• Latest
  • Trending
‍ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਿਲਾ ਰਾਏਪੁਰ ਵਿਖੇ ਹਿੰਦ ਟਰਮੀਨਲ ਅੱਗੇ ਲਾਇਆ ਧਰਨਾ ਸਮਾਪਤ, 42 ਥਾਂਈਂ ਪੱਕੇ ਧਰਨੇ ਬਾਦਸਤੂਰ ਜਾਰੀ

‍ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਿਲਾ ਰਾਏਪੁਰ ਵਿਖੇ ਹਿੰਦ ਟਰਮੀਨਲ ਅੱਗੇ ਲਾਇਆ ਧਰਨਾ ਸਮਾਪਤ, 42 ਥਾਂਈਂ ਪੱਕੇ ਧਰਨੇ ਬਾਦਸਤੂਰ ਜਾਰੀ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

2 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

2 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

3 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

3 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

3 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

3 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Wednesday, November 25, 2026
No Result
View All Result
14 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‍ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਿਲਾ ਰਾਏਪੁਰ ਵਿਖੇ ਹਿੰਦ ਟਰਮੀਨਲ ਅੱਗੇ ਲਾਇਆ ਧਰਨਾ ਸਮਾਪਤ, 42 ਥਾਂਈਂ ਪੱਕੇ ਧਰਨੇ ਬਾਦਸਤੂਰ ਜਾਰੀ

March 31, 2021
in ਖਬਰਾਂ, ਪੰਜਾਬ

ਚੰਡੀਗੜ੍ਹ 31 ਮਾਰਚ (ਵਿਸ਼ਵ ਵਾਰਤਾ ) ਕਿਲਾ ਰਾਏਪੁਰ ਵਿਖੇ ਅਡਾਨੀ ਖੁਸ਼ਕ ਬੰਦਰਗਾਹ ਦੀ ਨਾਕੇਬੰਦੀ ਮਗਰੋਂ ਵੀ ਉਸਦਾ ਮਾਲ ਹਿੰਦ ਟਰਮੀਨਲ ਰਾਹੀਂ ਲਿਜਾਣ ਲਿਆਉਣ ਨੂੰ ਰੋਕਣ ਲਈ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਇੱਥੇ ਲਾਇਆ ਗਿਆ ਧਰਨਾ ਅੱਜ ਪੰਜਵੇਂ ਦਿਨ ਸਮਾਪਤ ਕਰ ਦਿੱਤਾ ਗਿਆ। ਵਹੀਰਾਂ ਘੱਤ ਕੇ ਧਰਨੇ ‘ਚ ਪੁੱਜੀਆਂ ਸੈਂਕੜੇ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਦੱਸਿਆ ਗਿਆ ਕਿ ਇਹ ਫੈਸਲਾ ਕਿਸਾਨ ਆਗੂਆਂ ਦੀ ਪੜਤਾਲੀਆ ਕਮੇਟੀ ਦੀ ਰਿਪੋਰਟ ਅਤੇ ਹਿੰਦ ਟਰਮੀਨਲ ਦੇ ਉੱਚ ਅਧਿਕਾਰੀ ਕੈਪਟਨ ਹਰਮਿੰਦਰ ਸਿੰਘ ਵੱਲੋਂ ਦਿੱਤੇ ਗਏ ਮੋਹਰਬੰਦ ਲਿਖਤੀ ਭਰੋਸੇ ਦੇ ਆਧਾਰ ‘ਤੇ ਕੀਤਾ ਗਿਆ ਗਿਆ ਹੈ। ਪੰਜ ਦਿਨਾਂ ਦੀ ਪੜਤਾਲੀਆ ਰਿਪੋਰਟ ਅਨੁਸਾਰ ਇਸ ਸੰਸਥਾ ਦੇ ਅੰਦਰ ਅਡਾਨੀ ਬੰਦਰਗਾਹ ਦਾ ਕੋਈ ਮਾਲ ਨਹੀਂ ਅਤੇ ਨਾ ਹੀ ਕੋਈ ਮਾਲ ਇਨ੍ਹਾਂ ਦਿਨਾਂ ‘ਚ ਕੱਢਿਆ ਗਿਆ ਹੈ। ਮੋਹਰਬੰਦ ਭਰੋਸੇ ਮੁਤਾਬਕ ਅੱਗੇ ਤੋਂ ਵੀ ਅਡਾਨੀ ਬੰਦਰਗਾਹ ਦਾ ਕੋਈ ਮਾਲ ਇਸ ਸੰਸਥਾ ਰਾਹੀਂ ਨਹੀਂ ਢੋਇਆ ਜਾਵੇਗਾ। ਇਸ ਧਰਨੇ ਦਾ ਮਕਸਦ ਮੋਦੀ ਹਕੂਮਤ ਦੇ ਨਾਲ ਹੀ ਅਡਾਨੀ ਅੰਬਾਨੀ ਜਿਹੀਆਂ ਦਿਓਕੱਦ ਸਾਮਰਾਜੀ ਕੰਪਨੀਆਂ ਨੂੰ ਕਿਸਾਨ ਘੋਲ਼ ਦੇ ਸਿੱਧੇ ਚੋਟ ਨਿਸ਼ਾਨੇ ‘ਤੇ ਰੱਖਣ ਦੀ ਗਰੰਟੀ ਕਰਨਾ ਸੀ। ਜਿਵੇਂ ਕਿ ਪੰਜਾਬ ਦੇ 16 ਜਿਲ੍ਹਿਆਂ ਵਿੱਚ 42 ਥਾਂਵਾਂ ‘ਤੇ ਇਨ੍ਹਾਂ ਕੰਪਨੀਆਂ ਦੇ ਲੋਟੂ ਕਾਰੋਬਾਰਾਂ ਟੌਲ ਪਲਾਜ਼ਿਆਂ, ਸ਼ਾਪਿੰਗ ਮੌਲਜ਼ ਤੇ ਸੈੱਲੋ ਸਟੋਰਾਂ ਸਮੇਤ ਭਾਜਪਾ ਆਗੂਆਂ ਵਿਰੁੱਧ ਛੇ ਮਹੀਨਿਆਂ ਤੋਂ ਪੱਕੇ ਮੋਰਚੇ ਲਾਏ ਹੋਏ ਹਨ। ਧਰਨੇ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਹੋਰ ਮੁੱਖ ਬੁਲਾਰਿਆਂ ‘ਚ ਪਰਮਜੀਤ ਕੌਰ ਪਿੱਥੋ, ਸੁਰਜੀਤ ਕੌਰ ਚੱਕਫਤਿਹਸਿੰਘਵਾਲਾ, ਸੁਦਾਗਰ ਸਿੰਘ ਘੁਡਾਣੀ, ਬਲਵੰਤ ਸਿੰਘ ਘੁਡਾਣੀ, ਸਾਧੂ ਸਿੰਘ ਪੰਜੇਟਾ, ਗੁਰਪ੍ਰੀਤ ਸਿੰਘ ਨੂਰਪੁਰਾ, ਜਗਦੇਵ ਸਿੰਘ ਜੋਗੇਵਾਲਾ ਤੋਂ ਇਲਾਵਾ ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਆਗੂ ਕੁਲਵੰਤ ਸਿੰਘ ਤਰਕ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਮਿਤੋਜ ਮੌੜ ਸ਼ਾਮਲ ਸਨ।ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਮਜ਼ਦੂਰਾਂ ਸਮੇਤ ਦੇਸ਼ ਦੇ ਸਾਰੇ ਕਿਰਤੀ ਲੋਕਾਂ ਅੰਦਰ ਭਾਜਪਾ ਹਕੂਮਤ ਦੇ ਅੜੀਖੋਰ ਵਤੀਰੇ ਵਿਰੁੱਧ ਰੋਸ ਦਿਨੋਂ ਦਿਨ ਵਧ ਰਿਹਾ ਹੈ ਅਤੇ ਥਾਂ ਥਾਂ ਔਰਤਾਂ ਤੇ ਨੌਜਵਾਨਾਂ ਸਮੇਤ ਧਰਨਾਕਾਰੀਆਂ ਦੀ ਗਿਣਤੀ ਵਿੱਚ ਲਗਾਤਾਰ ਭਾਰੀ ਵਾਧਾ ਹੋ ਰਿਹਾ ਹੈ। 26 ਮਾਰਚ ਦੇ ਲਾ-ਮਿਸਾਲ ਭਾਰਤ ਬੰਦ ਸਮੇਂ ਹੋਏ ਠਾਠਾਂ ਮਾਰਦੇ ਇਕੱਠ ਇਸਦੇ ਮੂੰਹੋਂ ਬੋਲਦੇ ਸਬੂਤ ਹਨ। ਅੱਜ ਪੰਜਾਬ ਵਿੱਚ ਹੋਰ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਨਕ ਸਿੰਘ ਭੁਟਾਲ, ਜਸਵੰਤ ਸਿੰਘ ਸੇਖੋਂ, ਜਗਤਾਰ ਸਿੰਘ ਕਾਲਾਝਾੜ, ਹਰਦੀਪ ਸਿੰਘ ਟੱਲੇਵਾਲ, ਸੁਨੀਲ ਕੁਮਾਰ ਭੋਡੀਪੁਰਾ ਅਤੇ ਸਰੋਜ ਕੁਮਾਰੀ ਦਿਆਲਪੁਰਾ ਸਮੇਤ ਜਿਲ੍ਹਾ/ਬਲਾਕ ਪੱਧਰੇ ਸਾਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਮੋਦੀ ਹਕੂਮਤ ਉੱਤੇ ਅਡਾਨੀ ਅੰਬਾਨੀ ਤੇ ਹੋਰ ਵਿਦੇਸ਼ੀ ਦਿਓਕੱਦ ਸਾਮਰਾਜੀ ਕੰਪਨੀਆਂ ਦੀ ਝੋਲੀਚੁੱਕ ਅਤੇ ਕਿਸਾਨ-ਧਰੋਹੀ, ਲੋਕ-ਵਿਰੋਧੀ ਹੋਣ ਦਾ ਦੋਸ਼ ਲਾਇਆ। ਕਿਉਂਕਿ ਕਾਲੇ ਖੇਤੀ ਕਾਨੂੰਨ, ਲੇਬਰ ਕੋਡ ਕਾਨੂੰਨ ਅਤੇ ਨਿਜੀਕਰਨ ਦੀਆਂ ਨੀਤੀਆਂ ਸਭਨਾਂ ਕਿਰਤੀਆਂ ਕਿਸਾਨਾਂ ਦੀ ਖੂਨ ਪਸੀਨੇ ਦੀ ਕਿਰਤ ਕਮਾਈ ਦੀ ਸਾਮਰਾਜੀ ਕੰਪਨੀਆਂ ਦੁਆਰਾ ਅੰਨ੍ਹੀ ਲੁੱਟ ਅਤੇ ਵਿਆਪਕ ਬੇਰੁਜ਼ਗਾਰੀ ਵੱਲ ਸੇਧਤ ਹਨ। ਸਮੂਹ ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲ਼ੀ ਆਰਡੀਨੈਂਸ ਰੱਦ ਕੀਤੇ ਜਾਣ; ਸਾਰੀਆਂ ਫਸਲਾਂ ਦੇ ਲਾਭਕਾਰੀ ਐਮ ਐਸ ਪੀ ਮਿਥਣ ਤੇ ਪੂਰੇ ਦੇਸ਼ ‘ਚ ਪੂਰੀ ਖਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਇਆ ਜਾਵੇ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਸਾਰੇ ਗਰੀਬਾਂ ਲਈ ਪੂਰੇ ਦੇਸ਼ ‘ਚ ਲਾਗੂ ਕੀਤੀ ਜਾਵੇ। ਦਿੱਲੀ ਬਾਰਡਰਾਂ ਅਤੇ ਹੋਰ ਕਿਸਾਨ ਮੋਰਚਿਆਂ ਵਿੱਚ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਕਿਸਾਨਾਂ ਸਿਰ ਮੜ੍ਹੇ ਦੇਸ਼ਧ੍ਰੋਹੀ ਵਰਗੇ ਸਾਰੇ ਮੁਕੱਦਮੇ ਰੱਦ ਕਰਕੇ ਸਮੂਹ ਨਜ਼ਰਬੰਦ ਕਿਸਾਨ ਮਜਦੂਰ ਤੇ ਹਿਮਾਇਤੀ ਲੋਕ ਰਿਹਾਅ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 5 ਮਾਰਚ ਨੂੰ ਸਾਰੇ ਐਫ ਸੀ ਆਈ ਦਫਤਰਾਂ ਅੱਗੇ ਵਿਸ਼ਾਲ ਧਰਨੇ ਲਾ ਕੇ ਕਣਕ ਤੇ ਹਾੜ੍ਹੀ ਦੀਆਂ ਹੋਰ ਫਸਲਾਂ ਦੀ ਮੁਕੰਮਲ ਖਰੀਦ ਲਈ ਮੰਗ ਪੱਤਰ ਦਿੱਤੇ ਜਾਣਗੇ। ਕਿਸਾਨ ਆਗੂਆਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਨੂੰ ਕਿਸਾਨ ਘੋਲ਼ ਦੇ ਦਿੱਲੀ ਬਾਰਡਰਾਂ ਸਮੇਤ ਬੁਲੰਦੀਆਂ ਛੂਹ ਰਹੇ ਸਾਰੇ ਮੋਰਚਿਆਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 