• Latest
  • Trending
ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼

ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼

6 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

56 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

1 hour ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

2 hours ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

4 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

4 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

5 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

6 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Monday, November 23, 2026
No Result
View All Result
26 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼

March 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼
ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼
ਭਾਰਤੀ ਔਰਤਾਂ ਛੇਤੀ ਹੀ ਰੱਖਿਆ ਸੈਨਾਵਾਂ ਦੇ ਯੁੱਧ ਲੜਨ ਵਾਲੇ ਯੂਨਿਟਾਂ ਦਾ ਹਿੱਸਾ ਹੋਣਗੀਆਂ-ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਪ੍ਰਗਟਾਈ

ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਦਾ ਆਗਾਜ਼

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਾ ਐਲਾਨ ਕੀਤਾ ਗਿਆ, ਉਥੇ ਹੀ ਔਰਤਾਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਕਈ ਐਲਾਨ ਅਤੇ ਅਨੇਕਾਂ ਪ੍ਰਾਜੈਕਟਾਂ ਦਾ ਆਗਾਜ਼ ਕਰਕੇ ਇਸ ਦਿਨ ਨੂੰ ਵਿਸ਼ੇਸ਼ ਰੂਪ ਵਿੱਚ ਮਨਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਮੁਲਕ ਛੇਤੀ ਹੀ ਔਰਤਾਂ ਨੂੰ ਰੱਖਿਆ ਸੈਨਾਵਾਂ ਦੇ ਯੁੱਧ ਲੜਨ ਵਾਲੇ ਯੂਨਿਟਾਂ ਵਿੱਚ ਨਵੀਆਂ ਚੁਣੌਤੀਆਂ ਵੀ ਸਰ ਕਰਦਾ ਦੇਖੇਗਾ।
ਸੰਯੁਕਤ ਰਾਸ਼ਟਰ ਅਤੇ ਹੋਰ ਆਲਮੀ ਏਜੰਸੀਆਂ ਦੀ ਭਾਈਵਾਲੀ ਨਾਲ ਮਹਿਲਾ ਕੇਂਦਰਿਤ ਪ੍ਰਾਜੈਕਟਾਂ ਅਤੇ ਔਰਤਾਂ ਲਈ ਵਿਸ਼ੇਸ਼ ਸਾਂਝ ਸ਼ਕਤੀ ਹੈਲਪਡੈਸਕ ਅਤੇ ਹੈਲਪਲਾਈਨ ਦਾ ਵਰਚੁਅਲ ਤੌਰ ‘ਤੇ ਆਗਾਜ਼ ਕਰਦਿਆਂ ਮੁੱਖ ਮੰਤਰੀ ਨੇ ਔਰਤਾਂ ਦੀ ਭਲਾਈ ਅਤੇ ਹੋਰ ਮੌਕਿਆਂ ਨਾਲ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਤਾਂ ਕਿ ਉਨ੍ਹਾਂ ਨੂੰ ਤਰੱਕੀ ਤੇ ਵਿਕਾਸ ਯੋਗ ਬਣਾਇਆ ਜਾ ਸਕੇ।
ਨਵੇਂ ਬਦਲਦੇ ਦੌਰ ਵਿੱਚ ਔਰਤਾਂ ਵੱਲੋਂ ਗੌਰਵਮਈ ਅਹੁਦੇ ਹਾਸਲ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੈਪਸੀਕੋ ਦੀ ਚੇਅਰਪਰਸਨ ਦਾ ਜ਼ਿਕਰ ਕੀਤਾ ਜਿਸ ਦੀ ਮੁਖੀ ਭਾਰਤ ਦੀ ਜੰਮਪਲ ਮਹਿਲਾ ਹੈ ਅਤੇ ਔਰਤਾਂ ਸਿਰਫ ਜਹਾਜ਼ ਹੀ ਨਹੀਂ ਸਗੋਂ ਲੜਾਕੂ ਜਹਾਜ਼ ਰਾਫੇਲ ਵੀ ਉਡਾ ਰਹੀਆਂ ਹਨ। ਉਨ੍ਹਾਂ ਨੇ ਹੁਸ਼ਿਆਰਪੁਰ ਦੀ ਲੜਕੀ ਤਾਨੀਆ ਸ਼ੇਰਗਿੱਲ ਦਾ ਵੀ ਜ਼ਿਕਰ ਕੀਤਾ ਜਿਸ ਨੇ ਸਾਲ 2020 ਦੀ ਗਣਤੰਤਰ ਦਿਵਸ ਦੀ ਪਰੇਡ ਵਿਖੇ ਮਰਦ ਫੌਜੀ ਟੁਕੜੀਆਂ ਦੀ ਅਗਵਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਹੋਣ ਦਾ ਮਾਣ ਖੱਟਿਆ। ਉਨ੍ਹਾਂ ਕਿਹਾ ਕਿ ਇਹ ਸਮਾਂ ਵੀ ਆਵੇਗਾ ਜਦੋਂ ਇਜ਼ਰਾਇਲ ਤੇ ਕੁਝ ਮੁਲਕਾਂ ਵਾਂਗ ਭਾਰਤ ਰੱਖਿਆ ਸੈਨਾਵਾਂ ਦੇ ਯੁੱਧ ਲੜਨ ਵਾਲੇ ਯੂਨਿਟਾਂ ਵਿੱਚ ਔਰਤਾਂ ਨੂੰ ਜ਼ਿੰਮੇਵਾਰੀ ਨਿਭਾਉਂਦੇ ਦੇਖਣਗੇ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਜ਼ਾਹਰ ਕੀਤੀ ਕਿ ਪ੍ਰੀਖਿਆਵਾਂ ਵਿੱਚ ਕੁੜੀਆਂ ਲਗਾਤਾਰ ਲੜਕਿਆਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾ ਰਹੀਆਂ ਹਨ, ਸਵੈ-ਸਹਾਇਤਾ ਗਰੁੱਪਾਂ ਰਾਹੀਂ ਗਰੀਬ ਪਰਿਵਾਰਾਂ ਦੀ ਆਮਦਨ ਵਧਾ ਰਹੀਆਂ ਹਨ ਅਤੇ ਇੱਥੋਂ ਤੱਕ ਕਿ ਰੱਖਿਆ ਸੈਨਾਵਾਂ ਵਿੱਚ ਮੁਲਕ ਦੀ ਸੇਵਾ ਕਰ ਰਹੀਆਂ ਹਨ ਜਦਕਿ ਇਸ ਦੇ ਨਾਲ-ਨਾਲ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਮਾਂ, ਪਤਨੀ, ਭੈਣ ਅਤੇ ਧੀ ਦੀ ਭੂਮਿਕਾ ਵੀ ਅਦਾ ਕਰ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਔਰਤਾਂ ਦੀ ਬਰਾਬਰੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਪ੍ਰਤੀ ਕੰਮ ਕਰਨ ਦਾ ਸੱਦਾ ਦਿੱਤਾ ਕਿਉਂਕਿ ਔਰਤਾਂ ਦੇ ਅਧਿਕਾਰਾਂ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਪਰਿਵਾਰ ਸਹੀ ਮਾਅਨਿਆਂ ਵਿੱਚ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਅਤੇ ਪੰਚਾਇਤੀ ਤੇ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਪਹਿਲਾਂ ਹੀ ਮੁਹੱਈਆ ਕਰਵਾ ਦਿੱਤਾ ਹੈ।
ਅੱਜ ਸ਼ੁਰੂ ਕੀਤੀਆਂ ਸਕੀਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਨੋਖੇ ਉਪਰਾਲੇ ਔਰਤਾਂ ਵਿਰੁੱਧ ਅਪਰਾਧਾਂ ਤੋਂ ਹਿਫਾਜ਼ਤ ਕਰਨਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਸਿਲੇਬਸ ਵਿੱਚ ਲਿੰਗ ਸੰਵੇਦਨਾ ਪਾਠਕ੍ਰਮ ਨੂੰ ਲਾਗੂ ਕਰਨ ਅਤੇ ਔਰਤਾਂ ਨੂੰ ਹੁਨਰ ਸਿਖਲਾਈ ਦੇਣ ਲਈ ਯਤਨ ਜਾਰੀ ਹਨ ਤਾਂ ਕਿ ਉਨ੍ਹਾਂ ਦੇ ਰੋਜ਼ਗਾਰ, ਸਮਰੱਥਾ ਨਿਰਮਾਣ ਅਤੇ ਅਨੀਮੀਆ ਦੇ ਖਾਤਮੇ ਵਿੱਚ ਸੁਧਾਰ ਲਿਆਂਦਾ ਜਾ ਸਕੇ।
ਯੂ.ਐਨ. ਮਹਿਲਾ, ਯੂ.ਐਨ.ਡੀ.ਪੀ. (ਸੰਯੁਕਤ ਰਾਸ਼ਟਰ ਵਿਕਾਸ ਫੰਡ), ਯੂ.ਐਨ. ਵਸੋਂ ਫੰਡ, ਜੇ.-ਪੀ.ਏ.ਐਲ. (ਅਬਦੁਲ ਲਤੀਫ ਜਮੀਲ ਪਾਵਰਟੀ ਐਕਸ਼ਨ ਲੈਬ) ਅਤੇ ਐਫ.ਯੂ.ਈ.ਐਲ. (ਫਿਊਲ ਫਰੈਂਡਜ਼ ਫਾਰ ਐਨਰਜ਼ਿਗ ਲਾਈਵਜ਼) ਨਾਲ ਸਬੰਧਤ ਪ੍ਰਾਜੈਕਟਾਂ ਤੋਂ ਇਲਾਵਾ ਮੁੱਖ ਮੰਤਰੀ ਨੇ ਸਾਰੇ 383 ਪੁਲੀਸ ਥਾਣਿਆਂ ਵਿੱਚ ਸਾਂਝ ਸ਼ਕਤੀ ਹੈਲਪਡੈਸਕ ਅਤੇ ਪੰਜਾਬ ਪੁਲੀਸ ਵੱਲੋਂ ਚਲਾਈ ਜਾਣ ਵਾਲੀ 181 ਸਾਂਝ ਸ਼ਕਤੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਜੋ ਮਹਿਲਾਵਾਂ ਦੇ ਨਾਲ-ਨਾਲ ਬੱਚਿਆਂ ਅਤੇ ਬਜ਼ੁਰਗਾਂ ਦੇ ਸ਼ਿਕਵੇ-ਸ਼ਿਕਾਇਤਾਂ ਉਪਰ ਕਾਰਵਾਈ ਕਰੇਗਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗਾਂ ਦੇ ਮਾਸਟਰ ਕਾਡਰ ਵਿੱਚ 2407 ਔਰਤਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਮਹਿਲਾਵਾਂ ਨੇ ਹਮੇਸ਼ਾ ਹੀ ਹਰੇਕ ਖੇਤਰ ਜਿਵੇਂ ਸਿਵਲ ਸੇਵਾਵਾਂ, ਖੇਡਾਂ, ਰੱਖਿਆ ਸੇਵਾਵਾਂ, ਉੱਚ ਤਕਨੀਕੀ ਅਤੇ ਡਾਕਟਰੀ ਸਿੱਖਿਆ ਆਦਿ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਲੜਕੀਆਂ ਅਤੇ ਲੜਕਿਆਂ ਦੀ ਬਰਾਬਰੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਸਿੱਟੇ ਵਜੋਂ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਹੋਇਆ ਹੈ, ਸਾਲ 2013-14 ਵਿੱਚ 890 ਲੜਕੀਆਂ ਪ੍ਰਤੀ 1000 ਲੜਕੇ ਸਨ, ਜੋ ਕਿ ਸਾਲ 2019-20 ਵਿਚ ਵਧ ਕੇ 920 ਲੜਕੀਆਂ ਪ੍ਰਤੀ 1000 ਲੜਕੇ ਹੋ ਗਿਆ। ਉਨ੍ਹਾਂ ਨੇ ਸਾਲ 2021-22 ਦੇ ਬਜਟ ਵਿੱਚ ਸ਼ਗਨ ਸਕੀਮ ਦੀ ਗਰਾਂਟ 21,000 ਰੁਪਏ ਤੋਂ ਵਧਾ ਕੇ 51,000 ਰੁਪਏ ਅਤੇ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰਨ ਲਈ ਮੁੱਖ ਮੰਤਰੀ ਦਾ ਵੀ ਧੰਨਵਾਦ ਕੀਤਾ।
ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਯਾਤਰਾ ਦੀ ਆਗਿਆ ਦੇਣ ਸਬੰਧੀ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਝਾਅ ਦਿੱਤਾ ਕਿ ਲੜਕੀਆਂ ਨੂੰ ਸੋਸ਼ਣ ਤੋਂ ਬਚਾਉਣ ਲਈ ਇਨ੍ਹਾਂ ਬੱਸਾਂ ਵਿੱਚ ਘੱਟੋ-ਘੱਟ 50 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਪ੍ਰਤੀ ਮਹਿਲਾਵਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਸਾਂਝ ਸ਼ਕਤੀ ਹੈਲਪਡੈਸਕ ਅਤੇ 181 ਹੈਲਪਲਾਈਨ ਵਰਗੇ ਉਪਰਾਲੇ ਸ਼ੁਰੂ ਕਰਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ 15 ਸਾਲਾ ਲੜਕੀ ਜਯੋਤੀ ਦਾ ਮਹਿਲਾ ਸਸ਼ਕਤੀਕਰਨ ਦਾ ਰੋਲ ਮਾਡਲ ਵਜੋਂ ਸਨਮਾਨ ਕਰਨ ਦੀ ਸਿਫਾਰਸ਼ ਕੀਤੀ ਜੋ 1200 ਕਿਲੋਮੀਟਰ ਸਾਈਕਲ ਚਲਾ ਕੇ ਆਪਣੇ ਦਿਵਿਆਂਗ ਪਿਤਾ ਨੂੰ ਗੁਰੂਗ੍ਰਾਮ ਤੋਂ ਦਰਭੰਗ ਤੱਕ ਲੈ ਕੇ ਗਈ ਸੀ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਸਮਾਜ ਵਿੱਚ ਔਰਤਾਂ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੇ ਠੋਸ ਯਤਨਾਂ ਦੀ ਸ਼ਲਾਘਾ ਕੀਤੀ।
ਆਪਣੇ ਸਵਾਗਤੀ ਭਾਸ਼ਣ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਪੰਜਾਬ ਭਵਨ ਵਿਖੇ ਕਰਵਾਏ ਮੁੱਖ ਵਰਚੁਅਲ ਪ੍ਰੋਗਰਾਮ ਦੇ ਨਾਲ-ਨਾਲ ਸੂਬਾ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਬਲਾਕ ਪੱਧਰਾਂ ‘ਤੇ ਇਕੋ ਸਮੇਂ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਤੋਂ ਇਲਾਵਾ ਇਸ ਵਿਸ਼ਾਲ ਸਮਾਗਮ ਵਿੱਚ 158 ਕਾਲਜਾਂ, 14 ਨਿੱਜੀ ਯੂਨੀਵਰਸਿਟੀ ਦੇ ਕੈਂਪਸ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕੈਂਪਸ ਤੋਂ ਇਲਾਵਾ 1150 ਪਿੰਡਾਂ ਅਤੇ ਕਸਬਿਆਂ ਦੇ ਸ਼ਹਿਰੀ/ਪੇਂਡੂ ਵਸਨੀਕ ਵੀ ਸ਼ਾਮਲ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI) ਨੇ ਸੋਮਵਾਰ ਨੂੰ ਕਿਹਾ ਕਿ ਨਿਰੀਖਣ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 