• Latest
  • Trending
ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ

ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ

6 years ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

3 minutes ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

13 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

1 hour ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

1 hour ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

1 hour ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

1 hour ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

2 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

2 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

3 hours ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

3 hours ago
Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ

March 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ
ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ
ਪ੍ਰਭਾਵਿਤ ਇਲਾਕਿਆਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦਾ ਹੋਵੇ ਟੀਕਾਕਰਨ  
ਆਮ ਗਤੀਵਿਧੀਆਂ ਬਹਾਲ ਕਰਨ ਲਈ ਜੱਜਾਂ, ਵਿਦਿਆਰਥੀਆਂ ਤੇ ਅਧਿਆਪਕਾਂ, ਸਿਆਸਤਦਾਨਾਂ ਆਦਿ ਲਈ ਟੀਕਾਕਰਨ ਦੀ ਵਕਾਲਤ
ਪੰਜਾਬ ਵਿਚ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਵਾਇਰਸ ਨਾਲ ਨਿਪਟਣ ਲਈ ਤਿਆਰ ਕੀਤੀ ਜਾ ਰਹੀ ਹੈ ਸਖ਼ਤ ਨੀਤੀ-ਮੁੱਖ ਮੰਤਰੀ 
ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਲਈ ਆਖਿਆ

ਚੰਡੀਗੜ, 17 ਮਾਰਚ (ਵਿਸ਼ਵ ਵਾਰਤਾ)-ਸੂਬੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਵਧ ਕੇ 12,616 ਹੋ ਜਾਣ ਅਤੇ ਰੋਜ਼ਾਨਾ ਪਾਜ਼ੇਟਿਵਿਟੀ ਦਰ 5 ਫੀਸਦੀ ਤੋਂ ਟੱਪ ਜਾਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਦੀ ਅਪੀਲ ਕੀਤੀ ਤਾਂ ਕਿ ਚੋਣਵੇਂ ਖੇਤਰਾਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਸਖ਼ਤ ਨੀਤੀ ਦਾ ਐਲਾਨ ਕੀਤਾ। 
ਮੁੱਖ ਮੰਤਰੀ ਨੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ, ਜੱਜਾਂ, ਬੱਸ ਡਰਾਈਵਰਾਂ ਤੇ ਕੰਡਕਟਰਾਂ, ਪੰਚਾਂ/ਸਰਪੰਚਾਂ, ਮੇਅਰ/ਨਗਰ ਕੌਂਸਲਾਂ ਦੇ ਪ੍ਰਧਾਨਾਂ/ਕੌਂਸਲਰਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਆਦਿ ਲਈ ਪੇਸ਼ਾ ਅਧਾਰਿਤ ਟੀਕਾਕਰਨ ਲਈ ਆਖਿਆ ਤਾਂ ਕਿ ਅਹਿਮ ਗਤੀਵਿਧੀਆਂ ਆਮ ਵਾਂਗ ਚਲਾਉਣ ਅਤੇ ਕਰੋਨਾ ਫੈਲਾਉਣ ਵਾਲਿਆਂ ਨੂੰ ਰੋਕਣ ਲਈ ਰਾਹ ਪੱਧਰਾ ਹੋ ਸਕੇ। ਉਨਾਂ ਨੇ ਅਦਾਲਤਾਂ ਵੀ ਛੇਤੀ ਖੋਲਣ ਦੀ ਵਕਾਲਤ ਕੀਤੀ ਤਾਂ ਕਿ ਨਾਗਰਿਕਾਂ ਲਈ ਇਨਸਾਫ ਦੀ ਉਡੀਕ ਖਤਮ ਹੋ ਸਕੇ। ਇਸ ਦੇ ਨਾਲ ਹੀ ਉਨਾਂ ਨੇ ਸਕੂਲ ਅਤੇ ਕਾਲਜ ਵੀ ਛੇਤੀ ਖੋਲਣ ਦੀ ਪੈਰਵੀ ਕੀਤੀ ਤਾਂ ਕਿ ਸਿੱਖਿਆ ਦੇ ਰੂਪ ’ਚ ਗਰੀਬ ਅਤੇ ਪ੍ਰਭਾਵੀ ਪਰਿਵਾਰਾਂ ਦਰਮਿਆਨ ਫਰਕ ਮੇਟਿਆ ਜਾ ਸਕੇ। 
ਮੁੱਖ ਮੰਤਰੀ ਨੇ ਕੋਵਿਡ ਤੋਂ ਬਚਾਅ, ਵੱਡੀ ਪੱਧਰ ’ਤੇ ਸਮਾਜਿਕ ਤੇ ਧਾਰਮਿਕ ਇਕੱਠ ਅਤੇ ਸਕੂਲਾਂ, ਕਾਲਜਾਂ ਨੂੰ ਆਮ ਵਾਂਗ ਖੋਲਣ ਦੇ ਯਤਨਾਂ ਵਿਚ ਢਿੱਲ ਵਰਤਣ ਕਰਕੇ ਕੇਸ ਵਧਣ ਦਾ ਕਾਰਨ ਦੱਸਿਆ। ਉਨਾਂ ਕਿਹਾ ਕਿ ਸੂਬੇ ਦੀ ਨੌਜਵਾਨ ਆਬਾਦੀ ਵਿਚ ਵੱਡੀ ਪੱਧਰ ’ਤੇ ਪਾਜ਼ੇਟਿਵ ਕੇਸ ਦੇਖੇ ਜਾ ਰਹੇ ਹਨ। ਉਨਾਂ ਕਿਹਾ ਕਿ ਇਹ ਸਥਿਤੀ ਚਿੰਤਾਜਨਕ ਬਣ ਰਹੀ ਹੈ ਕਿਉਂਕਿ ਸੋਮਵਾਰ ਨੂੰ ਸੂਬੇ ਵਿਚ ਕੁੱਲ 1475 ਕੇਸ ਸਾਹਮਣੇ ਆਏ ਅਤੇ 38 ਮੌਤਾਂ ਹੋਈਆਂ ਸਨ ਅਤੇ ਬੀਤੇ ਦਿਨ 1843 ਕੇਸ ਸਾਹਮਣੇ ਆਏ ਅਤੇ 43 ਮੌਤਾਂ ਹੋਈਆਂ। ਉਨਾਂ ਇਹ ਵੀ ਦੱਸਿਆ ਕਿ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨਾਂ ਕਿਹਾ, ‘‘ਅਸੀਂ ਨੀਤੀ ਬਣਾ ਰਹੇ ਹਾਂ, ਅਸੀਂ ਭਲਕ ਤੋਂ ਸਖ਼ਤੀ ਵਰਤਾਂਗੇ।’’
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਵਰਚੂਅਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਕੋਈ ਵੀ ਇਲਾਕਾ, ਜਿੱਥੇ ਹਫਤਾਵਰੀ ਟੈਸਟਿੰਗ ਦੌਰਾਨ ਪਾਜ਼ੇਟੀਵਿਟੀ ਦਰ ਦੁਗੱਣੀ ਹੁੰਦੀ ਹੈ, ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਤੁਰੰਤ ਵਿਚਾਰ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਕਦਮ ਨਾਲ ਹਰੇਕ ਪੜਾਅ ਵਿਚ ਆਬਾਦੀ ਦੇ ਇੱਕ ਛੋਟੇ ਵਰਗ ਦੇ ਟੀਕਾਕਰਨ ਕੀਤੇ ਜਾਣ ਦੇ ਪੜਾਵਾਂ ਨਾਲੋਂ ਬਿਹਤਰ ਨਤੀਜੇ ਸਾਹਮਣੇ ਆਉਣਗੇ। ਉਨਾਂ ਕਿਹਾ ਕਿ ਜਨਵਰੀ ਵਿਚ ਰੋਜ਼ਾਨਾ ਦੀ ਪਾਜ਼ੇਟੀਵਿਟੀ ਦਰ ਇਕ ਫੀਸਦੀ ਤੋਂ ਘੱਟ ਸੀ ਜੋ ਕਿ ਮਾਰਚ ਵਿਚ 5 ਫੀਸਦੀ ਤੋਂ ਵਧ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ 54 ਲੱਖ ਟੈਸਟ ਕੀਤੇ ਗਏ ਹਨ ਜਿਸ ਵਿੱਚੋਂ 1.99 ਲੱਖ ਪਾਜ਼ੇਟਿਵ ਕੇਸ ਪਾਏ ਗਏ ਅਤੇ ਇਸ ਵਾਇਰਸ ਨਾਲ ਹੁਣ ਤੱਕ 6099 ਲੋਕਾਂ ਦੀ ਮੌਤ ਹੋ ਚੁੱਕੀ ਹੈ। 
ਮੁੱਖ ਮੰਤਰੀ ਨੇ ਇਸ ਗੱਲ ਦੀ ਸਿਫਾਰਸ਼ ਕੀਤੀ ਕਿ ਚੋਣਵੇਂ ਖੇਤਰਾਂ ਵਿੱਚ ਸਮੁੱਚੀ ਵਸੋਂ ਨੂੰ ਕਵਰ ਕਰਨ ਤੋਂ ਇਲਾਵਾ ਸੂਬੇ ਵਿੱਚ ਗੁਰਦੇ ਅਤੇ ਜਿਗਰ ਦੀਆਂ ਸਹਿ-ਬਿਮਾਰੀਆਂ ਵਾਲੇ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੀ ਕਵਰ ਕਰਨਾ ਚਾਹੀਦਾ ਹੈ ਕਿਉ ਜੋ ਪੰਜਾਬ ਵਿਚ ਦੂਜਾ ਸਿਖਰ ਜਾਰੀ ਹੈ ਜੋ ਕਿ ਫਰਵਰੀ-2021 ਦੇ ਮੱਧ ਵਿੱਚ ਸ਼ੁਰੂ ਹੋਇਆ ਹੈ।
ਵਾਇਰਸ ਦੇ ਨਵੇਂ ਰੂਪ ਦੀ ਭੂਮਿਕਾ ਬਾਰੇ ਅਸਪੱਸ਼ਟਤਾ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਵਾਇਰਲ ਸਬੰਧੀ ਤਰਤੀਬ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਖਾਸ ਕਰਕੇ ਪੰਜਾਬ ਵਿੱਚ ‘‘ਜਿੱਥੇ ਹੁਣ 50 ਫੀਸਦੀ ਤੋਂ ਵੱਧ ਕੇਸ 40 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਸਾਨੂੰ ਤੁਰੰਤ ਸਮੀਖਿਆ ਕਰਨ ਦੀ ਲੋੜ ਹੈ ਕਿ ਇਹ ਕਿਤੇ ਪਰਿਵਰਤਨ ਦਾ ਕਾਰਨ ਤਾਂ ਨਹੀਂ ਹਨ।’’ ਉਨਾਂ ਨੇ ਖੁਲਾਸਾ ਕੀਤਾ ਕਿ ਇਸ ਸਬੰਧੀ ਸੂਬੇ ਨੇ ਵੱਡੀ ਗਿਣਤੀ ਵਿੱਚ ਸੈਂਪਲ ਭੇਜੇ ਹਨ ਪਰ ਬਹੁਤ ਥੋੜਿਆਂ ਦਾ ਨਤੀਜਾ ਆਇਆ ਹੈ ਜਿਨਾਂ ਵਿੱਚੋਂ ਦੋ ਵਿੱਚ ਪਰਿਵਰਤਨ ਦੀ ਮੌਜੂਦਗੀ ਦਰਸਾਉਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਉਦਿਆਂ ਕੇਂਦਰ ਕੋਲੋ ਸੂਬਾਈ ਆਫ਼ਤ ਰਾਹਤ ਫੰਡ, ਜੋ ਸੂਬੇ ਕੋਲ ਪਹਿਲਾਂ ਹੀ ਮੌਜੂਦ ਹਨ, ਕੋਵਿਡ ਪ੍ਰਬੰਧਨ ਲਈ ਵਰਤਣ ਦੀ ਆਗਿਆ ਦਿੱਤੀ ਜਾਵੇ। ਉਨਾਂ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦਾ ਕੇਂਦਰੀ ਗ੍ਰਹਿ ਮੰਤਰਾਲਾ ਇਸ ਦੀ ਤੁਰੰਤ ਪ੍ਰਵਾਨਗੀ ਜਾਰੀ ਕਰੇ।
ਟੀਕਾਕਰਨ ’ਤੇ ਪ੍ਰਗਤੀ ਬਾਰੇ ਗੱਲ ਕਰਦਿਆਂ ਉਨਾਂ ਮੀਟਿੰਗ ਦੌਰਾਨ ਦੱਸਿਆ ਕਿ 50 ਫ਼ੀਸਦੀ ਤੋਂ ਵੱਧ ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੇ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਲੈ ਲਈ ਹੈ। ਇਸ ਦੇ ਨਾਲ ਹੀ 60 ਸਾਲ ਤੋਂ ਵੱਧ ਉਮਰ ਅਤੇ 45 ਸਾਲ ਤੋਂ ਵੱਧ ਉਮਰ ਦੇ ਸਹਿ-ਰੋਗਾਂ ਨਾਲ ਪੀੜਤ 1.10 ਲੱਖ ਤੋਂ ਵੱਧ ਆਮ ਲੋਕਾਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਉਨਾਂ ਅੱਗੇ ਦੱਸਿਆ ਕਿ ਪ੍ਰਾਇਮਰੀ ਸਿਹਤ ਕੇਂਦਰਾਂ ਦੇ ਪੱਧਰ ਤੱਕ ਦੀਆਂ ਸਾਰੀਆਂ ਜਨਤਕ ਸਿਹਤ ਸੰਸਥਾਵਾਂ ਨੇ ਕੋਵਿਡ ਟੀਕਾਕਰਨ ਕੇਂਦਰਾਂ ਵਜੋਂ ਕੰਮ ਕਰਨਾ ਸੁਰੂ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਨੂੰ ਇਹ ਸਹੂਲਤ ਉਨਾਂ ਦੇ ਨੇੜੇ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਸਾਰੀਆਂ ਜਨਤਕ ਸਿਹਤ ਸੰਸਥਾਵਾਂ ਵੱਲੋਂ ਹਫਤੇ ਦੇ ਸਾਰੇ 7 ਦਿਨਾਂ ਲਈ ਟੀਕਾਕਰਨ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੋਰ ਨਿੱਜੀ ਸਿਹਤ ਸੰਸਥਾਵਾਂ ਨੂੰ ਕੋਵਿਡ ਟੀਕਾਕਰਨ ਕੇਂਦਰਾਂ ਵਜੋਂ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਟੀਕਾ ਲਗਵਾਉਣ ਵਾਲੇ ਵਿਅਕਤੀ ਨੂੰ ਬੁਖਾਰ, ਸਰੀਰ ਵਿੱਚ ਹਲਕਾ ਦਰਦ ਜਾਂ ਹੋਰ ਕੋਈ ਤਕਲੀਫ਼ ਹੋਣ ਦੀ ਸਥਿਤੀ ਵਿੱਚ ਪੈਰਾਸੀਟਾਮੋਲ 650 ਐਮ.ਜੀ ਦੀਆਂ 10 ਗੋਲੀਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਕੋਵਿਡ ਅਤੇ ਟੀਕਾਕਰਨ ਸਬੰਧੀ ਅਫ਼ਵਾਹਾਂ ਖ਼ਾਰਜ ਕਰਨ ਲਈ ਮਿਸ਼ਨ ਫ਼ਤਹਿ ਰਾਹੀਂ ਵਿਆਪਕ ਸੋਸ਼ਲ ਮੀਡੀਆ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਸੁਝਾਅ ਦਿੱਤਾ ਕਿ ਸੂਬੇ ਵਿੱਚ ਟੀਕਾਕਰਨ ਦੀ ਗਤੀ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਵਧੇਰੇ ਕੇਸਾਂ ਵਾਲੇ ਜ਼ਿਲਿਆਂ ਲਈ ਵੱਖਰੀ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ।
ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵੱਲੋਂ ਸਮਾਜਿਕ ਇਕੱਠਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਤਹਿਤ ਇਨਡੋਰ ਸਮਾਗਮਾਂ ਲਈ ਵੱਧ ਤੋਂ ਵੱਧ 100 ਅਤੇ ਆਊਟਡੋਰ ਸਮਾਗਮਾਂ ਲਈ 200 ਵਿਅਕਤੀਆਂ ਦੇ ਇੱਕਠ ਨੂੰ ਹੀ ਆਗਿਆ ਦਿੱਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ 9 ਜ਼ਿਲਿਆਂ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਇਆ ਗਿਆ ਹੈ, ਜਦੋਂਕਿ ਦੂਜੇ ਜ਼ਿਲਿਆਂ ਨੂੰ ਲਗਾਤਾਰ ਸਥਿਤੀ ਦਾ ਜਾਇਜ਼ਾ ਲੈਣ ਅਤੇ ਉਸ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਆਬਕਾਰੀ ਅਤੇ ਕਰ ਵਿਭਾਗ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਰੇ ਹੋਟਲਾਂ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਵਿਖੇ ਕੋਵਿਡ ਨਿਗਰਾਨ ਨਿਯੁਕਤ ਕਰਨ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ, ਪੰਜਾਬ ਪੁਲਿਸ ਵੱਲੋਂ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਵਿਰੁੱਧ ਕਾਰਵਾਈ ਕਰਨ ਲਈ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ, ਵੱਡੀ ਗਿਣਤੀ ਵਿਚ ਚਲਾਨ ਜਾਰੀ ਕੀਤੇ ਜਾ ਰਹੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਸਾਰੇ ਸਕੂਲ ਅਤੇ ਆਂਗਨਵਾੜੀ ਕੇਂਦਰ ਬੰਦ ਕਰ ਦਿੱਤੇ ਗਏ ਹਨ, ਜਦਕਿ ਸਿਹਤ ਸੰਭਾਲ ਕਰਮਚਾਰੀਆਂ, ਜਿਨਾਂ ਨੇ ਟੀਕਾ ਨਹੀਂ ਲਗਵਾਇਆ ਹੈ, ਉਨਾਂ ਨੂੰ ਆਪਣੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਕੋਵਿਡ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।
ਕੋਵਿਡ ਟੈਸਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਰੋਜ਼ਾਨਾ 30,000 ਤੋਂ ਵੱਧ ਕੋਵਿਡ ਟੈਸਟ ਕੀਤੇ ਜਾ ਰਹੇ ਹਨ, ਜਿਨਾਂ ਵਿਚੋਂ 90% ਤੋਂ ਵੱਧ ਆਰਟੀ-ਪੀਸੀਆਰ ਅਤੇ 10% ਤੋਂ ਘੱਟ ਰੈਪਿਡ ਐਂਟੀਜੇਨ ਟੈਸਟ (ਆਰਏਟੀ) ਕੀਤੇ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਦੀ ਪ੍ਰਤੀ ਮਿਲੀਅਨ ਟੈਸਟਿੰਗ ਕੌਮੀ ਔਸਤ ਤੋਂ ਵੱਧ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੀੜਤ ਲੋਕਾਂ ਦੀ ਦੇਖਭਾਲ ਲਈ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਸੂਬੇ ਵਿਚ ਕੋਵਿਡ ਮਰੀਜ਼ਾਂ ਲਈ 8,000 ਆਕਸੀਜ਼ਨ ਵਾਲੇ ਬੈੱਡ, 1,500 ਤੋਂ ਵੱਧ ਆਈਸੀਯੂ ਬੈੱਡ ਅਤੇ ਲੈਵਲ -2 ਤੇ ਲੈਵਲ -3 ਦੇ ਲਗਭਗ 800 ਵੈਂਟੀਲੇਟਰ ਮੌਜੂਦ ਹਨ। ਉਨਾਂ ਅੱਗੇ ਕਿਹਾ ਕਿ ਇਸ ਸਮੇਂ 10-15% ਲੈਵਲ -2 ਅਤੇ ਲੈਵਲ-3 ਬੈੱਡ ਹੀ ਮਰੀਜ਼ਾਂ ਦੁਆਰਾ ਵਰਤੇ ਜਾ ਰਹੇ ਹਨ ਅਤੇ ਬਾਕੀ ਸਾਰੇ ਬੈੱਡ ਖਾਲੀ ਹਨ।
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਨੇ ਪਿਛਲੇ ਇਕ ਸਾਲ ਦੌਰਾਨ ਲਗਭਗ 4,000 ਹੋਰ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਸ਼ਾਮਲ ਕੀਤਾ ਗਿਆ, ਜਿਸ ਵਿੱਚ 500 ਮੈਡੀਕਲ ਅਫਸਰ, 300 ਮਾਹਿਰ ਡਾਕਟਰ, 500 ਨਰਸਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਸ਼ਾਮਲ ਹੈ। ਉਨਾਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਦੇ ਪ੍ਰਬੰਧਨ ਲਈ ਲੋੜੀਂਦੀਆਂ ਹਰ ਤਰਾਂ ਦੀਆਂ ਦਵਾਈਆਂ ਅਤੇ ਹੋਰ ਵਰਤੋਂ ਦੀਆਂ ਚੀਜ਼ਾਂ ਉਪਲਬਧ ਹਨ, ਜਿਸ ਵਿਚ ਰੇਮਿਡੇਜ਼ੀਵਿਰ ਟੀਕਾ ਅਤੇ ਹੋਰ ਐਂਟੀ-ਵਾਇਰਲ ਦਵਾਈਆਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਮਰੀਜ਼ਾਂ ਦੀ ਸ਼ਿਫਟਿੰਗ ਲਈ 25 ਐਡਵਾਂਸਡ ਲਾਈਫ ਸਪੋਰਟ ਅਤੇ 300 ਬੇਸਿਕ ਲਾਈਫ ਸਪੋਰਟ ਐਂਬੂਲੈਂਸਾਂ ਉਪਲਬਧ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਮਾਹਿਰਾਂ ਦਾ ਗਰੁੱਪ ਰੋਜ਼ਾਨਾ ਸ਼ਾਮ 7.30 ਵਜੇ ਸਾਰੇ ਲੈਵਲ-2 ਅਤੇ ਲੈਵਲ-3 ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਸਮੀਖਿਆ ਮੀਟਿੰਗਾਂ ਕਰਦੇ ਹਨ। ਉਨਾਂ ਅੱਗੇ ਕਿਹਾ ਕਿ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਨੂੰ ਦੋ ਹਫਤਿਆਂ ਲਈ ਚੋਣਵੀਆਂ ਸਰਜਰੀਆਂ ਮੁਲਤਵੀ ਕਰਨ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕੋਵਿਡ ਮਰੀਜ਼ਾਂ ਲਈ ਵਧੇਰੇ ਬੈੱਡਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।    
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

Most Popular

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

by Ranjit Singh
3 days ago
0

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫੇਰ ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 