
ਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਰਤਾ) : ਪੁਡੂਚੇਰੀ ਦੇ ਸਾਬਕਾ ਗਵਰਨਰ ਡਾ. ਇਕਬਾਲ ਸਿੰਘ ਨੇ ਪੰਜਾਬ ਦੇ ਸਾਬਕਾ ਲੈਫ. ਜਨਰਲ ਬੀ.ਕੇ.ਐੱਨ ਛਿੱਬੜ ਦੀ ਧਰਮ ਪਤਨੀ ਸ੍ਰੀਮਤੀ ਰਮਾ ਛਿੱਬੜ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਸ੍ਰੀਮਤੀ ਰਮਾ ਛਿੱਬੜ ਆਪਣੇ ਪਿੱਛੇ ਪਤੀ ਤੋਂ ਇਲਾਵਾ ਇੱਕ ਪੁੱਤਰ ਤੇ ਇੱਕ ਬੇਟੀ ਛੱਡ ਗਏ ਹਨ|
ਡਾ. ਇਕਬਾਲ ਸਿੰਘ ਨੇ ਕਿਹਾ ਕਿ ਸ੍ਰੀਮਤੀ ਰਮਾ ਛਿੱਬੜ ਨੂੰ ਇਕ ਸਮਾਜ ਸੇਵੀ ਮਹਿਲਾ ਵਜੋਂ ਜਾਣਿਆ ਜਾਂਦਾ ਸੀ ਅਤੇ ਰਮਾ ਛਿੱਬੜ ਨੇ ਚੰਡੀਗੜ੍ਹ ਵਿਖੇ ਬਹੁਤ ਸਾਰੇ ਸਮਾਜਿਕ ਕੰਮਾਂ ਵਿਚ ਸ਼ਮੂਲੀਅਤ ਕੀਤੀ|
ਡਾ. ਇਕਬਾਲ ਸਿੰਘ ਨੇ ਛਿੱਬੜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਅਤੇ ਪਿੱਛੇ ਪਰਿਵਾਰ ਨਾਲ ਭਾਣਾ ਮੰਨਣ ਦਾ ਬਲ ਬਖਸ਼ਣ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...






















