Latest
  • Trending
ਜਾਨੀ ਨੁਕਸਾਨ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਯਤਨਾਂ ਦੇ ਨਾਲ-ਨਾਲ ਕੋਵਿਡ ਸਬੰਧੀ ਰੋਕਾਂ ਵੀ ਜਾਰੀ ਰਹਿਣਗੀਆਂ-ਕੈਪਟਨ ਅਮਰਿੰਦਰ ਸਿੰਘ

ਜਾਨੀ ਨੁਕਸਾਨ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਯਤਨਾਂ ਦੇ ਨਾਲ-ਨਾਲ ਕੋਵਿਡ ਸਬੰਧੀ ਰੋਕਾਂ ਵੀ ਜਾਰੀ ਰਹਿਣਗੀਆਂ-ਕੈਪਟਨ ਅਮਰਿੰਦਰ ਸਿੰਘ

6 years ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

9 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

24 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

59 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

1 hour ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

3 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਾਨੀ ਨੁਕਸਾਨ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਯਤਨਾਂ ਦੇ ਨਾਲ-ਨਾਲ ਕੋਵਿਡ ਸਬੰਧੀ ਰੋਕਾਂ ਵੀ ਜਾਰੀ ਰਹਿਣਗੀਆਂ-ਕੈਪਟਨ ਅਮਰਿੰਦਰ ਸਿੰਘ

March 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਜਾਨੀ ਨੁਕਸਾਨ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਯਤਨਾਂ ਦੇ ਨਾਲ-ਨਾਲ ਕੋਵਿਡ ਸਬੰਧੀ ਰੋਕਾਂ ਵੀ ਜਾਰੀ ਰਹਿਣਗੀਆਂ-ਕੈਪਟਨ ਅਮਰਿੰਦਰ ਸਿੰਘ

ਜਾਨੀ ਨੁਕਸਾਨ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਯਤਨਾਂ ਦੇ ਨਾਲ-ਨਾਲ ਕੋਵਿਡ ਸਬੰਧੀ ਰੋਕਾਂ ਵੀ ਜਾਰੀ ਰਹਿਣਗੀਆਂ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 5 ਮਾਰਚ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੀ ਰੋਕਥਾਮ ਅਤੇ ਸੂਬੇ ਦੇ ਲੋਕਾਂ ਦਾ ਜਾਨੀ ਨੁਕਸਾਨ ਹੋਣ ਤੋਂ ਰੋਕਣ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਵਿਚ ਕਰੋਨਾ ਸਬੰਧੀ ਸੁਰੱਖਿਆ ਰੋਕਾਂ ਅਤੇ ਨਿਯਮ ਲਾਗੂ ਰਹਿਣਗੇ।
ਸੂਬੇ ਵਿਚ ਮਹਾਂਮਾਰੀ ਨੂੰ ਸਫਲਤਾਪੂਰਵਕ ਰੋਕਣ ਬਾਰੇ ਪੰਜਾਬ ਵਿਧਾਨ ਸਭਾ ਵਿਚ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਹ ਇਹ ਗੱਲ ਤਸੱਲੀ ਨਾਲ ਕਹਿ ਸਕਦੇ ਹਨ ਕਿ ਜਦੋਂ ਤੋਂ ਮਹਾਂਮਾਰੀ ਆਈ ਹੈ, ਉਦੋਂ ਤੋਂ ਹੀ ਅਸੀਂ ਇਸਨੂੰ ਰੋਕਣ ਲਈ ਸ਼ਾਨਦਾਰ ਕੰਮ ਕੀਤਾ ਹੈ, ਜਿਸ ਲਈ ਲੋਕਾਂ ਦੇ ਸਹਿਯੋਗ ਦੇ ਨਾਲ-ਨਾਲ ਸਿਹਤ, ਫਰੰਟ ਲਾਈਨ ਵਰਕਰਾਂ, ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ, ਗੈਰ-ਸਰਕਾਰੀ ਸੰਗਠਨਾਂ, ਸਥਾਨਕ ਨੁਮਾਇੰਦੇ ਧੰਨਵਾਦ ਦੇ ਪਾਤਰ ਹਨ’।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਅਤੇ ਵੱਡੀ ਗਿਣਤੀ ਵਿਚ ਪਰਵਾਸੀ ਭਾਰਤੀਆਂ ਦੀ ਧਰਤ ਹੋਣ ਕਰਕੇ ਪੰਜਾਬ ਉੱਚ ਜ਼ੋਖਮ ਵਾਲੇ ਸੂਬਿਆਂ ਵਿਚ ਸ਼ਾਮਿਲ ਸੀ, ਪਰ ਦੇਸ਼ ਦੀ 2.5 ਫੀਸਦੀ ਆਬਾਦੀ ਪੰਜਾਬ ਵਿਚ ਹੋਣ ਦੇ ਅਨੁਪਾਤ ਅਨੁਸਾਰ ਪੰਜਾਬ ਵਿਚ ਕਰੋਨਾ ਦੇ ਕੇਸ ਦੇਸ਼ ਦੇ ਕੁੱਲ 1.1 ਕਰੋੜ ਕੇਸਾਂ ਦਾ ਸਿਰਫ 1.6 ਫੀਸਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 5887 ਲੋਕਾਂ ਦੀ ਕਰੋਨਾ ਕਾਰਨ ਜਾਨ ਚਲੀ ਗਈ, ਜੋ ਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸੂਬੇ ਵਿਚ ਭਾਵੇਂ ਕਿ ਪਾਜ਼ੇਟਿਵਟੀ ਰੇਟ 2.3 ਫੀਸਦ ਹੈ ਪਰ ਅਸੀਂ ਅਵੇਸਲੇ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ‘ਦੇਸ਼ ਵਿਚ ਕਰੋਨਾ ਦੀ ਦੂਜੀ ਲਹਿਰ ਆ ਰਹੀ ਹੈ ਅਤੇ ਸਾਨੂੰ ਇਸਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ।”
ਉਨ੍ਹਾਂ ਕਿਹਾ ਕਿ ਪਲਾਜ਼ਮਾ ਬੈਂਕ ਸਥਾਪਿਤ ਕਰਨ ਤੇ ਪਲਾਜ਼ਮਾ ਦੀ ਵਰਤੋਂ ਕਰਨ ਵਿੱਚ ਪੰਜਾਬ ਦੇ ਮੋਹਰੀ ਰਹਿਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਸਬੰਧੀ ਅੰਕੜਿਆਂ ਵਿਚ ਪੂਰੀ ਪਾਰਦਰਸ਼ਤਾ ਵਰਤੀ ਗਈ ਅਤੇ ਸੂਬੇ ਦੇ ਤਜਰਬੇ ਦੇ ਆਧਾਰ ‘ਤੇ ਇਨ੍ਹਾਂ ਨੂੰ ਹੋਰ ਸਟੀਕ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਰਿਸਪਾਂਸ ਟੀਮਾਂ ਵਲੋਂ ਮਾਹਿਰਾਂ ਨਾਲ ਰਾਬਤਾ ਕਾਇਮ ਕਰਕੇ ਬਿਹਤਰੀਨ ਯਤਨ ਕੀਤੇ ਗਏ।
ਸਿਹਤ ਸਬੰਧੀ ਢਾਂਚੇ ਦੇ ਸੁਧਾਰ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਕਦਮਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ, ਉਨ੍ਹਾਂ ਦੇ ਸੰਪਰਕਾਂ ਦੀ ਤਲਾਸ਼ ਕਰਕੇ ਟੈਸਟ ਕਰਨ ਤੇ ਮਾਰਚ 2020 ਵਿਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਰੋਜ਼ਾਨਾ 30 ਹਜ਼ਾਰ ਟੈਸਟ ਕਰਨ ਦੀ ਸਮਰੱਥਾ ਵਿਕਸਤ ਕੀਤੀ ਗਈ ਹੈ। ਇਸ ਤੋਂ ਇਲਾਵਾ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਉਣ ਵਿਚ ਵੱਡੀ ਮਦਦ ਮਿਲੀ।
ਮਹਾਂਮਾਰੀ ਦੌਰਾਨ ਸੁਚੱਜੇ ਮੰਡੀਕਰਨ ਰਾਹੀਂ ਫਸਲਾਂ ਦੀ ਚੁਕਾਈ ਵਿਚ ਕਿਸਾਨਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਅਾਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਦੋਵਾਂ ਫਸਲਾਂ ਦੇ ਇਵਜ਼ ਵਿਚ ਕਿਸਾਨਾਂ ਨੂੰ 62000 ਕਰੋੜ ਰੁਪੈ ਦੀ ਅਦਾਇਗੀ ਹੋਈ, ਜਿਸ ਦੌਰਾਨ ਮੰਡੀਆਂ ਵਿਚ ਜਿਣਸ ਵੇਚਣ ਆਏ 10 ਲੱਖ ਕਿਸਾਨਾਂ ਲਈ ਕਰੋਨਾ ਤੋਂ ਬਚਾਅ ਬਾਰੇ ਪੁਖਤਾ ਪ੍ਰਬੰਧ ਕੀਤੇ ਗਏ।
ਕਰੋਨਾ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਅਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 5 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ 375 ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਘਰ ਭੇਜਿਆ ਗਿਆ ਜਿਸ ਉੱਪਰ 35 ਕਰੋੜ ਰੁਪੈ ਖਰਚ ਕੀਤੇ ਗਏ। ਇਸ ਤੋਂ ਇਲਾਵਾ 21000 ਵਰਕਰਾਂ ਨੂੰ ਵੀ 725 ਵਿਸ਼ੇਸ਼ ਬੱਸਾਂ ਰਾਹੀਂ ਵਾਪਸ ਭੇਜਿਆ ਗਿਆ। ਇਸ ਤੋਂ ਇਲਾਵਾ ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਫਸੇ ਪੰਜਾਬ ਦੇ 4000 ਤੋਂ ਜ਼ਿਆਦਾ ਸ਼ਰਧਾਲੂਆਂ ਨੂੰ ਸ੍ਰੀ ਨਾਂਦੇੜ ਸਾਹਿਬ ਅਤੇ 2000 ਤੋਂ ਜਿਆਦਾ ਵਿਦਿਆਰਥੀਆਂ ਨੂੰ ਕੋਟਾ ਤੋਂ ਵਾਪਸ ਲਿਆਂਦਾ ਗਿਆ।
ਉਨ੍ਹਾਂ ਨੇ ਸਮਾਜਿਕ ਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦੀ ਸਹਾਇਤਾ ਲਈ ਚੁੱਕੇ ਕਦਮਾਂ ਬਾਰੇ ਦੱਸਦਿਆਂ ਕਿਹਾ ਕਿ ਲੋੜਵੰਦਾਂ ਨੂੰ ਭੋਜਨ, ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਪੰਚਾਇਤਾਂ ਤੇ ਨਿਗਮਾਂ ਰਾਹੀਂ ਅਗਾਊਂ ਪੈਨਸ਼ਨ, ਮਨਰੇਗਾ ਵਰਕਰਾਂ ਨੂੰ ਅਦਾਇਗੀ, ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ, ਕਰਮਚਾਰੀਆਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਤੋਂ ਇਲਾਵਾ ਸੁਚਾਰੂ ਤਰੀਕੇ ਨਾਲ ਕਣਕ ਤੇ ਝੋਨੇ ਦੀ ਖਰੀਦ ਕੀਤੀ ਗਈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਕਰੋਨਾ ਕਾਰਨ ਵਿੱਤੀ ਤੌਰ ‘ਤੇ ਝੰਬੇ ਲੋਕਾਂ ਨੂੰ ਰਾਹਤ ਦੇਣ ਲਈ ਟੈਕਸਾਂ ਤੇ ਬਿੱਲਾਂ ਦੀ ਉਗਰਾਹੀ ਲੇਟ ਕਰਨ ਤੋੋਂ ਇਲਾਵਾ ਅਨੇਕਾਂ ਤਰ੍ਹਾਂ ਦੇ ਜੁਰਮਾਨੇ ਮਾਫ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵਲੋਂ 500 ਕਰੋੜ ਰੁਪੈ ਦੀ ਰਾਹਤ ਉਪਭੋਗਤਾਵਾਂ ਨੂੰ ਦਿੱਤੀ ਗਈ, ਜਿਸ ਤਹਿਤ ਬਿਜਲੀ ਬਿੱਲਾਂ ਦੀ ਦੇਰੀ ਨਾਲ ਅਦਾ ਕਰਨ ਦੀ ਸਹੂਲਤ, ਵਰਤਮਾਨ ਬਿੱਲਾਂ ਉੱਪਰ ਇਕ ਫੀਸਦੀ ਰਿਬੇਟ, ਬੱਝੇ ਚਾਰਜਾਂ ਨੂੰ ਮੁਲਤਵੀ ਕਰਨਾ ਤੇ ਮੀਟਰ ਦੀ ਸਕਿਊਰਿਟੀ ਵਿਚ ਕੋਈ ਤਬਦੀਲੀ ਨਾ ਕਰਨਾ ਸ਼ਾਮਿਲ ਹੈ।
ਰੀਅਲ ਅਸਟੇਟ ਖੇਤਰ ਨੂੰ ਦਿੱਤੀਆਂ ਰਾਹਤਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਔਖੇ ਹਾਲਾਤਾਂ ਦੇ ਟਾਕਰੇ ਲਈ ਪ੍ਰਸ਼ਾਸਕੀ ਸੁਧਾਰ ਕੀਤੇ ਗਏ ਅਤੇ ਵਿੱਤੀ ਸਰੋਤਾਂ ਨੂੰ ਕਾਰਜਸ਼ੀਲ ਕਰਕੇ ਸੂਬੇ ਦੀ ਅਰਥ ਵਿਵਸਥਾ ਨੂੰ ਦੁਬਾਰਾ ਪਟੜੀ ‘ਤੇ ਲਿਆਂਦਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

Most Popular

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

by Ankit
6 days ago
0

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ  ਪੁਲਿਸ ਟੀਮਾਂ ਨੇ 139 ਵਿਅਕਤੀਆਂ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 