ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ – ਬਲਬੀਰ ਸਿੰਘ ਸਿੱਧੂ
ਔਰਤਾਂ ਲਈ ਮੁਫ਼ਤ ਬੱਸ ਸੇਵਾ ਦੀ ਕੀਤੀ ਸ਼ੁਰੂਆਤ

ਮੋਹਾਲੀ,1ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ’ਚੋਂ ਔਰਤਾਂ ਲਈ ਮੁਫ਼ਤ ਬੱਸ ਸਰਵਿਸ ਦੀ ਸ਼ੁਰੂਆਤ ਕਰਦਿਆਂ ਔਰਤ ਮੁਸਾਫ਼ਰਾਂ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਦੀ ਬਿਹਤਰੀ ਲਈ ਅਨੇਕਾਂ ਕਦਮ ਚੁੱਕੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਏਡੀਸੀ (ਵਿਕਾਸ) ਰਾਜੀਵ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਐਸ.ਡੀ.ਐਮ ਜਗਦੀਪ ਸਹਿਗਲ, ਆਰਟੀਏ ਸੁਖਵਿੰਦਰ ਕੁਮਾਰ, ਸੀਨੀਅਰ ਕਾਂਗਰਸ ਆਗੂ ਜੀ.ਐਸ ਰਿਆੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕ ਅੱਗੇ ਵੱਧ ਕੇ ਵੈਕਸੀਨੇਸ਼ਨ ਕਰਵਾਉਣ।






















