• Latest
  • Trending
ਭਾਰਤ ਵਿਰੁੱਧ ਪਾਕਿਸਤਾਨ ਤੇ ਚੀਨ ਦਾ ਗਠਜੋੜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੂਟਨੀਤਿਕ ਨਾਕਾਮੀ ਦਾ ਸਿੱਟਾ-ਕੈਪਟਨ ਅਮਰਿੰਦਰ ਸਿੰਘ

ਭਾਰਤ ਵਿਰੁੱਧ ਪਾਕਿਸਤਾਨ ਤੇ ਚੀਨ ਦਾ ਗਠਜੋੜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੂਟਨੀਤਿਕ ਨਾਕਾਮੀ ਦਾ ਸਿੱਟਾ-ਕੈਪਟਨ ਅਮਰਿੰਦਰ ਸਿੰਘ

6 years ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

2 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

18 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

53 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

58 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

2 hours ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

3 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

4 hours ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

4 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤ ਵਿਰੁੱਧ ਪਾਕਿਸਤਾਨ ਤੇ ਚੀਨ ਦਾ ਗਠਜੋੜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੂਟਨੀਤਿਕ ਨਾਕਾਮੀ ਦਾ ਸਿੱਟਾ-ਕੈਪਟਨ ਅਮਰਿੰਦਰ ਸਿੰਘ

March 24, 2021
in ਖਬਰਾਂ, ਪੰਜਾਬ
ਭਾਰਤ ਵਿਰੁੱਧ ਪਾਕਿਸਤਾਨ ਤੇ ਚੀਨ ਦਾ ਗਠਜੋੜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੂਟਨੀਤਿਕ ਨਾਕਾਮੀ ਦਾ ਸਿੱਟਾ-ਕੈਪਟਨ ਅਮਰਿੰਦਰ ਸਿੰਘ

ਸਾਡਾ ਮੁਲਕ ਹਿਟਲਰ ਦਾ ਜਰਮਨੀ ਜਾਂ ਮਾਓ ਦਾ ਚੀਨ ਨਹੀਂ, ਲੋਕਾਂ ਦੀ ਗੱਲ ਸੁਣਨੀ ਪਵੇਗੀ

ਰਾਜਪਾਲ ਨੂੰ ਇਹ ਦੱਸਣਾ ਹੋਵੇਗਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਦੇ ਬਿੱਲ ਰਾਸ਼ਟਰਪਤੀ ਨੂੰ ਭੇਜਣ ਤੋਂ ਕਿਸ ਵਜ੍ਹਾ ਕਰਕੇ ਰੋਕਿਆ ਜਾ ਰਿਹਾ

ਚੰਡੀਗੜ੍ਹ, 24 ਮਾਰਚ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਅਤੇ ਚੀਨ ਦਰਮਿਆਨ ਵਧ ਰਹੀ ਆਰਥਿਕ ਅਤੇ ਸੈਨਿਕ ਸਾਂਝ ਨੂੰ ਭਾਰਤ ਦੀ ‘ਕੂਟਨੀਤਿਕ ਨਾਕਾਮੀ’ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇ ਸੰਕਟ ਨੂੰ ਸੁਝਲਾਉਣ ਵਿੱਚ ਦੇਰੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਕਿਸਤਾਨ ਨੂੰ ਸੂਬੇ ਵਿਚ ਵਧ ਰਹੀ ਬੇਚੈਨੀ ਦਾ ਫਾਇਦਾ ਚੁੱਕਣ ਦੀ ਇਜਾਜ਼ਤ ਦੇ ਰਹੀ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਹੋਰ ਕਾਰਨ ਕਰਕੇ ਨਹੀਂ ਤਾਂ ਘੱਟੋ-ਘੱਟ ਕੌਮੀ ਸੁਰੱਖਿਆ ਦੇ ਹਿੱਤ ਵਿਚ ਖੇਤੀ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਕਿਹਾ, ”ਤੁਸੀਂ ਇਹ ਕਿਉਂ ਨਹੀਂ ਸੋਚਦੇ ਅਜਿਹੇ ਦੌਰ ਵਿਚ ਪਾਕਿਸਤਾਨ ਕੀ ਕਰੇਗਾ?” ਮੁੱਖ ਮੰਤਰੀ ਨੇ ਇਤਿਹਾਸ ਤੋਂ ਸਬਕ ਸਿੱਖਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਪੰਜਾਬ ਵਿਚ ਨੌਜਵਾਨਾਂ ‘ਚ ਪਾਈ ਜਾ ਰਹੀ ਨਰਾਜ਼ਗੀ ਦਾ ਫਾਇਦਾ ਚੁੱਕੇਗਾ ਜਿਵੇਂ ਕਿ ਉਹ ਬੀਤੇ ਸਮੇਂ ਵਿਚ ਕਰਦਾ ਆਇਆ ਹੈ। ਕਿਸਾਨਾਂ ਦਾ ਅੰਦੋਲਨ ਭਖ ਜਾਣ ਤੋਂ ਬਾਅਦ ਡਰੋਨਾਂ ਰਾਹੀਂ ਪੰਜਾਬ ਵਿਚ ਹਥਿਆਰਾਂ ਦੀ ਤਸਕਰੀ ਵਧਣ ਦੇ ਵੇਰਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ”ਕੀ ਦਿੱਲੀ ਸੁੱਤੀ ਪਈ ਹੈ?”

ਮੁੱਖ ਮੰਤਰੀ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਜ਼ਿੱਦ ਅਤੇ ਹਉਮੈ ਛੱਡਣ ਅਤੇ ਤੁਰੰਤ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ”ਇਹ ਹਿਟਲਰ ਦਾ ਜਰਮਨੀ ਨਹੀਂ ਅਤੇ ਨਾ ਹੀ ਮਾਓ ਜੇ ਤੁੰਗ ਦਾ ਚੀਨ ਹੈ। ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ”। ਉਨ੍ਹਾਂ ਅੱਗੇ ਕਿਹਾ ਕਿ ਸੱਤਾ ਵਿਚ ਬੈਠੇ ਲੋਕਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਮਸਲਾ ਨਹੀਂ ਸਗੋਂ ਉਨ੍ਹਾਂ ਦੀ ਹੋਂਦ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅੰਦੋਲਨ ਸਿਰਫ ਪੰਜਾਬ ਤੱਕ ਹੀ ਸੀਮਤ ਨਹੀਂ ਹੈ।

ਸਿਆਸਤ ਵਿਚ ਆਪਣੇ 52 ਵਰ੍ਹਿਆਂ ਦੇ ਤਜਰਬੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਤਵਾਦ ਦੇ ਸਿਰ ਚੁੱਕਣ ਦਾ ਦੌਰ ਵੀ ਦੇਖਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੱਤਿਆ ਵੀ। ਇੱਕ ਮੀਡੀਆ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਚੀਨ ਦਰਮਿਆਨ ਆਰਥਿਕ ਤੇ ਫੌਜੀ ਗਠਜੋੜ ਦੇ ਕਾਰਨ ਅੱਜ ਸਥਿਤੀ ਬਹੁਤ ਖਰਾਬ ਹੈ ਜੋ ਕਿ ਭਾਰਤ ਲਈ ਚੰਗਾ ਸੂਚਕ ਨਹੀਂ ਹੈ।

ਉਨ੍ਹਾਂ ਕਿਹਾ, ”ਬੇਸ਼ੱਕ ਭਾਰਤੀ ਫੌਜ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਸਮਰੱਥ ਹੈ ਪਰ ਸਵਾਲ ਤਾਂ ਇਹ ਹੈ ਕਿ ਭਾਰਤ ਸਰਕਾਰ ਮੁਲਕ ਦੇ ਦੋ ਵੱਡੇ ਦੁਸ਼ਮਣਾਂ ਨੂੰ ਇਕਜੁਟ ਹੋਣ ਦੀ ਇਜਾਜ਼ਤ ਕਿਉਂ ਦੇ ਰਹੀ ਹੈ?” ਉਨ੍ਹਾਂ ਕਿਹਾ ਕਿ ਜੇਕਰ ਜੰਗ ਹੁੰਦੀ ਹੈ ਅਤੇ ਪਾਕਿਸਤਾਨ ਤੇ ਚੀਨ ਇੱਕ ਹੋ ਜਾਣਗੇ ਅਤੇ ਪੰਜਾਬ ਜੰਗ ਦੀ ਮਾਰ ਹੇਠ ਹੋਵੇਗਾ ਕਿਉਂ ਜੋ ਇਸ ਦੀ ਪਾਕਿਸਤਾਨ ਨਾਲ 600 ਕਿਲੋਮੀਟਰ ਲੰਮੀ ਸਰਹੱਦ ਲਗਦੀ ਹੈ।

ਮੁੱਖ ਮੰਤਰੀ ਨੇ ਪਾਕਿਸਤਾਨੀ ਆਰਮੀ ਚੀਫ਼ ਜਨਰਲ ਬਾਜਵਾ ਦੀ ਸ਼ਾਂਤੀ ਸਬੰਧੀ ਪੇਸ਼ਕਸ਼ ‘ਤੇ ਭਰੋਸਾ ਕਰਨ ਖਿਲਾਫ਼ ਚੇਤਾਵਨੀ ਦਿੱਤੀ ਅਤੇ ਇਸ ਨੂੰ ਇਸਲਾਮਾਬਾਦ ਦੀ ਦੋਹਰੀ ਨੀਤੀ ਦੱਸਿਆ। ਉਨ÷ ਾਂ ਕਿਹਾ ਕਿ ਪਾਕਿਸਤਾਨ 1947 ਤੋਂ ਹੀ ਸਾਡੇ ਨਾਲ ਚਾਲਾਂ ਖੇਡ ਰਿਹਾ ਹੈ ਉਹ ਕਿਵੇਂ ਅਤੀਤ ਨੂੰ ਦਫ਼ਨਾ ਸਕਦੇ ਹਨ? ਉਨ÷ ੍ਹਾਂ ਅੱਗੇ ਕਿਹਾ ਕਿ ਪਾਕਿ ਫੌਜ ਅਤੇ ਆਈਐਸਆਈ ਭਾਰਤ ਨਾਲ ਹਮੇਸ਼ਾ ਤਣਾਅ ਵਧਾਉਣ ਲਈ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਅਤੇ ਕਦੇ ਵੀ ਸ਼ਾਂਤੀ ਕਾਇਮ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਬਾਜਵਾ ਅਸਲ ਵਿੱਚ ਫੌਜ ਦਾ ਹਿੱਸਾ ਬਣਨ ਦੇ ਯੋਗ ਨਹੀਂ ਹੈ, ਉਹ ਝੂਠਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਦਿਨ ਤੋਂ ਜਨਰਲ ਨੇ ਸ਼ਾਂਤੀ ਦੀ ਪੇਸ਼ਕਸ਼ ਕੀਤੀ ਹੈ, ਉਸ ਦਿਨ ਤੋਂ ਸਰਹੱਦਾਂ ‘ਤੇ ਸੱਤ ਵਾਰ ਮੁੱਠਭੇੜ ਹੋਈ ਹੈ।

ਇਹ ਸਪੱਸ਼ਟ ਕਰਦਿਆਂ ਕਿ ਉਨ੍ਹ÷ ਾਂ ਦੀ ਸਰਕਾਰ ਨਾਲ ਕਦੇ ਵੀ ਖੇਤੀ ਕਾਨੂੰਨਾਂ ਬਾਰੇ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ, ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਸੂਬੇ ਅਤੇ ਕਿਸਾਨਾਂ ਉੱਤੇ ਬਿਨਾਂ ਕਿਸੇ ਵਿਚਾਰ-ਵਟਾਂਦਰੇ ਤੋਂ ਥੋਪੇ ਗਏ ਹਨ ਕਿਉਂਕਿ ਸਪੱਸ਼ਟ ਤੌਰ ‘ਤੇ ਕੇਂਦਰ ਸਰਕਾਰ ਜਾਣਦੀ ਸੀ ਕਿ ਅਸੀਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ‘ਤੇ ਪੰਜਾਬ ਦੀ ਵਰਤੋਂ ਕਰਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਸਾਨੂੰ ਅਣਗੌਲਿਆ ਕਰ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਮੁੱਢਲੇ ਤੌਰ ‘ਤੇ ਖੇਤੀਬਾੜੀ ਸੁਧਾਰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ ਅਤੇ ਪੰਜਾਬ ਨੂੰ ਮੈਂਬਰ ਬਣਾਉਣ ਤੋਂ ਬਾਅਦ ਖੇਤੀ ਕਾਨੂੰਨਾਂ ਬਾਰੇ ਕਦੇ ਵੀ ਕੋਈ ਚਰਚਾ ਨਹੀਂ ਕੀਤੀ ਗਈ।

ਕੈਪਟਨ ਅਮਰਿੰਦਰ ਨੇ ਇਸ ਸੁਝਾਅ ਨੂੰ ਰੱਦ ਕਰ ਦਿੱਤਾ ਕਿ ਖੇਤੀ ਕਾਨੂੰਨਾਂ ਖਿਲਾਫ ਸੂਬੇ ਦੇ ਸੋਧ ਬਿੱਲ ਸੰਕੇਤਕ ਹਨ। ਇਹ ਬਿੱਲ ਸੰਵਿਧਾਨ ਦੀ ਧਾਰਾ 354 (2) ਅਧੀਨ ਪਾਸ ਕੀਤੇ ਗਏ ਹਨ ਜਿਵੇਂ ਕਿ ਗੁਜਰਾਤ ਨੇ ਭੂਮੀ ਗ੍ਰਹਿਣ ਕਾਨੂੰਨਾਂ ਲਈ ਕੀਤਾ ਸੀ। ਉਹਨਾਂ ਅੱਗੇ ਕਿਹਾ ਕਿ ਰਾਜਪਾਲ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਸਟਰਪਤੀ ਕੋਲ ਭੇਜਣ ਲਈ ਉਹਨਾਂ ਨੂੰ ਕਿਹੜਾ ਕਾਰਨ ਰੋਕ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਰਾਸ਼ਟਰਪਤੀ ਕੋਲ ਜਾਂਦੇ ਹਨ ਅਤੇ ਉਹ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰਦੇ ਹਨ ਤਾਂ ਉਹਨਾਂ ਦੀ ਸਰਕਾਰ ਸੁਪਰੀਮ ਕੋਰਟ ਕੋਲ ਅਪੀਲ ਕਰੇਗੀ।

ਇਹ ਦੱਸਦਿਆਂ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਉਨ੍ਹ÷ ਾਂ ਦਾ ਦਿਲ ਹਮੇਸ਼ਾ ਕਿਸਾਨਾਂ ਦੇ ਨਾਲ ਹੈ, ਕੈਪਟਨ ਅਮਰਿੰਦਰ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਰਾਜਨੀਤਿਕ ਦਖ਼ਲ ਦਾ ਵਿਰੋਧ ਕਰਨ ਵਾਲੇ ਕਿਸਾਨ ਜੇਕਰ ਉਨ੍ਹਾਂ ਕੋਲ ਇਸ ਮਾਮਲੇ ਵਿੱਚ ਦਖਲ ਲਈ ਆਉਣਗੇ ਤਾਂ ਉਹ ਖੁਸ਼ੀ ਨਾਲ ਇਸ ਮੌਜੂਦਾ ਸੰਕਟ ਦੇ ਹੱਲ ਸਬੰਧੀ ਸੁਝਾਅ ਦੇਣਗੇ।

—-

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

Most Popular

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
2 weeks ago
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 