ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ
ਦੁਨੀਆ ਦੇ ਸਭ ਤੋਂ ਜ਼ਿਆਦਾ 68,020 ਨਵੇਂ ਕੋਰੋਨਾ ਦੇ ਮਰੀਜ਼ ਮਿਲੇ
ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ
ਜ਼ਰਾ ਸੰਭਲ ਜਾਓ
15 ਤੋਂ ਜ਼ਿਆਦਾ ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਦਾ ਭਿਆਨਕ ਰੂਪ

ਦਿੱਲੀ, 1 ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਫਿਰ ਤੋਂ ਵੱਧਦਾ ਹੀ ਜਾ ਰਿਹਾ ਹੈ। ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਵਿੱਚ ਛੇ ਮਹੀਨੇ ਬਾਅਦ 28 ਮਾਰਚ ਨੂੰ ਦੁਨੀਆ ਦੇ ਸਭ ਤੋਂ ਜ਼ਿਆਦਾ 68,020 ਨਵੇਂ ਮਾਮਲੇ ਮਿਲੇ। ਇਹ ਅੰਕੜਾ ਪਿਛਲੇ 169 ਦਿਨ ਵਿੱਚ ਸਭ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 10 ਅਕਤੂਬਰ ਨੂੰ 74,418 ਮਾਮਲੇ ਸਾਹਮਣੇ ਆਏ ਸਨ। ਦੇਸ਼ ਦੇ 15 ਤੋਂ ਜ਼ਿਆਦਾ ਜ਼ਿਲ੍ਹਿਆਂ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਭਿਆਨਕ ਰੂਪ ਲੈ ਚੁੱਕੀ ਹੈ। ਇਹਨਾਂ ਜ਼ਿਲ੍ਹਿਆਂ ਵਿੱਚ ਨਵੇਂ ਮਰੀਜਾਂ ਦੇ ਅੰਕੜੇ ਲਗਾਤਾਰ ਵੱਧਦੇ ਜਾ ਰਹੇ ਹਨ।






















