
ਚੰਡੀਗੜ੍ਹ 11 ਮਾਰਚ ( ਵਿਸ਼ਵ ਵਾਰਤਾ ਡੈਸਕ ) ਕੋਵਿਡ -19 ਦੇ ਦੋਬਾਰਾ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਮੁੱਖ ਮੰਤਰੀ ਦੇ ਆਪਣੇ ਜਿਲੇ ਪਟਿਆਲਾ ਵਿਚ ਵੀ ਕੱਲ 12 ਮਾਰਚ ਤੋਂ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ । ਇੱਥੇ ਇਹ ਗੱਲ ਵਰਨਣ ਯੋਗ ਹੈ ਕਿ ਪੰਜਾਬ ਦੇ ਚਾਰ ਜਿਲ੍ਹਿਆਂ ਵਿੱਚ ਪਹਿਲਾਂ ਹੀ ਦੋਆਬੇ ਦੇ ਚਾਰ ਜਿਲ੍ਹਿਆਂ ਜਲੰਧਰ , ਹੋਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਰਾਤ ਦਾ ਕਰਫਿਊ ਲਗਾ ਹੋਇਆ ਹੈ । ਇਹ ਵੀ ਜਾਣਕਾਰੀ ਮਿਲੀ ਹੈ ਕਿ ਕੁਝ ਹੋਰ ਜਿਲ੍ਹਿਆਂ ਜਿੱਥੇ ਕਿ ਕੋਵਿਡ ਦੇ ਮਰੀਜ਼ਾਂ ਦਾ ਵਾਧਾ ਹੋ ਰਿਹਾ ਹੈ ਉੱਥੇ ਵੀ ਰਾਤ ਦਾ ਕਰਫਿਊ ਲਗਾਇਆ ਜਾ ਸਕਦਾ ਹੈ।





















