ਚਮਕੌਰ ਸਾਹਿਬ ,19 ਮਾਰਚ ( ਵਿਸ਼ਵ ਵਾਰਤਾ )-ਕਾਂਗਰਸ ਦੇ ਮੁੱਖ ਮੰਤਰੀ ਦੀ ਪ੍ਰੈਸ ਕਾਨਫਰੰਸ ਵਿੱਚ ਕਾਂਗਰਸ ਦਾ ਦਲਿਤ ਵਿਰੋਧੀ ਚੇਹਰਾ ਬੇਨਕਾਬ ਹੋਇਆ ਹੀ, ਨਿੱਜੀ ਖੇਤਰਾਂ ਵਿਚ ਰਾਖਵਾਂਕਰਨ ਨਾ ਲਾਗੂ ਕਰਨ ਦਾ ਬਿਆਨ ਕਾਂਗਰਸੀ ਮਾਨਸਿਕਤਾ ਵਿਰੋਧੀ ਉਜਾਗਰ ਕਰਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਚਮਕੌਰ ਸਾਹਿਬ ਵਿਧਾਨ ਦੀ ਲੀਡਰਸ਼ਿਪ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਅੱਜ ਤੱਕ ਨਾ ਗੁਰੂਆਂ ਦੇ ਸੁਪਨੇ ਪੂਰੇ ਕੀਤੇ ਨਾ ਸਾਹਿਬਜਾਦਿਆਂ ਦੀਆ ਕੁਰਬਾਨੀਆਂ ਦਾ ਮੁੱਲ ਪਾਇਆ। ਪੰਜਾਬ ਦੀ ਕਾਂਗਰਸ ਸਰਕਾਰ ਨੇ ਗੁਰੂਆਂ ਦੇ ਸੁਪਨੇ ,ਚੰਗੀ ਧਰਤੀ, ਚੰਗਾ ਪਾਣੀ ਤੇ ਚੰਗੀ ਹਵਾ ਅੱਜ ਤਕ ਪੁਰਾ ਨਹੀਂ ਹੋਇਆ, ਸਗੋਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਲਿਖਿਤ ਨੀਤੀ ਨਿਰਦੇਸ਼ਕ ਤੱਤਾਂ ਦੀ ਹਮੇਸ਼ਾ ਉਲੰਘਣਾ ਕਰਕੇ ਦਲਿਤਾਂ, ਪਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀਆਂ ਵਿਰੋਧੀ ਨੀਤੀਆਂ ਨੂੰ ਉਤਸਾਹਿਤ ਕਰਕੇ ਮਜ਼ਲੂਮ ਵਰਗਾਂ ਨੂੰ ਕੁਚਲਣ ਦਾ ਕੰਮ ਕੀਤਾ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਬਹੁਜਨ ਸਮਾਜ ਪਾਰਟੀ ਨੂੰ ਮੌਕਾ ਦੇਣਾ ਚਾਹੀਦਾ ਹੈ। ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਨੇ ਬਹੁਜਨ ਸਮਾਜ ਪਾਰਟੀ ਬਣਾਈ ਸੀ ਤਾਂਕਿ ਗੁਰੂਆਂ ਦੇ ਸੁਪਨਿਆਂ ਨੂੰ ਮੰਜਿਲ ਤੇ ਪਹੁੰਚਾਇਆ ਜਾ ਸਕੇ।






















