• Latest
  • Trending
ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਥਾਂ ਥਾਂ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਕਣਕ ਦੀ ਖ੍ਰੀਦ ‘ਚ ਅੜਿੱਕੇ ਵਾਲਾ ਐਫ ਸੀ ਆਈ ਦਾ ਫੈਸਲਾ ਵਾਪਸ ਲੈਣ ਸਬੰਧੀ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨੂੰ ਭੇਜੇ ਮੰਗ ਪੱਤਰ

6 years ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

11 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

15 minutes ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

35 minutes ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

45 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

Hindi News
English News
Wednesday, November 25, 2026
No Result
View All Result
18 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਥਾਂ ਥਾਂ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਕਣਕ ਦੀ ਖ੍ਰੀਦ ‘ਚ ਅੜਿੱਕੇ ਵਾਲਾ ਐਫ ਸੀ ਆਈ ਦਾ ਫੈਸਲਾ ਵਾਪਸ ਲੈਣ ਸਬੰਧੀ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨੂੰ ਭੇਜੇ ਮੰਗ ਪੱਤਰ

March 19, 2021
in ਖਬਰਾਂ, ਚੰਡੀਗੜ੍ਹ, ਪੰਜਾਬ

ਭਗਤਾ ਭਾਈ (ਬਠਿੰਡਾ) ਵਿਖੇ ਰੋਸ ਮਾਰਚ ਕਰ ਰਹੇ ਅਤੇ ਸਕੱਤਰ ਮਾਰਕੀਟ ਕਮੇਟੀ ਨੂੰ ਮੰਗ ਪੱਤਰ ਸੌਂਪ ਰਹੇ ਕਿਸਾਨ ਮਜਦੂਰ

ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ( ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਵਿਚਲੇ 42 ਧਰਨੇ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੇ ਗਏ ਅਤੇ ਕਣਕ ਦੀ ਖ੍ਰੀਦ ‘ਚ ਅੜਿੱਕੇ ਵਾਲਾ ਐਫ ਸੀ ਆਈ ਦਾ ਫੈਸਲਾ ਵਾਪਸ ਕਰਾਉਣ ਲਈ ਮੰਡੀਆਂ ‘ਚ ਰੋਸ ਪ੍ਰਦਰਸ਼ਨ ਕਰਕੇ ਸੰਬੰਧਤ ਅਧਿਕਾਰੀਆਂ ਰਾਹੀਂ ਮੰਗ ਪੱਤਰ ਪ੍ਰਧਾਨ ਮੰਤਰੀ ਤੱਕ ਭੇਜੇ ਗਏ। ਸੂਬਾਈ ਪ੍ਰੈਸ ਰਲੀਜ਼ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੁਜ਼ਾਰੇ ਕਿਸਾਨਾਂ ਲਈ ਜ਼ਮੀਨ ਮਾਲਕੀ ਹੱਕ ਲੈਣ ਵਾਲੇ ਇਸ ਆਪਾਵਾਰੂ ਸੰਘਰਸ਼ ਵਿੱਚ ਹਕੂਮਤੀ ਹਥਿਆਰਬੰਦ ਧਾੜਾਂ ਨਾਲ ਸਿੱਧੇ ਮੱਥੇ ਭਿੜ ਕੇ ਸ਼ਹੀਦੀ ਜਾਮ ਪੀਣ ਵਾਲੇ ਸਿਰਲੱਥ ਸੂਰਮਿਆਂ ਦੀ ਯਾਦ ਵਿੱਚ ਥਾਂ ਥਾਂ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵੱਲੋਂ ਉਹਨਾਂ ਦੀਆਂ ਕੁਰਬਾਨੀਆਂ ਨੂੰ ਜ਼ਮੀਨਾਂ ਦੀ ਰਾਖੀ ਲਈ ਬੁਲੰਦੀਆਂ ਛੂਹ ਰਹੇ ਮੌਜੂਦਾ ਕਿਸਾਨ ਘੋਲ਼ ਲਈ ਪ੍ਰੇਰਨਾ ਸਰੋਤ ਦੱਸਿਆ ਗਿਆ। ਐਮ ਐਸ ਪੀ ‘ਤੇ ਕਣਕ ਦੀ ਸਰਕਾਰੀ ਖ੍ਰੀਦ ਲਈ ਜਮ੍ਹਾਂਬੰਦੀਆਂ ਦੀ ਅੜਿੱਕਾ ਪਾਊ ਸ਼ਰਤ ਨੂੰ ਛੋਟੇ ਤੇ ਬੇਜ਼ਮੀਨੇ ਕਿਸਾਨਾਂ ਦੀ ਕਣਕ ਵੱਡੇ ਵਪਾਰੀਆਂ ਤੇ ਕਾਰਪੋਰੇਟ ਘਰਾਣਿਆਂ ਵੱਲੋਂ ਕੌਡੀਆਂ ਦੇ ਭਾਅ ਲੁੱਟੇ ਜਾਣ ਦੀ ਖੁੱਲ੍ਹ ਕਰਾਰ ਦਿੱਤਾ ਗਿਆ। ਇਹ ਕਿਸਾਨ ਮਾਰੂ ਫੈਸਲਾ ਵਾਪਸ ਕਰਾਉਣ ਦੀ ਮੰਗ ਨੂੰ ਲੈ ਕੇ ਜਥੇਬੰਦੀ ਵੱਲੋਂ 16 ਜਿਲ੍ਹਿਆਂ ਦੀਆਂ 51 ਮੰਡੀਆਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨੂੰ ਸੰਬੋਧਤ ਮੰਗ ਪੱਤਰ ਮੰਡੀਕਰਨ/ਸਿਵਲ ਅਧਿਕਾਰੀਆਂ ਨੂੰ ਸੌਂਪੇ ਗਏ। ਵੱਖ ਵੱਖ ਥਾਂਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਅਮਰਜੀਤ ਸਿੰਘ ਸੈਦੋਕੇ, ਮੋਠੂ ਸਿੰਘ ਕੋਟੜਾ, ਚਮਕੌਰ ਸਿੰਘ ਨੈਣੇਵਾਲ, ਬਲਵੰਤ ਸਿੰਘ ਘੁਡਾਣੀ, ਮਨਜੀਤ ਸਿੰਘ ਨਿਆਲ, ਲਖਵਿੰਦਰ ਸਿੰਘ ਮੰਜਿਆਂਵਾਲੀ ਆਦਿ ਸ਼ਾਮਲ ਸਨ। ਬੁਲਾਰਿਆਂ ਵੱਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਤਿੰਨੇ ਕਾਲੇ ਖੇਤੀ ਕਾਨੂੰਨਾਂ ਸਮੇਤ ਬਿਜਲੀ ਬਿੱਲ 2020 ਅਤੇ ਪਰਾਲ਼ੀ ਆਰਡੀਨੈਂਸ ਰੱਦ ਕੀਤੇ ਜਾਣ, ਐਮ ਐਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਪੂਰੇ ਦੇਸ਼ ‘ਚ ਕਰਨ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਦੇਸ਼ ਦੇ ਸਾਰੇ ਗਰੀਬਾਂ ਲਈ ਲਾਗੂ ਕਰਨ ਦੇ ਕਾਨੂੰਨ ਬਣਾਏ ਜਾਣ। ਦਿੱਲੀ ਬਾਰਡਰਾਂ ‘ਤੇ ਡਟੇ ਹੋਏ ਸੰਘਰਸ਼ਸ਼ੀਲ ਕਿਸਾਨਾਂ ਅਤੇ ਹਮਾਇਤੀ ਲੋਕਾਂ ਸਿਰ ਮੜ੍ਹੇ ਦੇਸ਼ਧ੍ਰੋਹੀ ਵਰਗੇ ਝੂਠੇ ਮੁਕੱਦਮੇ ਰੱਦ ਕਰਕੇ ਸਭਨਾਂ ਨਜ਼ਰਬੰਦਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਜ਼ਬਤ ਕੀਤੇ ਟ੍ਰੈਕਟਰਾਂ ਸਮੇਤ ਕੁੱਲ ਸਮਾਨ ਵਾਪਸ ਕੀਤਾ ਜਾਵੇ। ਇਸ ਘੋਲ਼ ‘ਚ ਹੁਣ ਤੱਕ ਜਾਨਾਂ ਲੇਖੇ ਲਾ ਚੁੱਕੇ 300 ਤੋਂ ਵੱਧ ਸ਼ਹੀਦਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਸੰਘਰਸ਼ ਵੱਖ ਵੱਖ ਪੜਾਵਾਂ ‘ਚੋਂ ਗੁਜ਼ਰਦਾ ਹੋਇਆ ਮੌਜੂਦਾ ਦੇਸ਼ਵਿਆਪੀ ਪੜਾਅ ਤੱਕ ਪੁੱਜਿਆ ਹੈ। ਸਾਮਰਾਜੀ ਦਿਸ਼ਾ-ਨਿਰਦੇਸ਼ਤ ਆਰਥਕ ਸੁਧਾਰਾਂ ਪ੍ਰਤੀ ਮੋਦੀ ਹਕੂਮਤ ਦੀ ਗੂੜ੍ਹੀ ਵਫ਼ਾਦਾਰੀ ਹੋਣ ਕਾਰਨ ਇਹ ਸੰਘਰਸ਼ ਲੰਬਾ ਦਮ ਰੱਖ ਕੇ ਲੜਨ ਦੀ ਅਣਸਰਦੀ ਲੋੜ ਹੈ। ਇਸਨੂੰ ਮੁਲਕ ਵਿਆਪੀ ਬਣਾਉਣ ਅਤੇ ਹੋਰ ਵੀ ਵਿਸ਼ਾਲ ਔਰ ਮਜਬੂਤ ਕਰਨ ਦੀ ਲੋੜ ਹੈ। ਇਸ ਨਿਸ਼ਾਨੇ ਦੀ ਪ੍ਰਾਪਤੀ ਲਈ ਉਨ੍ਹਾਂ ਨੌਜਵਾਨ ਮੁੰਡੇ ਕੁੜੀਆਂ ਨੂੰ ਸੱਦਾ ਦਿੱਤਾ ਕਿ ਉਹ 21 ਮਾਰਚ ਨੂੰ ਸੁਨਾਮ ਦਾਣਾ ਮੰਡੀ ਵਿਖੇ ਸ਼ਹੀਦੇਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸੰਗਰਾਮੀ ਸ਼ਰਧਾਂਜਲੀ ਦੇਣ ਲਈ ਕੀਤੀ ਜਾ ਰਹੀ ਸਾਮਰਾਜ ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਸਾਂਝੀ ਨੌਜਵਾਨ ਕਾਨਫ਼ਰੰਸ ਵਿਚ ਵਹੀਰਾਂ ਘੱਤ ਕੇ ਪੁੱਜਣ। 23 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦਿੱਲੀ ਮੋਰਚਿਆਂ ਉੱਪਰ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 22 ਮਾਰਚ ਨੂੰ ਦਿੱਲੀ ਟਿਕਰੀ ਬਾਰਡਰ ਵੱਲ ਕੂਚ ਕਰ ਰਹੇ ਵੱਡੇ ਕਾਫ਼ਲੇ ਵਿੱਚ ਵੀ ਵਧ ਚੜ੍ਹ ਕੇ ਸ਼ਾਮਲ ਹੋਇਆ ਜਾਵੇ। ਆਗੂਆਂ ਨੇ ਸਮੂਹ ਕਿਸਾਨਾਂ ਮਜਦੂਰਾਂ ਮੁਲਾਜ਼ਮਾਂ ਵਿਦਿਆਰਥੀਆਂ ਤੇ ਛੋਟੇ ਕਾਰੋਬਾਰੀਆਂ ਨੂੰ ਸੱਦਾ ਦਿੱਤਾ ਕਿ ਉਹ 26 ਤਾਰੀਕ ਦੇ ਮੁਕੰਮਲ ਭਾਰਤ ਬੰਦ ਦੇ ਐਕਸ਼ਨ ਨੂੰ ਸਫਲ ਕਰਨ ਲਈ ਅੱਜ ਤੋਂ ਹੀ ਜ਼ੋਰਦਾਰ ਤਿਆਰੀਆਂ ਵਿਚ ਜੁੱਟ ਜਾਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 days ago
0

ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 