ਪੰਜਾਬ ‘ਚ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫਤ ਸਫ਼ਰ ਦੀ ਸੁਵਿਧਾ 1 ਅਪ੍ਰੈਲ ਤੋਂ ਲਾਗੂ ਕਰਨ ਦੇ ਆਦੇਸ਼

ਜੈਤੋ, 31 ਮਾਰਚ (ਰਘੁਨੰਦਨ ਪਰਾਸ਼ਰ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਰਣੀ ਅਤੇ ਕਰਨੀ ਵਿਚ ਲੇਸ ਮਾਤਰ ਵੀ ਅੰਤਰ ਨਹੀਂ ਹੈ ,ਉਹ ਜ਼ੋ ਕਹਿੰਦੇ ਹਨ ਉਸਨੂੰ ਹਰਹਾਲਤ ਵਿਚ ਪੂਰਾ ਕਰਦੇ ਹਨ।ਇਹ ਗੱਲ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਪਵਨ ਗੋਇਲ ਜੈਤੋ ਵਾਲਿਆਂ ਨੇ ਆਖਦਿਆਂ ਕਿਹਾ ਕਿ ਸਰਕਾਰ ਨੇ ਰਾਜ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ, ਜਿਸ ਨੂੰ 1 ਅਪ੍ਰੈਲ ਤੋਂ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵੱਲੋਂ ਵਿਕਾਸ ਕਾਰਜਾਂ ਨੂੰ ਲੈਕੇ ਲੜੀਆਂ ਜਾਣਗੀਆਂ ਜਦੋਂਕਿ ਵਿਰੋਧੀ ਪਾਰਟੀਆਂ ਕੋਲ ਚੋਣ ਲੜਨ ਦਾ ਕੋਈ ਟੀਚਾ ਨਹੀਂ ਹੈ। ਇਸ ਦੌਰਾਨ ਹੀ , ਰਾਜੀ ਪੀ. ਸ਼੍ਰੀਵਾਸਤਵਾ ਪ੍ਰਿੰਸੀਪਲ ਸੈਕਟਰੀ,ਸਮਾਜਿਕ ਸੁਰੱਖਿਆ ਮਹਿਲਾ ਅਤੇ ਚਾਈਲਡ ਪੰਜਾਬ ਨੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇੱਕ ਅਪ੍ਰੈਲ ਤੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫਤ ਯਾਤਰਾ ਦੀ ਸਹੂਲਤ ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹੀ ਇਕ ਸਰਕਾਰੀ ਬੁਲਾਰੇ ਨੇ ਸਰਕਾਰੀ ਬੱਸਾਂ ਦੇ ਟਿਕਟ ਕੱਟਣ ਵਾਲੇ ਕਰਮਚਾਰੀਆਂ ਨੂੰ ਕਿਹਾ ਹੈ ਕਿ ਅੌਰਤ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਸਮੇਂ ਉਸ ਪਾਸ ਪੰਜਾਬ ਵਸਨੀਕ ਹੋਣ ਦਾ ਕੋਈ ਸਬੂਤ ਹੋਣਾ ਚਾਹੀਦਾ ਹੈ ਜਿਵੇਂ ਆਧਾਰ ਕਾਰਡ,ਵੋਟਰ ਕਾਰਡ ਅਤੇ ਡਰਾਇਵਿੰਗ ਲਾਇਸੈਂਸ। ਜੇਕਰ ਔਰਤ ਪਾਸ ਪੰਜਾਬ ਵਸਨੀਕ ਹੋਣ ਦਾ ਕੋਈ ਵੀ ਸਬੂਤ ਨਹੀਂ ਹੈ ਤਾਂ ਉਸ ਤੋਂ ਪੂਰੀ ਟਿਕਟ ਵਸੂਲ ਕੀਤੀ ਜਾਵੇਗੀ। ਸਰਕਾਰੀ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਉਹ ਅੌਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫਤ ਸਫ਼ਰ ਦੀ ਸਹੂਲਤ ਸਿਰਫ ਪੰਜਾਬ ਏਰੀਆ ਵਿਚ ਹੀ ਦਿੱਤੀ ਜਾਣੀ ਹੈ ਅਤੇ ਪੰਜਾਬ ਤੋਂ ਬਾਹਰ ਦੂਸਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਔਰਤਾਂ ਦੀ ਪੂਰੀ ਟਿਕਟ ਕੱਟੀ ਜਾਵੇਗੀ।






















