ਹਿਮਾਚਲ ਪ੍ਰਦੇਸ਼ ਸਰਕਾਰ ਦਾ ਵੱਡਾ ਫੈਸਲਾ
ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਇਹ ਫੈਸਲਾ
ਕੁਝ ਕਲਾਸਾਂ ਦੇ ਬੱਚਿਆਂ ਨੂੰ ਛੱਡ ਕੇ ਸਾਰੇ ਬੱਚਿਆਂ ਨੂੰ ਪ੍ਰਮੋਟ ਕਰਨ ਦਾ ਨਿਰਦੇਸ਼
ਸ਼ਿਮਲਾ,31ਮਾਰਚ(ਵਿਸ਼ਵ ਵਾਰਤਾ)- ਕੋਰੋਨਾ ਦੇ ਵੱਧਦੇ ਮਾਮਲਿਆਂ ਵਿੱਚਕਾਰ ਹਿਮਾਚਲ ਸਿੱਖਿਆ ਵਿਭਾਗ ਨੇ 10ਵੀਂ ਅਤੇ 12ਵੀਂ ਕਲਾਸ ਨੂੰ ਛੱਡ ਕੇ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਪ੍ਰਮੋਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਦੇਸ਼ ਦੇ ਮੁਤਾਬਕ ਸੈਸ਼ਨ 2020-21 ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੋਵਿਡ ਦੇ ਕਾਰਨ ਬੋਰਡ ਦੀਆਂ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਨੂੰ ਦੋ ਮਹੀਨੇ ਦਾ ਹੋਰ ਸਮਾਂ ਦਿੱਤਾ ਜਾਵੇਗਾ। ਉਚ ਸਿੱਖਿਆ ਵਿਭਾਗ ਵੱਲੋਂ ਇਹ ਆਦੇਸ਼ ਜਾਰੀ ਕੀਤਾ ਗਿਆ ਹੈ।
ਹਿਮਾਚਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਦੇ ਚਲਦੇ ਵਿਭਾਗੀ ਪ੍ਰੀਖਿਆ ਦੇਣੀ ਹੋਵੇਗੀ , ਇਸ ਸੰਬੰਧ ਵਿੱਚ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।