• Latest
  • Trending

ਆਨਲਾਈਨ ਐਮਐਸਪੀ ਟਰਾਂਸਫਰ, ਕੇਂਦਰ ਸਰਕਾਰ ਦੀ ਕਿਸਾਨਾਂ ਤੇ ਆੜਤੀਆਂ ’ਚ ਫੁੱਟ ਪਾਉਣ ਦੀ ਸਾਜਿਸ਼ : ਅਮਨ ਅਰੋੜਾ

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

16 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

31 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

46 minutes ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

1 hour ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

4 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਨਲਾਈਨ ਐਮਐਸਪੀ ਟਰਾਂਸਫਰ, ਕੇਂਦਰ ਸਰਕਾਰ ਦੀ ਕਿਸਾਨਾਂ ਤੇ ਆੜਤੀਆਂ ’ਚ ਫੁੱਟ ਪਾਉਣ ਦੀ ਸਾਜਿਸ਼ : ਅਮਨ ਅਰੋੜਾ

March 7, 2021
in ਪੰਜਾਬ

…. ਠੇਕੇ ਉੱਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਲਗਭਗ 40 ਫੀਸਦੀ ਕਿਸਾਨਾਂ ਨੂੰ ਆਨਲਾਈਨ ਟਰਾਂਸਫਰ ਕਰਨ ਨਾਲ ਪੈਸਾ ਨਹੀਂ ਮਿਲੇਗਾ

…. ਮੋਦੀ ਸਰਕਾਰ ਦਾ ਪ੍ਰਸਤਾਵ ਸਵੀਕਾਰ ਕਰਕੇ ਕੈਪਟਨ ਪੰਜਾਬ ਵਿੱਚ ਕਾਲੇ ਕਾਨੂੰਨਾਂ ਨੂੰ ਕਰ ਰਹੇ ਹਨ ਲਾਗੂ

ਚੰਡੀਗੜ੍ਹ, 7 ਮਾਰਚ ਆਮ ਆਦਮੀ ਪਾਰਟੀ ਨੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੇ ਪੈਸੇ ਟਰਾਂਸਫਰ ਕਰਨ ਦੇ ਫੈਸਲੇ ਨੂੰ ਮੋਦੀ ਸਰਕਾਰ ਦੀ ਸਾਜਿਸ਼ ਦੱਸਿਆ। ਪਾਰਟੀ ਨੇ ਐਮਐਸਪੀ ਲਈ ਕਿਸਾਨਾਂ ਦੀ ਜ਼ਮੀਨ ਰਿਕਾਰਡ ਮੰਗਣ ਲਈ ਵੀ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ। ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵਧਾਉਣ ਲਈ ਮੋਦੀ ਸਰਕਾਰ ਐਮਐਸਪੀ ਦਾ ਪੈਸਾ ਆਨਲਾਈਨ ਟਰਾਂਸਫਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਮੋਦੀ ਸਰਕਾਰ ਦੀ ਕਿਸਾਨਾਂ ਅਤੇ ਅੜਤੀਆਂ ਵਿੱਚ ਫੁਟ ਪਾਉਣ ਦੀ ਇਕ ਹੋਰ ਸਾਜਿਸ਼ ਹੈ।
ਉਨ੍ਹਾਂ ਕਿਹਾ ਕਿ ਇਸ ਫੈਸਲੇ ਕਾਰਨ ਇਕ ਮਹੀਨੇ ਬਾਅਦ ਕਣਕ ਦੀ ਖਰੀਦ ਦੇ ਸਮੇਂ ਕਿਸਾਨਾਂ ਵਿੱਚ ਭਰਮ ਫੈਲੇਗਾ ਅਤੇ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਹੋਵੇਗਾ। ਕੇਂਦਰ ਸਰਕਾਰ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤਬਾਹ ਕਰਨਾ ਹੈ ਅਤੇ ਪੂਰੀ ਮੰਡੀ ਸਿਸਟਮ ਨੂੰ ਨਸ਼ਟ ਕਰਨਾ ਹੈ। ਇਹ ਕਾਰਨ ਹੈ ਕਿ ਭਾਰਤੀ ਖੁਰਾਕ ਨਿਗਮ ਨੇ ਅਗਲੇ ਮਹੀਨੇ ਤੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਫਸਲ ਲਈ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਦਾ ਹੁਕਮ ਦਿੱਤਾ ਹੈ। ਅਰੋੜਾ ਨੇ ਸ਼ੁਕਰਵਾਰ ਨੂੰ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਮੁੱਦੇ ਨੂੰ ਚੁੱਕਿਆ ਸੀ ਅਤੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮਾਮਲੇ ਨੂੰ ਚੁੱਕਣ ਲਈ ਇਕ ਕਮੇਟੀ ਗਠਨ ਕਰਨ ਦੀ ਕੈਪਟਨ ਸਰਕਾਰ ਤੋਂ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨਾਂ ਨੇ ਆਪਣੇ ਖਾਤਿਆਂ ਨੂੰ ਸਿੱਧੇ ਭੁਗਤਾਨ ਦੀ ਕੋਈ ਮੰਗ ਨਹੀਂ ਕੀਤੀ ਤਾਂ ਸਰਕਾਰ ਪਿਛਲੇ ਕਈ ਦਹਾਕਿਆਂ ਤੋਂ ਚਲੇ ਆ ਰਹੇ ਖਰੀਦ-ਵਿਕਰੀ ਦੀ ਕੁਸ਼ਲ ਵਿਵਸਥਾ ਨੂੰ ਖਤਮ ਕਰਕੇ ਕਿਉਂ ਕਿਸਾਨਾਂ ਉਤੇ ਹੋਰ ਕਹਿਰ ਢਾਹੁਣਾ ਚਾਹੁੰਦੀ ਹੈ। ਇਸ ਨਾਲ ਕੇਵਲ ਉਨ੍ਹਾਂ ਕਿਸਾਨਾਂ ਦੇ ਫਸਲਾਂ ਦਾ ਭੁਗਤਾਨ ਹੋਵੇਗਾ, ਜਿਨ੍ਹਾਂ ਦੇ ਰਿਕਾਰਡ ਸਰਕਾਰ ਕੋਲ ਮੌਜੂਦ ਹਨ। ਪ੍ਰੰਤੂ ਪੰਜਾਬ ਦੇ ਹਜ਼ਾਰਾਂ ਅਜਿਹੇ ਕਿਸਾਨ ਹਨ ਜਿਨ੍ਹਾਂ ਦਾ ਰਿਕਾਰਡ ਸਰਕਾਰ ਕੋਲ ਨਹੀਂ ਹੈ, ਕਿਉਂਕਿ ਪੰਜਾਬ ਵਿੱਚ ਲਗਭਗ 40 ਫੀਸਦੀ ਕਿਸਾਨ ਠੇਕੇ ਉੱਤੇ ਜ਼ਮੀਨ ਲੈ ਕੇ ਖੇਤੀ ਕਰਦੇ ਹਨ। ਉਨ੍ਹਾਂ ਨੂੰ ਆਨਲਾਈਨ ਐਮਐਸਪੀ ਦਾ ਲਾਭ ਨਹੀਂ ਮਿਲ ਸਕੇਗਾ। ਫਿਰ ਉਨ੍ਹਾਂ ਦਾ ਕੀ ਹੋਵੇਗਾ?
ਅਰੋੜਾ ਨੇ ਕਿਹਾ ਕਿ ਕੇਂਦਰ ਨੇ ਸੂਬੇ ਨੂੰ ਫਸਲਾਂ ਦੀ ਖਰੀਦ ਲਈ ਲਗਭਗ 24,000 ਕਰੋੜ ਰੁਪਏ ਦੀ ਸੀਸੀਐਲ (ਕੈਸ਼ ਕਰੇਡਿਟ ਲਿਮਟਿਡ) ਕੀਤੀ ਹੈ। ਪ੍ਰੰਤੂ ਜਦੋਂ 40 ਫੀਸਦੀ ਠੇਕੇ ਉਤੇ ਖੇਤੀ ਕਰਨ ਵਾਲੇ ਕਿਸਾਨਾ ਨੂੰ ਸਿੱਧੇ ਆਨਲਾਈਨ ਟਰਾਂਸਫਰ ਦਾ ਲਾਭ ਨਹੀਂ ਮਿਲ ਸਕੇਗਾ, ਤਾਂ ਖਰੀਦ ਲਈ ਦਿੱਤੇ ਗਏ ਕੇਂਦਰ ਦੇ ਪੈਸੇ ਵਿਚੋਂ ਲਗਭਗ 10,000 ਕਰੋੜ ਰੁਪਏ ਘੱਟ ਹੋ ਜਾਣਗੇ। ਜਿਸ ਨਾਲ ਕਾਫੀ ਭਰਮ ਪੈਦਾ ਹੋਵੇਗਾ। ‘ਆਪ’ ਆਗੂ ਨੇ ਕਿਹਾ ਕਿ ਹਜ਼ਾਰਾਂ ਕਿਸਾਨਾਂ ਨੂੰ ਮੰਡੀਆਂ ਤੋਂ ਪੈਸਾ ਨਹੀਂ ਮਿਲੇਗਾ ਅਤੇ ਸਰਕਾਰ ਕੋਲ ਕੋਈ ਰਿਕਾਰਡ ਨਾ ਹੋਣ ਨਾਲ ਅਰਾਜਕਤਾ ਦੀ ਸਥਿਤੀ ਪੈਦਾ ਹੋਵੇਗੀ, ਜਿਸ ਨਾਲ ਮੰਡੀ ਵਿਵਸਥਾ ਤਬਾਹ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਅਤੇ ਆੜਤੀਆਂ ਵਿੱਚ ਭਰਮ ਪੈਦਾ ਕਰਨ ਅਤੇ ਉਨ੍ਹਾਂ ਵਿੱਚ ਫੁੱਟ ਪਾਉਣ ਦੇ ਇਰਾਦੇ ਨਾਲ ਅਜਿਹਾ ਕਰ ਰਹੀ ਹੈ। ਕੇਂਦਰ ਦੇ ਇਸ ਕਦਮ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਦੀ ਸੀਮਾ ਉਤੇ ਅੰਦੋਲਨ ਲਈ ਸਜ਼ਾ ਦੇਣਾ ਹੈ। ਮੋਦੀ ਸਰਕਾਰ ਨੂੰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਉਤੇ ਬੋਝ ਪਾਉਣ ਵਾਲੇ ਹੱਥਕੰਡੇ ਨਹੀਂ ਅਪਣਾਉਣੇ ਚਾਹੀਦੇ। ਕੈਪਟਨ ਅਮਰਿੰਦਰ ਸਿੰਘ ਉਤੇ ਵਿਅੰਗ ਕਰਦੇ ਹੋਏ ਅਰੋੜਾ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਦਾ ਡਾਟਾ ਦੇਣ ਵਾਲੇ ਪ੍ਰਸਤਾਵ ਨੂੰ ਸਵੀਕਾਰ ਕਰਕੇ, ਕੈਪਟਨ ਸਰਕਾਰ, ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਕਰ ਰਹੀ ਹੈ। ਕੈਪਟਨ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਅਸਲ ਵਿੱਚ ਕਿਸਾਨਾਂ ਦੇ ਵਿਰੋਧੀ ਹੈ। ਪਹਿਲਾਂ ਉਹ ਹਾਈਪਾਵਰ ਕਮੇਟੀ ਦੇ ਮੈਂਬਰ ਬਣੇ ਜਿਸ ਨੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ ਅਤੇ ਹੁਣ ਉਹ ਆਪਣੇ ਬੋਸ ਮੋਦੀ ਦੇ ਆਦੇਸ਼ ਉੱਤੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਦੀ ਜਾਣਕਾਰੀ ਕੇਂਦਰ ਸਰਕਾਰ ਨੂੰ ਦੇ ਰਹੇ ਹਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

by Jaspreet Kaur
4 weeks ago
0

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ - 25 - ਗਜ਼ਟਿਡ ਅਧਿਕਾਰੀਆਂ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 