ਕਰੋਨਾ ਨੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਲਿਆ ਆਪਣੀ ਲਪੇਟ ‘ਚ

ਲੁਧਿਆਣਾ 30 ਮਾਰਚ( ਵਿਸ਼ਵ ਵਾਰਤਾ)– ਰਵਨੀਤ ਬਿੱਟੂ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਉਹ ਕਰੋਨਾ ਟੈਸਟ ਵਿਚ ਪਾਜ਼ੇਟਿਵ ਪਾਏ ਗਏ ਹਨ । ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਆਪਣੇ ਆਪ ਨੂੰ ਦਿੱਲੀ ਸਥਿਤ ਰਿਹਾਇਸ਼ ਵਿਖੇ ਇਕਾਂਤਵਾਸ ਕਰ ਲਿਆ ਹੈ। ਉਹਨਾਂ ਅਪੀਲ ਵੀ ਕੀਤੀ ਹੈ ਕਿ ਜਿਹੜੇ ਲੋਕ ਉਹਨਾਂ ਸੰਪਰਕ ਵਿੱਚ ਸਨ ਉਹ ਟੈਸਟ ਜ਼ਰੂਰ ਕਰਵਾਉਣ ।






















