ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕੇਂਦਰੀ ਜੇਲ੍ਹ ਵਿੱਚ ਹਾਲਾਤ ਵਿਗੜੀ – ਹਸਪਤਾਲ਼ ਦਾਖ਼ਲ
ਜੱਗੂ ਨੇ ਇਲਾਜ਼ ਕਰਵਾਉਣ ਤੋਂ ਕੀਤੀ ਨਾ
ਪੜ੍ਹੋ ਪੂਰੀ ਖ਼ਬਰ

ਬਠਿੰਡਾ 30 ਮਾਰਚ( ਕੁਲਬੀਰ ਬੀਰਾ)-ਕੇਂਦਰੀ ਜੇਲ੍ਹ ਵਿੱਚ ਕਈ ਗੈਂਗਸਟਰ ਭੁੱਖ ਹੜਤਾਲ ਤੇ ਚੱਲ ਰਹੇ ਹਨ ਜਿਸ ਕਾਰਨ ਅੱਜ ਕੇਂਦਰੀ ਜੇਲ੍ਹ ਵਿਚ ਬੰਦ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਚਾਨਕ ਤਬੀਅਤ ਵਿਗੜ ਗਈ। ਉਸਨੂੰ ਤੁਰੰਤ ਭਾਰੀ ਪੁਲਿਸ ਫੋਰਸ ਦੀ ਨਿਗਰਾਨੀ ਹੇਠ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਜੱਗੂ ਨੇ ਇਲਾਜ਼ ਕਰਵਾਉਣ ਤੋਂ ਨੇ ਕਰ ਦਿੱਤੀ । ਜਿਸ ਕਾਰਨ ਡਾਕਟਰਾਂ ਨੇ ਉਸ ਨੂੰ ਦੁਬਾਰਾ ਕੇਂਦਰੀ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਜੱਗੂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਆ ਗਈ ਸੀ ।






















