• Latest
  • Trending
ਸੁਨਾਮ ਦੀ ਧਰਤੀ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਮੜਿਆ ਨੌਜਵਾਨਾਂ ਦਾ ਜਨ ਸੈਲਾਬ

ਸੁਨਾਮ ਦੀ ਧਰਤੀ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਮੜਿਆ ਨੌਜਵਾਨਾਂ ਦਾ ਜਨ ਸੈਲਾਬ

6 years ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

1 hour ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

2 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

2 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

3 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

3 hours ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

3 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

3 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

4 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਨਾਮ ਦੀ ਧਰਤੀ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਮੜਿਆ ਨੌਜਵਾਨਾਂ ਦਾ ਜਨ ਸੈਲਾਬ

March 22, 2021
in ਖਬਰਾਂ, ਪੰਜਾਬ
ਸੁਨਾਮ ਦੀ ਧਰਤੀ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਮੜਿਆ ਨੌਜਵਾਨਾਂ ਦਾ ਜਨ ਸੈਲਾਬ

ਸੁਨਾਮ ਦੀ ਧਰਤੀ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਮੜਿਆ ਨੌਜਵਾਨਾਂ ਦਾ ਜਨ ਸੈਲਾਬ

-ਖੇਤੀ ਕਾਨੂੰਨਾਂ ਦੇ ਸਾਮਰਾਜੀ ਹੱਲੇ ਖਿਲਾਫ ਸੰਘਰਸ਼ ਦੀਆਂ ਅਗਲੀਆਂ ਕਤਾਰਾਂ ਚ ਹੋਕੇ ਜੂਝਣ ਦਾ ਲਿਆ ਅਹਿਦ

-27ਤੋ 31 ਮਾਰਚ ਤੱਕ ਅਡਾਨੀ ਦੀ ਖੁਸ਼ਕ ਬੰਦਰਗਾਹ ਦੇ ਘਿਰਾਓ ਦਾ ਐਲਾਨ

ਸੁਨਾਮ/ ਸੰਗਰੂਰ22ਮਾਰਚ (ਕੁਲਬੀਰ ਬੀਰਾ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਅੱਜ ਸ਼ਹੀਦ ਊਧਮ ਦੀ ਜਨਮ ਭੂੰਮੀ ਸੁਨਾਮ ਵਿਖੇ ਦਹਿ ਹਜ਼ਾਰਾਂ ਕੁੜੀਆਂ ਸਮੇਤ ਨੌਜਵਾਨਾਂ ਦੇ ਆਏ ਜਨ ਸੈਲਾਬ ਵੱਲੋਂ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਖੇਤੀ ਕਾਨੂੰਨਾਂ ਤੇ ਸਾਮਰਾਜੀ ਹੱਲੇ ਖਿਲਾਫ ਮੂਹਰਲੀਆ ਕਤਾਰਾਂ ‘ਚ ਹੋ ਕੇ ਜੂਝਣ ਦਾ ਐਲਾਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਮੂਹ ਨੌਜਵਾਨਾਂ ਵੱਲੋਂ ਖੜ੍ਹੇ ਹੋ ਕੇ ਸ਼ਹੀਦਾਂ ਦੇ ਸਨਮੁੱਖ ਹੁੰਦਿਆਂ ਸਮੂਹਿਕ ਰੂਪ ‘ਚ ਪੜੇ ਗੲੇ ਅਹਿਦਨਾਮੇ ਦੇ ਨਾਲ ਕੀਤੀ ਗਈ। ਨੌਜਵਾਨ ਆਗੂ ਗੁਰਪ੍ਰੀਤ ਕੌਰ ਬਰਾਸ ਵੱਲੋ ਸਟੇਜ ਤੋਂ ਪੜੇ ਗੲੇ ਇਸ ਅਹਿਦਨਾਮੇ ਨਾਲ ਆਪਣੀ ਅਵਾਜ਼ ਮਿਲਾਉਂਦਿਆਂ ਸਮੂਹ ਨੌਜਵਾਨਾਂ ਨੇ ਇੱਕ ਅਵਾਜ਼ ‘ਚ ਕਿਹਾ ਕਿ ,”ਅਸੀਂ ਐਲਾਨ ਕਰਦੇ ਹਾਂ ਕਿ ਨੌਜਵਾਨਾਂ ਦੇ ਬਸੰਤੀ ਕਾਫਲੇ ਸਾਮਰਾਜੀ ਕਾਰਪੋਰੇਟਸ਼ਾਹੀ ਅਤੇ ਇਸਦੇ ਜੋਟੀਦਾਰਾਂ ਦੇ ਹੱਲੇ ਖਿਲਾਫ ਆਪਣੇ ਕਿਸਾਨਾਂ ਅਤੇ ਲੋਕਾਂ ਦੇ ਹੱਕੀ ਸੰਘਰਸ਼ ਦੀਆਂ ਕਤਾਰਾਂ ‘ਚ ਤਨਦੇਹੀ ਨਾਲ ਡਟੇ ਰਹਿਣਗੇ। ਆਪਣੇ ਸ਼ਹੀਦਾਂ ਦੀਆਂ ਸਾਮਰਾਜਵਾਦ ਅਤੇ ਫਿਰਕਾਪ੍ਰਸਤੀ ਵਿਰੋਧੀ ਰਵਾਇਤਾਂ ਨੂੰ ਬੁਲੰਦ ਰੱਖਾਂਗੇ ਅਤੇ ਸ਼ਹੀਦਾਂ ਤੋਂ ਪ੍ਰੇਰਨਾ ਲੈਕੇ ਹਰ ਭਟਕਣ ਖਿਲਾਫ ਕੰਧ ਬਣਕੇ ਖੜਾਂਗੇ।”

ਇਸ ਮੌਕੇ ਨੌਜੁਆਨ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਦੇਸ਼ ਨੂੰ ਸਾਮਰਾਜੀ ਗ਼ੁਲਾਮੀ ਤੋਂ ਮੁਕਤ ਕਰਾਉਣ ਲਈ ਜਾਨਾਂ ਕੁਰਬਾਨ ਵਾਲੇ ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਦੀਆਂ ਸ਼ਹਾਦਤਾਂ,ਰਾਹ ਤੇ ਪ੍ਰੋਗਰਾਮ ਅੱਜ ਵੀ ਲੁੱਟ ਜ਼ਬਰ ਤੋਂ ਮੁਕਤੀ ਲਈ ਜੂਝਦੇ ਲੋਕਾਂ ਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ। ਉਹਨਾਂ ਆਖਿਆ ਕਿ ਸੰਨ ਸੰਤਾਲੀ ‘ਚ ਹੋਈ ਸਤਾ ਬਦਲੀ ਦੇ 74 ਵਰਿਆਂ ਬਾਅਦ ਵੀ ਦੇਸ਼ ਦੇ ਲੋਕ ਸਾਮਰਾਜੀ ਤਾਕਤਾਂ ਅਤੇ ਉਨ੍ਹਾਂ ਦੇ ਸਥਾਨਕ ਜੋਟੀਦਾਰਾਂ ਜਗੀਰਦਾਰਾਂ ਤੇ ਸਰਮਾਏਦਾਰਾਂ ਦੀ ਅੰਨ੍ਹੀ ਲੁੱਟ ਦਾ ਸੰਤਾਪ ਹੰਢਾ ਰਹੇ ਹਨ। ਉਹਨਾਂ ਆਖਿਆ ਕਿ ਮੋਦੀ ਸਰਕਾਰ ਵਲੋਂ ਇਸ ਅੰਨੀ ਲੁੱਟ ਨੂੰ ਹੀ ਹੋਰ ਤੇਜ਼ ਕਰਨ ਲਈ ਖੇਤੀ ਕਾਨੂੰਨ ਲਿਆਂਦੇ ਗਏ ਹਨ ਜ਼ੋ ਪਹਿਲਾਂ ਹੀ ਬੇਰੁਜ਼ਗਾਰੀ ਤੇ ਬੇਵੁੱਕਤੀ ਦਾ ਸੰਤਾਪ ਹੰਢਾਉਂਦੇ ਨੌਜਵਾਨਾਂ ਨੂੰ ਹੋਰ ਵੀ ਗੰਭੀਰ ਸੰਕਟ ਮੂੰਹ ਧੱਕਣ,ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਅਤੇ ਕਰਜ਼ੇ ਤੇ ਖੁਦਕੁਸ਼ੀਆਂ ਵਰਗੀਆਂ ਸਮੱਸਿਆਵਾਂ ਨੂੰ ਹੋਰ ਡੂੰਘਾ ਕਰਨਗੇ। ਉਹਨਾਂ ਆਖਿਆ ਕਿ ਪੰਜਾਬ ਦਾ ਨੌਜਵਾਨ ਇਹਨਾਂ ਕਾਨੂੰਨਾਂ ਰਾਹੀਂ ਬੋਲੇ ਸਾਮਰਾਜੀ ਹੱਲੇ ਨੂੰ ਸਮਝਕੇ ਇਸਦਾ ਟਾਕਰਾ ਕਰਨ ਲਈ ਸੰਘਰਸ਼ ਦੀਆਂ ਅਗਲੀਆਂ ਕਤਾਰਾਂ ‘ਚ ਹੋਕੇ ਜੂਝ ਰਿਹਾ ਹੈ। ਉਹਨਾਂ ਆਖਿਆ ਕਿ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਤੋਂ ਸ਼ੁਰੂ ਹੋਕੇ ਦੇਸ਼ ਵਿਦੇਸ਼ ਦੇ ਲੋਕਾਂ ਦੀ ਵਿਆਪਕ ਹਮਾਇਤ ਸਦਕਾ ਦਿਨੋਂ ਦਿਨ ਵਧ ਰਹੇ ਕਿਸਾਨ ਸੰਘਰਸ਼ ਨੂੰ ਮੋਦੀ ਸਰਕਾਰ ਵਲੋਂ ਬਲ ਤੇ ਛਲ ਦੀ ਨੀਤੀ ‘ਤੇ ਚੱਲਦਿਆਂ 26 ਜਨਵਰੀ ਨੂੰ ਫ਼ਿਰਕੂ ਅਨਸਰਾਂ ਨਾਲ ਤਾਲਮੇਲ ਕਰਦਿਆਂ ਕਿਸਾਨ ਘੋਲ ਨੂੰ ਲੀਹੋਂ ਲਾਹੁਣ ਦੇ ਖੋਟੇ ਮਨਸੂਬਿਆਂ ਨੂੰ ਨੌਜਵਾਨਾਂ ਤੇ ਕਿਸਾਨਾਂ ਮਜ਼ਦੂਰਾਂ ਨੇ ਇੱਕ ਵਾਰ ਮਾਤ ਦਿੱਤੀ ਹੈ।

ਖੇਤ ਮਜ਼ਦੂਰ ਨੌਜਵਾਨ ਆਗੂ ਕਾਲਾ ਸਿੰਘ ਖੂਨਣ ਖੁਰਦ ਨੇ ਆਖਿਆ ਕਿ ਖੇਤੀ ਕਾਨੂੰਨਾਂ ਦਾ ਹੱਲਾ ਦੇਸ਼ ਦੀ ਖੁਰਾਕ ਪ੍ਰਨਾਲੀ ਉਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਬਹੁਕੌਮੀ ਕੰਪਨੀਆਂ ਦੇ ਮਕੁੰਮਲ ਗ਼ਲਬੇ ਰਾਹੀਂ ਪਹਿਲਾਂ ਹੀ ਖ਼ੁਰਾਕ ਦੀ ਭਾਰੀ ਤੋਟ ਹੰਢਾਉਂਦੇ ਖੇਤ ਮਜ਼ਦੂਰਾਂ, ਸ਼ਹਿਰੀ ਗਰੀਬਾਂ ਅਤੇ ਹੋਰਨਾਂ ਖਪਤਕਾਰਾਂ ਨੂੰ ਭੁੱਖਮਰੀ ਦੇ ਜੁਬਾੜਿਆ ‘ਚ ਧੱਕਣ ਦਾ ਜ਼ਰੀਆ ਬਣੇਗਾ। ਉਹਨਾਂ ਆਖਿਆ ਕਿ ਇਹ ਹਮਲਾ ਉਹਨਾਂ ਪੰਚਾਇਤੀ ਸਾਮਲਾਟ ਤੇ ਸਰਕਾਰੀ ਜ਼ਮੀਨਾਂ ਨੂੰ ਸਭ ਤੋਂ ਪਹਿਲਾਂ ਕਾਰਪੋਰੇਟਰਾਂ ਦੇ ਹਵਾਲੇ ਕਰੇਗਾ ਜਿਹਨਾਂ ਦੇ ਉੱਤੇ ਖੇਤ ਮਜ਼ਦੂਰ/ਦਲਿਤ ਵਰਗ ਦਾ ਕਾਨੂੰਨੀ ਅਧਿਕਾਰ ਹੈ। ਉਹਨਾਂ ਆਖਿਆ ਕਿ ਮੋਦੀ ਸਰਕਾਰ ਵਲੋਂ ਬੋਲੇ ਇਸ ਹੱਲੇ ਦੇ ਟਾਕਰੇ ਲਈ ਸ਼ਹੀਦਾਂ ਦੀ ਵਿਰਾਸਤ ‘ਤੇ ਪਹਿਰਾ ਦਿੰਦੇ ਹੋਏ ਜਾਤਪਾਤੀ, ਧਾਰਮਿਕ ਤੇ ਫਿਰਕੂ ਵੰਡੀਆਂ ਤੋਂ ਉੱਪਰ ਉੱਠ ਕੇ ਕਿਸਾਨਾਂ ਮਜ਼ਦੂਰਾਂ ਤੇ ਨੌਜਵਾਨਾਂ ਦੀ ਜੋਟੀ ਨੂੰ ਵਿਸ਼ਾਲ ਤੇ ਮਜ਼ਬੂਤ ਕਰਨਾ ਅਣਸਰਦੀ ਲੋੜ ਹੈ।

ਨੌਜਵਾਨ ਕਿਸਾਨ ਆਗੂ ਅਜੇ ਪਾਲ ਘੁੱਦਾ ਤੇ ਸੁਖਜੀਤ ਸਿੰਘ ਕੋਠਾਗੁਰੂ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 27 ਮਾਰਚ ਤੋਂ 31 ਮਾਰਚ ਤੱਕ ਅੰਡਾਨੀ ਦੀ ਕਿਲਾ ਰਾਏਪੁਰ ਵਿਖੇ ਖੁਸ਼ਕ ਬੰਦਰਗਾਹ ਦੇ ਮੁਕੰਮਲ ਘਿਰਾਓ ਦਾ ਐਲਾਨ ਕੀਤਾ ਗਿਆ। ਉਹਨਾਂ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦਿੱਲੀ ਦੇ ਟਿਕਰੀ ਬਾਰਡਰ ‘ਤੇ 23 ਮਾਰਚ ਨੂੰ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ‘ਚ ਪਹੁੰਚਣ ਲਈ 22 ਮਾਰਚ ਨੂੰ ਨੌਜਵਾਨਾਂ ਦੇ ਵਿਸ਼ਾਲ ਕਾਫਲੇ ਖਨੌਰੀ ਬਾਰਡਰ ਤੇ ਹੋਰਨਾਂ ਖੇਤਰਾਂ ਤੋਂ ਦਿੱਲੀ ਵੱਲ ਕੂਚ ਕਰਨਗੇ। ਉਹਨਾਂ ਆਖਿਆ ਕਿ 23 ਮਾਰਚ ਨੂੰ ਹੀ ਪਿੰਡ- ਪਿੰਡ ਨੌਜਵਾਨ ਕੁੜੀਆਂ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਕਰਕੇ ਔਰਤ ਸ਼ਕਤੀ ਦਾ ਮੁਜਾਹਰਾ ਕੀਤਾ ਜਾਵੇਗਾ ਅਤੇ ਇਸੇ ਦਿਨ ਪੱਕੇ ਮੋਰਚਿਆਂ ‘ਤੇ ਵੀ ਕਿਸਾਨਾਂ ਮਜ਼ਦੂਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ । ਉਹਨਾਂ 26 ਮਾਰਚ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ 24 ਤੇ 25 ਮਾਰਚ ਨੂੰ ਸ਼ਹਿਰਾਂ ਤੇ ਕਸਬਿਆਂ ‘ਚ ਝੰਡਾ ਮਾਰਚ ਕਰਨ ਦਾ ਐਲਾਨ ਵੀ ਕੀਤਾ। ,ਭਾਰਤੀ ਜਥੇਬੰਦੀ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਤੇ ਪੀ ਐਸ਼ ਯੂ ਸ਼ਹੀਦ ਰੰਧਾਵਾ ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਜਿਹੜੀਆਂ ਸਾਮਰਾਜੀ ਨੀਤੀਆਂ ਤਹਿਤ ਖੇਤੀ ਖੇਤਰ ਤੇ ਹੱਲਾ ਬੋਲਿਆ ਗਿਆ ਹੈ ,ਉਹਨਾਂ ਨੀਤੀਆਂ ਤਹਿਤ ਹੀ ਸਿੱਖਿਆ , ਸਿਹਤ ਅਤੇ ਬਿਜਲੀ ਪਾਣੀ ਸਮੇਤ ਸਾਰੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ। ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਅੱਜ ਦੀ ਕਾਨਫਰੰਸ ‘ਚ ਨੌਜਵਾਨਾਂ ਦੀ ਵਿਸ਼ਾਲ ਸ਼ਮੂਲੀਅਤ ‘ਤੇ ਤਸੱਲੀ ਜ਼ਾਹਰ ਕਰਦਿਆਂ ਆਖਿਆ ਕਿ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਆਗੂਆਂ ਤੇ ਨੌਜਵਾਨਾਂ ਦਰਮਿਆਨ ਕੋਈ ਵਿਰੋਧ ਨਹੀ ਸਗੋਂ ਨੌਜਵਾਨ ਇਸ ਸੰਘਰਸ਼ ਦੀ ਅਹਿਮ ਟੁਕੜੀ ਹਨ। ਉਹਨਾਂ ਆਖਿਆ ਕਿ ਕੁਝ ਤਾਕਤਾਂ ਵੱਲੋਂ ਆਪਣੇ ਸੌੜੇ ਤੇ ਫਿਰਕੂ ਮਨਸੂਬਿਆਂ ਤਹਿਤ ਕਿਸਾਨ ਸੰਘਰਸ਼ ਦੇ ਉੱਤੇ ਇੱਕ ਧਰਮ ਦੀ ਚੇਪੀ ਚਿਪਕਾਉਣ ਦੇ ਮੰਤਵਾ ਤਹਿਤ ਅਜਿਹਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਆਖਿਆ ਕਿ ਅੱਜ ਦੀ ਵਿਸ਼ਾਲ ਨੌਜਵਾਨ ਕਾਨਫਰੰਸ ਨੇ ਅਜਿਹੇ ਝੂਠੇ ਤੇ ਗੁੰਮਰਾਹਕੁੰਨ ਪ੍ਰਚਾਰ ਦਾ ਅਮਲੀ ਤੌਰ ਤੇ ਜਵਾਬ ਦੇ ਦਿੱਤਾ ਹੈ।ਔਰਤ ਵਿੰਗ ਦੀ ਸੂਬਾਈ ਆਗੂ ਹਰਿੰਦਰ ਕੌਰ ਬਿੰਦੂ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਵੱਲੋਂ ਹਰ ਕਿਸਮ ਦੇ ਲੁੱਟ ਜ਼ਬਰ ਤੇ ਵਿਤਕਰਿਆ ਤੋਂ ਮੁਕਤ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ। ਉਹਨਾਂ ਆਖਿਆ ਕਿ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਔਰਤਾਂ ਨੇ ਮਰਦਾਂ ਦੇ ਬਰਾਬਰ ਮੋਢਾ ਜੋੜ ਕੇ ਮੌਜੂਦਾ ਸੰਘਰਸ਼ ਨੂੰ ਤਕੜਾਈ ਦਿੱਤੀ ਹੈ ਅਤੇ ਸਾਬਤ ਕਰ ਦਿੱਤਾ ਹੈ ਕਿ ਔਰਤਾਂ ਕਿਸੇ ਤਰ੍ਹਾਂ ਵੀ ਘੱਟ ਨਹੀਂ।

ਇਸ ਮੌਕੇ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਪੰਜਾਬੀ ਕਲਾਕਾਰ ਪੰਮੀ ਬਾਈ, ਨਾਟਕਕਾਰ ਡਾਕਟਰ ਸਾਹਿਬ ਸਿੰਘ, ਕਹਾਣੀਕਾਰ ਅਤਰਜੀਤ ਸਿੰਘ, ਗੁਰਸ਼ਰਨ ਸਿੰਘ ਸਲਾਮ ਕਾਫ਼ਲੇ ਦੇ ਕਨਵੀਨਰ ਜਸਪਾਲ ਜੱਸੀ, ਤਰਕਸ਼ੀਲ ਆਗੂ ਰਾਜਿੰਦਰ ਭਦੌੜ, ਕਲਾਕਾਰ ਰਣਜੀਤ ਮੱਟ ਸ਼ੇਰੋਂ ਵਾਲਾ ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਜਗਰੂਪ ਸਿੰਘ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਤੇ ਬਠਿੰਡਾ ਥਰਮਲ ਕਾਮਿਆਂ ਦੇ ਆਗੂ ਗੁਰਵਿੰਦਰ ਪੰਨੂੰ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Navjot
November 25, 2026
0

ਚੰਡੀਗੜ੍ਹ ,25 ਨਵੰਬਰ (ਵਿਸ਼ਵ ਵਾਰਤਾ ): ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਸਪੈਸ਼ਲ ਇੰਟੈਸਿਵ ਰਿਵੀਜਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 